Patiala News: ਚੇਅਰਮੈਨ ਜੁਨੇਜਾ ਨੇ ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਯਾਤਰੀਆਂ ਦੀ ਬੱਸ ਭੇਜੀ – Patiala News | ਪਟਿਆਲਾ ਦੀ ਸਿਆਸਤ



ਪਟਿਆਲਾ : ਚੇਅਰਮੈਨ ਜੁਨੇਜਾ ਨੇ ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਸ਼ਰਧਾਲੂਆਂ ਦੀ ਬੱਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ – ਸ਼ਰਧਾਲੂਆਂ ਨੇ ਮੁੱਖ ਮੰਤਰੀ ਭਗਵੰਤ ਮਾਨ ਦਾ ਕੀਤਾ ਧੰਨਵਾਦ ਪੀਆਰਟੀਸੀ ਦੇ ਚੇਅਰਮੈਨ ਐਡਵੋਕੇਟ ਹਰਪਾਲ ਜੁਨੇਜਾ ਨੇ ਅੱਜ ਇੱਥੇ ਵਾਈਪੀਐਸ ਮਾਰਕੀਟ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਸ਼ਰਧਾਲੂਆਂ ਨਾਲ ਭਰੀ ਬੱਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸੂਬੇ ਦੇ ਲੋਕਾਂ ਨੂੰ ਧਾਰਮਿਕ ਸਥਾਨਾਂ ਦੀ ਯਾਤਰਾ ਕਰਵਾਉਣ ਲਈ ਇਹ ਮੁਹਿੰਮ ਬੜੀ ਤਨਦੇਹੀ ਨਾਲ ਸ਼ੁਰੂ ਕੀਤੀ ਹੈ, ਜਿਸ ਦਾ ਲੋਕ ਭਰਪੂਰ ਲਾਭ ਉਠਾ ਰਹੇ ਹਨ। ਐਡਵੋਕੇਟ ਹਰਪਾਲ ਜੁਨੇਜਾ ਨੇ ਦੱਸਿਆ ਕਿ ਇਸ ਬੱਸ ਰਾਹੀਂ ਭੇਜੇ ਜਾਣ ਵਾਲੇ ਸ਼ਰਧਾਲੂ ਸ੍ਰੀ ਹਰਮਿੰਦਰ ਸਾਹਿਬ, ਅੰਮ੍ਰਿਤਸਰ ਸਾਹਿਬ, ਦੁਰਗਿਆਣਾ ਮੰਦਰ, ਸ੍ਰੀ ਰਾਮ ਤੀਰਥ ਦੇ ਦਰਸ਼ਨ ਕਰਨਗੇ ਅਤੇ ਵਾਹਗਾ ਬਾਰਡਰ ਦੇ ਵੀ ਦਰਸ਼ਨ ਕਰਨਗੇ। ਇਸ ਮੌਕੇ ਸੰਗਤਾਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਜਿਸ ਤਰ੍ਹਾਂ ਇੱਕ ਪਰਿਵਾਰ ਦਾ ਪੁੱਤਰ ਆਪਣੇ ਮਾਤਾ-ਪਿਤਾ ਦਾ ਖਿਆਲ ਰੱਖਦਾ ਹੈ, ਉਸੇ ਤਰ੍ਹਾਂ ਪੰਜਾਬ ਦੇ ਮੁੱਖ ਮੰਤਰੀ ਸਾਰੇ ਬਜੁਰਗਾਂ ਦਾ ਫਿਕਰ ਕਰਦੇ ਹਨ। ਇਸ ਮੌਕੇ ਸਮਾਜ ਸੇਵੀ ਭਗਵਾਨ ਦਾਸ ਜੁਨੇਜਾ ਨੇ ਸ਼ਰਧਾਲੂਆਂ ਦੀ ਸੁਖਾਵੀਂ ਯਾਤਰਾ ਦੀ ਕਾਮਨਾ ਕੀਤੀ। ਚੇਅਰਮੈਨ ਹਰਪਾਲ ਜੁਨੇਜਾ ਨੇ ਦੱਸਿਆ ਕਿ ਆਉਣ ਵਾਲੇ ਸਮੇਂ ਵਿੱਚ ਹੋਰ ਗੁਰਧਾਮਾਂ ਦੇ ਦਰਸ਼ਨਾਂ ਲਈ ਵੀ ਬੱਸਾਂ ਭੇਜੀਆਂ ਜਾਣਗੀਆਂ। ਇਸ ਮੌਕੇ ਰਘਵੀਰ ਸਿੰਘ ਪ੍ਰਧਾਨ ਵਿਰਾਸਤੀ ਸੇਵਾ ਸੰਸਥਾ ਪਟਿਆਲਾ, ਰਵਿੰਦਰਪਾਲ ਸਿੰਘ ਪ੍ਰਿੰਸ ਲਾਂਬਾ ਮੀਡੀਆ ਇੰਚਾਰਜ ਜ਼ਿਲ੍ਹਾ ਪਟਿਆਲਾ, ਹਰਮਿੰਦਰ ਪਾਲ ਸਿੰਘ ਕਾਂਸਟੀਚਿਊਟ ਕੋਆਰਡੀਨੇਟਰ, ਰਾਜਬੀਰ ਸਿੰਘ ਬਲਾਕ ਇੰਚਾਰਜ, ਪ੍ਰਤਾਪ ਸਿੰਘ, ਸਿਮਰਨ ਗਰੇਵਾਲ, ਨਵਨੀਤ ਵਾਲੀਆ, ਸ਼ੇਰ ਸਿੰਘ ਸ਼ੇਰਾ, ਟਰੈਵਲ ਮੈਨੇਜਰ ਰਮਨਪ੍ਰੀਤ ਕੌਰ ਅਤੇ ਧਰਮਿੰਦਰ ਸਿੰਘ ਆਦਿ ਹਾਜ਼ਰ ਸਨ।

Leave a Comment

Your email address will not be published. Required fields are marked *

Scroll to Top