Patiala News: ਫਸਲਾਂ ਦੀ ਰਹਿੰਦ-ਖੂੰਹਦ ਦੇ ਪ੍ਰਬੰਧਨ ਲਈ ਮਸ਼ੀਨਰੀ ‘ਤੇ ਸਬਸਿਡੀ

Patiala News: ਫਸਲਾਂ ਦੀ ਰਹਿੰਦ-ਖੂੰਹਦ ਦੇ ਪ੍ਰਬੰਧਨ ਲਈ ਮਸ਼ੀਨਰੀ ‘ਤੇ ਸਬਸਿਡੀ

ਕਿਸਾਨ 24 ਅਪ੍ਰੈਲ 2026 ਤੱਕ ਅਪਲਾਈ ਕਰ ਸਕਦੇ ਹਨ

ਪਟਿਆਲਾ 2 ਅਪ੍ਰੈਲ:

ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਪੰਜਾਬ ਨੇ ਫਸਲਾਂ ਦੀ ਰਹਿੰਦ-ਖੂੰਹਦ ਨੂੰ ਸੰਭਾਲਣ ਲਈ ਵਰਤੀਆਂ ਜਾਣ ਵਾਲੀਆਂ ਮਸ਼ੀਨਾਂ ‘ਤੇ ਸਬਸਿਡੀ ਦੇਣ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ। ਇਸ ਸਬੰਧੀ ਮੁੱਖ ਖੇਤੀਬਾੜੀ ਅਫ਼ਸਰ, ਪਟਿਆਲਾ ਡਾ: ਦਾਰਾ ਸਿੰਘ ਨੇ ਦੱਸਿਆ ਕਿ ਕਿਸਾਨ ਵਿਭਾਗ ਦੇ ਪੋਰਟਲ ਰਾਹੀਂ 1 ਅਪ੍ਰੈਲ 2026 ਤੋਂ 24 ਅਪ੍ਰੈਲ 2026 ਤੱਕ ਸ਼ਾਮ 5:00 ਵਜੇ ਤੱਕ ਆਨਲਾਈਨ ਅਪਲਾਈ ਕਰ ਸਕਦੇ ਹਨ।

ਡਾ ਦਾਰਾ ਸਿੰਘ ਨੇ ਦੱਸਿਆ ਕਿ ਇਹ ਮਸ਼ੀਨਾਂ ਪ੍ਰਾਈਵੇਟ ਕਿਸਾਨਾਂ ਨੂੰ 50# ਸਬਸਿਡੀ ਅਤੇ ਗਰੁੱਪਾਂ/ਸਸਾਇਟੀਆਂ ਨੂੰ 80# ਤੱਕ ਸਬਸਿਡੀ ‘ਤੇ ਦਿੱਤੀਆਂ ਜਾਣਗੀਆਂ। ਉਨ੍ਹਾਂ ਦੱਸਿਆ ਕਿ ਇਹ ਸਬਸਿਡੀ ਸੁਪਰ ਸੀਡਰ, ਹੈਪੀ ਸੀਡਰ, ਸਮਾਰਟ ਸੀਡਰ, ਸੁਪਰ ਐਸ.ਐਮ.ਐਸ., ਜ਼ੀਰੋ ਟਿਲ ਡਰਿੱਲ, ਬੇਲਰ, ਰੇਕ ਅਤੇ ਮਲਚਰ ਸਮੇਤ ਵੱਖ-ਵੱਖ ਆਧੁਨਿਕ ਮਸ਼ੀਨਾਂ ‘ਤੇ ਦਿੱਤੀ ਜਾਵੇਗੀ।

ਮੁੱਖ ਖੇਤੀਬਾੜੀ ਅਫ਼ਸਰ ਨੇ ਕਿਸਾਨ ਵੀਰਾਂ ਨੂੰ ਅਪੀਲ ਕੀਤੀ ਕਿ ਉਹ ਕਣਕ ਦੇ ਨਾੜ ਨੂੰ ਨਾ ਸਾੜ ਕੇ ਵਾਤਾਵਰਨ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਉਣ ਅਤੇ ਲਾਹੇਵੰਦ ਪਸ਼ੂਆਂ ਦੀ ਸਾਂਭ ਸੰਭਾਲ ਵਿੱਚ ਯੋਗਦਾਨ ਪਾਉਣ। ਪੋਰਟਲ ‘ਤੇ ਅਪਲਾਈ ਕਰਨ ਸਮੇਂ ਕਿਸੇ ਕਿਸਮ ਦੀ ਸਮੱਸਿਆ ਲਈ ਕਿਸਾਨ ਇਸ ਸਬੰਧੀ ਬਲਾਕ ਪਟਿਆਲਾ ਦੇ ਡਾ. ਬਲਾਕ ਨਾਭਾ ਦੇ ਕਿਸਾਨ ਗੁਰਮੀਤ ਸਿੰਘ (97791-60950) ਡਾ. ਬਲਾਕ ਭੁਨਰਹੇੜੀ ਦੇ ਕਿਸਾਨ ਜੁਪਿੰਦਰ ਸਿੰਘ ਗਿੱਲ (97805-60004) ਡਾ. ਮਨਦੀਪ ਸਿੰਘ (70092-27488), ਬਲਾਕ ਸਮਾਣਾ ਦੇ ਕਿਸਾਨ ਡਾ. ਸਤੀਸ਼ ਕੁਮਾਰ (97589-00047), ਬਲਾਕ ਰਾਜਪੁਰਾ ਦੇ ਕਿਸਾਨ ਡਾ. ਜੁਪਿੰਦਰ ਸਿੰਘ ਪੰਨੂ (73070-59201) ਅਤੇ ਬਲਾਕ ਘਨੌਰ ਕਿਸਾਨ ਦੇ ਡਾ. ਰਣਜੋਧ ਸਿੰਘ (99883-12299) ਨਾਲ ਸੰਪਰਕ ਕਰ ਸਕਦੇ ਹਨ।

ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਖੇਤੀਬਾੜੀ ਵਿਭਾਗ, ਸਹਿਕਾਰੀ ਸਭਾਵਾਂ ਅਤੇ ਪ੍ਰਦੂਸ਼ਣ ਕੰਟਰੋਲ ਬੋਰਡ ਨੂੰ ਕਣਕ ਦੇ ਨਾੜ ਨੂੰ ਨਾ ਸਾੜਨ ਲਈ ਵਿਸ਼ੇਸ਼ ਜਾਗਰੂਕਤਾ ਕੈਂਪ ਅਤੇ ਉਪਾਅ ਕਰਨ ਦੇ ਦਿਸ਼ਾ-ਨਿਰਦੇਸ਼ ਦਿੱਤੇ ਗਏ ਹਨ।

Leave a Comment

Your email address will not be published. Required fields are marked *

Scroll to Top