Patiala News: ਸਵੀਪ ਟੀਮ ਵੱਲੋਂ ਸਰਕਾਰੀ ਨਰਸਿੰਗ ਸਕੂਲ ਵਿਖੇ SIR ਬਾਰੇ ਜਾਗਰੂਕਤਾ – Patiala News | ਪਟਿਆਲਾ ਦੀ ਸਿਆਸਤ



ਪਟਿਆਲਾ ਨਿਊਜ਼ : ਸਰਕਾਰੀ ਨਰਸਿੰਗ ਸਕੂਲ ਵਿਖੇ ਸਵੀਪ ਟੀਮ ਵੱਲੋਂ ਵੋਟਰਾਂ ਨੂੰ ਪ੍ਰੀ-ਐਸ.ਆਈ.ਆਰ ਦੌਰਾਨ ਮੈਪਿੰਗ ਕਰਵਾਉਣ ਲਈ ਪ੍ਰੇਰਿਤ ਕੀਤਾ ਗਿਆ ਅਤੇ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਡਾ: ਹਿਮਾਂਸ਼ੂ ਅਗਰਵਾਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸਰਕਾਰੀ ਹਸਪਤਾਲ ਮਾਤਾ ਕੁਸ਼ਿਆਲਾ ਵਿਖੇ ਨਰਸਿੰਗ ਸਕੂਲ ਮਾਤਾ ਕੁਸ਼ਿਆਲਾ ਵਿਖੇ ਜ਼ਿਲ੍ਹਾ ਸਵੀਪ ਨੋਡਲ ਅਫ਼ਸਰ ਡਾ. ਸਵਿੰਦਰ ਸਿੰਘ ਰੇਖੀ ਨੇ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ.) ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ | ਇਸ ਮੌਕੇ ਡਾ: ਰੇਖੀ ਨੇ ਹਾਜ਼ਰ ਵਿਦਿਆਰਥੀਆਂ, ਸਟਾਫ਼ ਨੂੰ ਵੋਟਰ ਸੂਚੀਆਂ ਦੀ ਵਿਸ਼ੇਸ਼ ਤੀਬਰ ਸੁਧਾਈ ਪ੍ਰਕਿਰਿਆ ਬਾਰੇ ਜਾਣਕਾਰੀ ਦਿੱਤੀ ਅਤੇ ਵੋਟਰਾਂ ਨੂੰ ਪ੍ਰੀ-ਐਸ.ਆਈ.ਆਰ. ਦੌਰਾਨ ਮੈਪਿੰਗ ਕਰਵਾਉਣ ਲਈ ਪ੍ਰੇਰਿਤ ਕੀਤਾ | ਉਨ੍ਹਾਂ ਕਿਹਾ ਕਿ ਵੋਟਰ ਮੈਪਿੰਗ ਅਤੇ ਵੈਰੀਫਿਕੇਸ਼ਨ ਦੀ ਸਹੂਲਤ ਲਈ ਪੰਜਾਬ ਭਰ ਦੇ ਸਾਰੇ ਪੋਲਿੰਗ ਸਟੇਸ਼ਨਾਂ ‘ਤੇ 7 ਜੂਨ, 2026 ਨੂੰ ਵਿਸ਼ੇਸ਼ ਇੰਟੈਂਸਿਵ ਰਿਵੀਜ਼ਨ (ਐਸਆਈਆਰ) ਕੈਂਪ ਲਗਾਇਆ ਜਾਵੇਗਾ। ਜਿਸ ਵਿੱਚ ਬੂਥ ਲੈਵਲ ਅਫ਼ਸਰ (ਬੀ.ਐਲ.ਓਜ਼) ਆਪਣੇ-ਆਪਣੇ ਪੋਲਿੰਗ ਸਟੇਸ਼ਨਾਂ ‘ਤੇ ਸਵੇਰੇ 10:00 ਵਜੇ ਤੋਂ ਸ਼ਾਮ 4:00 ਵਜੇ ਤੱਕ ਹਾਜ਼ਰ ਰਹਿਣਗੇ ਤਾਂ ਜੋ ਨਾਗਰਿਕਾਂ ਨੂੰ ਉਨ੍ਹਾਂ ਦੇ ਵੋਟਰ ਵੇਰਵਿਆਂ ਦੀ ਤਸਦੀਕ ਕਰਨ ਅਤੇ ਵੋਟਰ ਸੂਚੀ ਨਾਲ ਸਬੰਧਤ ਮੁੱਦਿਆਂ ਦੇ ਹੱਲ ਵਿੱਚ ਸਹਾਇਤਾ ਕੀਤੀ ਜਾ ਸਕੇ। ਡਾ: ਰੇਖੀ ਨੇ ਸਾਰੇ ਯੋਗ ਵੋਟਰਾਂ ਨੂੰ ਆਪਣੇ ਪੋਲਿੰਗ ਸਟੇਸ਼ਨਾਂ ‘ਤੇ ਪਹੁੰਚ ਕੇ ਕੈਂਪ ਦਾ ਲਾਭ ਉਠਾਉਣ ਦੀ ਅਪੀਲ ਕੀਤੀ | ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਸਹੀ ਵੋਟਰ ਸੂਚੀਆਂ ਇੱਕ ਮਜ਼ਬੂਤ ​​ਅਤੇ ਜੀਵੰਤ ਲੋਕਤੰਤਰ ਦੀ ਨੀਂਹ ਹਨ ਅਤੇ ਚੋਣ ਪ੍ਰਕਿਰਿਆ ਦੀ ਅਖੰਡਤਾ ਨੂੰ ਕਾਇਮ ਰੱਖਣ ਲਈ ਸਰਗਰਮ ਜਨਤਕ ਭਾਗੀਦਾਰੀ ਜ਼ਰੂਰੀ ਹੈ। ਸਵੀਪ ਦੇ ਜ਼ਿਲ੍ਹਾ ਸਵੀਪ ਨੋਡਲ ਅਫ਼ਸਰ ਨੇ ਨਾਗਰਿਕਾਂ ਨੂੰ ਅਪੀਲ ਕੀਤੀ ਕਿ ਉਹ ਚੋਣ ਅਧਿਕਾਰੀਆਂ ਦਾ ਸਹਿਯੋਗ ਕਰਨ ਅਤੇ ਇਹ ਯਕੀਨੀ ਬਣਾਉਣ ਵਿੱਚ ਮਦਦ ਕਰਨ ਕਿ ਹਰੇਕ ਯੋਗ ਵੋਟਰ ਵੋਟਰ ਸੂਚੀ ਵਿੱਚ ਸਹੀ ਰੂਪ ਵਿੱਚ ਦਰਸਾਏ ਜਾਣ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਵੋਟਰ ਵੇਰਵਿਆਂ ਦੀ ਜਾਂਚ ਕਰਨ ਅਤੇ ਲੋੜ ਪੈਣ ‘ਤੇ ਨਿਰਧਾਰਤ ਫਾਰਮਾਂ ਰਾਹੀਂ ਦਰੁਸਤੀ, ਰਜਿਸਟ੍ਰੇਸ਼ਨ ਜਾਂ ਹੋਰ ਲੋੜੀਂਦੀਆਂ ਤਬਦੀਲੀਆਂ ਕਰਨ। ਇਸ ਦੌਰਾਨ ਸਹਾਇਕ ਜ਼ਿਲ੍ਹਾ ਸਵੀਪ ਨੋਡਲ ਅਫ਼ਸਰ ਮੋਹਿਤ ਕੌਸ਼ਲ ਨੇ ਵੱਖ-ਵੱਖ ਐਪਾਂ, ਈਸੀਆਈ ਨੈਟ, ਵੋਟਰ ਹੈਲਪਲਾਈਨ ਬਾਰੇ ਜਾਣਕਾਰੀ ਦਿੱਤੀ। ਇਸ ਦੌਰਾਨ ਇਸ ਪ੍ਰੋਗਰਾਮ ਵਿੱਚ ਪ੍ਰਿੰਸੀਪਲ ਸੁਰਿੰਦਰਪਾਲ ਕੌਰ, ਮੈਡਮ ਹੋਮੀ, ਮੈਡਮ ਸੂਰਿਆ ਸਮਾਜ ਜੇਵੀ ਪਵਨ ਗੋਇਲ, ਕਾਕਾ ਰਾਮ ਵਰਮਾ, ਰਾਜ ਕੁਮਾਰ ਗਰਗ, ਰਾਕੇਸ਼ ਠਾਕੁਰ ਨੇ ਵਿਸ਼ੇਸ਼ ਸਹਿਯੋਗ ਦਿੱਤਾ।

Leave a Comment

Your email address will not be published. Required fields are marked *

Scroll to Top