NEET-UG ਪੇਪਰ ਲੀਕ ਮਾਮਲੇ ‘ਚ ਸੀਬੀਆਈ ਹਰਕਤ ‘ਚ, ਟੀਮ ਦਿੱਲੀ NTA ਹੈੱਡਕੁਆਰਟਰ ਪਹੁੰਚੀ


NEET-UG ਪੇਪਰ ਲੀਕ ਮਾਮਲੇ ਦੀ ਜਾਂਚ ‘ਚ ਤੇਜ਼ੀ ਦੇਖਣ ਨੂੰ ਮਿਲ ਰਹੀ ਹੈ। ਇਸ ਸਬੰਧ ਵਿਚ ਜਾਣਕਾਰੀ ਅਨੁਸਾਰ ਕੇਂਦਰੀ ਜਾਂਚ ਬਿਊਰੋ (ਸੀਬੀਆਈ) ਦੀ ਇਕ ਟੀਮ ਸੋਮਵਾਰ ਨੂੰ ਨੈਸ਼ਨਲ ਟੈਸਟਿੰਗ ਏਜੰਸੀ (ਐਨਟੀਏ) ਦੇ ਹੈੱਡਕੁਆਰਟਰ ਪਹੁੰਚੀ।

ਸੂਤਰਾਂ ਮੁਤਾਬਕ ਸੀਬੀਆਈ ਦੀ ਪੰਜ ਮੈਂਬਰੀ ਟੀਮ ਐਨਟੀਏ ਅਧਿਕਾਰੀਆਂ ਤੋਂ ਮਾਮਲੇ ਨਾਲ ਸਬੰਧਤ ਅਹਿਮ ਜਾਣਕਾਰੀ ਅਤੇ ਦਸਤਾਵੇਜ਼ ਇਕੱਠੇ ਕਰਨ ਲਈ ਪਹੁੰਚੀ ਹੈ। ਜਾਂਚ ਏਜੰਸੀ ਪ੍ਰੀਖਿਆ ਦੇ ਆਯੋਜਨ, ਪੇਪਰ ਸੁਰੱਖਿਆ ਪ੍ਰਬੰਧਾਂ, ਪ੍ਰਸ਼ਨ ਪੱਤਰ ਵੰਡਣ ਦੀ ਪ੍ਰਕਿਰਿਆ ਅਤੇ ਅਧਿਕਾਰੀਆਂ ਦੀ ਭੂਮਿਕਾ ਨਾਲ ਜੁੜੇ ਪਹਿਲੂਆਂ ਦੀ ਜਾਂਚ ਕਰ ਰਹੀ ਹੈ।

NTA ਅਧਿਕਾਰੀਆਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ
ਦੱਸਿਆ ਜਾ ਰਿਹਾ ਹੈ ਕਿ ਸੀਬੀਆਈ ਦੀ ਟੀਮ ਐਨਟੀਏ ਦੇ ਕੁਝ ਅਧਿਕਾਰੀਆਂ ਤੋਂ ਵੀ ਪੁੱਛਗਿੱਛ ਕਰ ਸਕਦੀ ਹੈ। ਜਾਂਚ ਏਜੰਸੀ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੀ ਹੈ ਕਿ ਪੇਪਰ ਕਿਵੇਂ ਲੀਕ ਹੋਇਆ ਅਤੇ ਇਸ ਵਿੱਚ ਕਿਸ ਦੀ ਭੂਮਿਕਾ ਸੀ।

Leave a Comment

Your email address will not be published. Required fields are marked *

Scroll to Top