Patiala News: ਪਟਿਆਲਾ ਦੀ ਨੂਰ ਸਿੰਗਲਾ ਨੇ ਸੀ.ਏ.ਫਾਈਨਲ ‘ਚ ਦੇਸ਼ ਭਰ ‘ਚੋਂ ਪਹਿਲਾ ਦਰਜਾ ਲਿਆ; ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਨੂਰ ਸਿੰਗਲਾ ਦੇ ਘਰ ਜਾ ਕੇ ਉਨ੍ਹਾਂ ਦਾ ਸਨਮਾਨ ਕੀਤਾ, ਪਟਿਆਲਾ ਦੇ ਨੂਰ ਸਿੰਗਲਾ ਨੇ ਇੰਸਟੀਚਿਊਟ ਆਫ਼ ਚਾਰਟਰਡ ਅਕਾਊਂਟੈਂਟਸ ਆਫ਼ ਇੰਡੀਆ (ICAI) ਵੱਲੋਂ ਐਲਾਨੇ ਗਏ ਸੀਏ ਫਾਈਨਲ ਪ੍ਰੀਖਿਆ ਦੇ ਨਤੀਜਿਆਂ ਵਿੱਚ ਆਲ ਇੰਡੀਆ ਰੈਂਕ-1 (ਏਆਈਆਰ 1) ਹਾਸਲ ਕਰਕੇ ਨਵਾਂ ਇਤਿਹਾਸ ਰਚਿਆ ਹੈ। ਦੇਸ਼ ਭਰ ‘ਚ ਸਭ ਤੋਂ ਔਖੀ ਮੰਨੀ ਜਾਂਦੀ ਇਸ ਪ੍ਰੀਖਿਆ ‘ਚ ਨੂਰ ਨੇ 600 ‘ਚੋਂ 499 ਅੰਕ ਪ੍ਰਾਪਤ ਕਰਕੇ ਪੂਰੇ ਦੇਸ਼ ‘ਚੋਂ ਪਹਿਲਾ ਸਥਾਨ ਹਾਸਲ ਕੀਤਾ ਹੈ।ਇਸ ਸ਼ਾਨਦਾਰ ਪ੍ਰਾਪਤੀ ਨਾਲ ਜਿੱਥੇ ਪਰਿਵਾਰ ‘ਚ ਖੁਸ਼ੀ ਦਾ ਮਾਹੌਲ ਹੈ, ਉੱਥੇ ਹੀ ਪੂਰੇ ਪੰਜਾਬ ਅਤੇ ਖਾਸ ਕਰਕੇ ਪਟਿਆਲਾ ਸ਼ਹਿਰ ਦਾ ਨਾਂਅ ਦੇਸ਼ ਅਤੇ ਦੁਨੀਆ ‘ਚ ਰੌਸ਼ਨ ਹੋਇਆ ਹੈ। ਨੂਰ ਸਿੰਗਲਾ ਦੀ ਇਸ ਲਾਮਿਸਾਲ ਕਾਮਯਾਬੀ ਦੀ ਖ਼ਬਰ ਮਿਲਦਿਆਂ ਹੀ ਪਟਿਆਲਾ ਤੋਂ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੂਰ ਦੇ ਘਰ ਪਹੁੰਚੇ। ਵਿਧਾਇਕ ਨੇ ਨਿੱਜੀ ਤੌਰ ‘ਤੇ ਹੋਣਹਾਰ ਨੌਜਵਾਨ ਅਤੇ ਉਸ ਦੇ ਮਾਪਿਆਂ ਨੂੰ ਘਰ ਪਹੁੰਚਣ ‘ਤੇ ਵਧਾਈ ਦਿੱਤੀ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਿਧਾਇਕ ਕੋਹਲੀ ਨੇ ਕਿਹਾ ਕਿ ਆਪਣੀ ਅਣਥੱਕ ਮਿਹਨਤ, ਲਗਨ ਅਤੇ ਦ੍ਰਿੜ ਇਰਾਦੇ ਸਦਕਾ ਨੂਰ ਸਿੰਗਲਾ ਨੇ ਦੇਸ਼ ਦੀ ਸਭ ਤੋਂ ਵੱਕਾਰੀ ਪ੍ਰੀਖਿਆ ਵਿੱਚੋਂ ਪਹਿਲਾ ਸਥਾਨ ਪ੍ਰਾਪਤ ਕਰਕੇ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ, ਅਜਿਹੇ ਹੋਣਹਾਰ ਨੌਜਵਾਨ ਸਾਡੇ ਸਮਾਜ ਅਤੇ ਨਵੀਂ ਪੀੜ੍ਹੀ ਲਈ ਪ੍ਰੇਰਨਾ ਸਰੋਤ ਹਨ। ਆਲਮੀ ਪੱਧਰ ‘ਤੇ ਵਿਧਾਇਕ ਕੋਹਲੀ ਨੇ ਕਿਹਾ ਕਿ ਨੂਰ ਦੀ ਇਸ ਕਾਮਯਾਬੀ ਨੇ ਇਕ ਵਾਰ ਫਿਰ ਇਹ ਸਾਬਤ ਕਰ ਦਿੱਤਾ ਹੈ ਕਿ ਉਹ ਸ਼ੁਰੂ ਤੋਂ ਹੀ ਆਪਣੀ ਇਕਾਗਰਤਾ ਸਦਕਾ ਅੱਜ ਇਹ ਮੁਕਾਮ ਹਾਸਲ ਕਰ ਸਕਿਆ ਹੈ ਸਥਾਨਕ ਲੋਕਾਂ, ਪ੍ਰਸ਼ਾਸਨਿਕ ਅਧਿਕਾਰੀਆਂ ਅਤੇ ਵੱਖ-ਵੱਖ ਸ਼ਖਸੀਅਤਾਂ ਵੱਲੋਂ ਉਜਵਲ ਭਵਿੱਖ।
