Patiala News: ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਖੇੜੀ ਗੁੱਜਰਾਂ ਤੋਂ ਸ਼ਰਧਾਲੂਆਂ ਦੀ ਬੱਸ ਨੂੰ ਰਵਾਨਾ ਕੀਤਾ – Patiala News | ਪਟਿਆਲਾ ਦੀ ਸਿਆਸਤ



ਪਟਿਆਲਾ ਨਿਊਜ਼ : ਪੰਜਾਬ ਸਰਕਾਰ ਦੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਖੇੜੀ ਗੁੱਜਰਾਂ ਤੋਂ ਸ਼ਰਧਾਲੂਆਂ ਦੀ ਬੱਸ ਨੂੰ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਇਸ ਮੌਕੇ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਅਤੇ ਇਲਾਕੇ ਦੀਆਂ ਸੰਗਤਾਂ ਹਾਜ਼ਰ ਸਨ। ਸ਼ਰਧਾਲੂਆਂ ਨੂੰ ਜੀ ਆਇਆਂ ਕਹਿੰਦਿਆਂ ਵਿਧਾਇਕ ਕੋਹਲੀ ਨੇ ਕਿਹਾ ਕਿ ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਦਾ ਪੂਰਾ ਸਤਿਕਾਰ ਕਰ ਰਹੀ ਹੈ ਅਤੇ ਇਸੇ ਮਕਸਦ ਲਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਸ਼ੁਰੂ ਕੀਤੀ ਗਈ ਹੈ ਤਾਂ ਜੋ ਹਰ ਵਰਗ ਦੇ ਲੋਕ ਧਾਰਮਿਕ ਸਥਾਨਾਂ ਦੇ ਦਰਸ਼ਨ ਕਰ ਸਕਣ। ਉਨ੍ਹਾਂ ਕਿਹਾ ਕਿ ਇਸ ਸਕੀਮ ਨਾਲ ਵਿਸ਼ੇਸ਼ ਤੌਰ ‘ਤੇ ਬਜ਼ੁਰਗ ਅਤੇ ਆਰਥਿਕ ਤੌਰ ‘ਤੇ ਕਮਜ਼ੋਰ ਵਰਗ ਦੇ ਲੋਕਾਂ ਨੂੰ ਵੱਡਾ ਲਾਭ ਮਿਲ ਰਿਹਾ ਹੈ | ਸਰਕਾਰ ਯਾਤਰੀਆਂ ਲਈ ਆਵਾਜਾਈ ਸਮੇਤ ਹੋਰ ਲੋੜੀਂਦੀਆਂ ਸਹੂਲਤਾਂ ਦਾ ਵੀ ਵਿਸ਼ੇਸ਼ ਧਿਆਨ ਰੱਖ ਰਹੀ ਹੈ। ਵਿਧਾਇਕ ਕੋਹਲੀ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੀ ਭਲਾਈ ਲਈ ਵਚਨਬੱਧ ਹੈ ਅਤੇ ਹਰ ਵਰਗ ਦੀ ਭਲਾਈ ਲਈ ਲਗਾਤਾਰ ਕੰਮ ਕਰ ਰਹੀ ਹੈ। ਇਸ ਮੌਕੇ ਸਰਪੰਚ ਬਲਵਿੰਦਰ ਸੰਧੂ ਅਤੇ ਹਰਵਿੰਦਰਪਾਲ ਸਿੰਘ ਵਿੰਟੀ ਵੀ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ। ਉਨ੍ਹਾਂ ਸਰਕਾਰ ਦੀ ਇਸ ਯੋਜਨਾ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਸ ਨਾਲ ਲੋਕਾਂ ਨੂੰ ਧਾਰਮਿਕ ਯਾਤਰਾ ‘ਤੇ ਜਾਣ ਦਾ ਸੁਨਹਿਰੀ ਮੌਕਾ ਮਿਲ ਰਿਹਾ ਹੈ। ਪਿੰਡ ਵਾਸੀਆਂ ਨੇ ਵੀ ਸਰਕਾਰ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਵਿਧਾਇਕ ਕੋਹਲੀ ਦਾ ਧੰਨਵਾਦ ਕੀਤਾ।

Leave a Comment

Your email address will not be published. Required fields are marked *

Scroll to Top