Patiala News: ਪੰਜਾਬ ਸਰਕਾਰ ਸ਼ਰਧਾਲੂਆਂ ਦੀਆਂ ਧਾਰਮਿਕ ਭਾਵਨਾਵਾਂ ਦਾ ਸਤਿਕਾਰ ਕਰ ਰਹੀ ਹੈ: ਡਾ ਬਲਬੀਰ ਸਿੰਘ – Patiala News | ਪਟਿਆਲਾ ਦੀ ਸਿਆਸਤ



Patiala News: ਪੰਜਾਬ ਸਰਕਾਰ ਸ਼ਰਧਾਲੂਆਂ ਦੀਆਂ ਧਾਰਮਿਕ ਭਾਵਨਾਵਾਂ ਦਾ ਸਤਿਕਾਰ ਕਰ ਰਹੀ ਹੈ: ਸਿਹਤ ਮੰਤਰੀ ਬਲਬੀਰ ਸਿੰਘ ਨੇ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ। ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ: ਬਲਬੀਰ ਸਿੰਘ ਨੇ ਅੱਜ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਪਟਿਆਲਾ ਦਿਹਾਤੀ ਦੇ ਵਾਰਡ ਨੰਬਰ 4, ਸਿੱਧੂ ਕਲੋਨੀ ਅਤੇ ਮਨਜੀਤ ਨਗਰ ਤੋਂ ਸ਼ਰਧਾਲੂਆਂ ਦੀ ਬੱਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਇਸ ਮੌਕੇ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਅਤੇ ਸ਼ਰਧਾਲੂ ਹਾਜ਼ਰ ਸਨ, ਜਿਨ੍ਹਾਂ ਵਿੱਚ ਇਸ ਯੋਜਨਾ ਪ੍ਰਤੀ ਵਿਸ਼ੇਸ਼ ਉਤਸ਼ਾਹ ਦੇਖਣ ਨੂੰ ਮਿਲਿਆ। ਇਸ ਮੌਕੇ ਬੋਲਦਿਆਂ ਡਾ: ਬਲਬੀਰ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਲੋਕ ਭਲਾਈ ਅਤੇ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਦਾ ਸਤਿਕਾਰ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਹਜ਼ਾਰਾਂ ਸ਼ਰਧਾਲੂਆਂ ਨੂੰ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਰਾਹੀਂ ਵੱਖ-ਵੱਖ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਨ ਦਾ ਸੁਨਹਿਰੀ ਮੌਕਾ ਮਿਲ ਰਿਹਾ ਹੈ। ਇਸ ਯੋਜਨਾ ਤਹਿਤ ਅੱਜ ਰਵਾਨਾ ਹੋਈ ਬੱਸ ਵਿਚ ਸਵਾਰ ਸ਼ਰਧਾਲੂ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, ਦੁਰਗਿਆਣਾ ਮੰਦਰ ਅਤੇ ਹੋਰ ਅਹਿਮ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਨਗੇ। ਡਾ: ਬਲਬੀਰ ਸਿੰਘ ਨੇ ਦੱਸਿਆ ਕਿ ਇਸ ਸਕੀਮ ਦਾ ਲਾਭ ਵਿਸ਼ੇਸ਼ ਤੌਰ ‘ਤੇ ਉਨ੍ਹਾਂ ਲੋਕਾਂ ਨੂੰ ਮਿਲ ਰਿਹਾ ਹੈ ਜੋ ਆਰਥਿਕ ਜਾਂ ਹੋਰ ਕਾਰਨਾਂ ਕਰਕੇ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਤੋਂ ਵਾਂਝੇ ਰਹਿ ਜਾਂਦੇ ਹਨ | ਸਿਹਤ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਇਹ ਲੋਕ ਭਲਾਈ ਸਕੀਮ ਲੋਕਾਂ ਵਿੱਚ ਕਾਫੀ ਹਰਮਨ ਪਿਆਰੀ ਸਾਬਤ ਹੋ ਰਹੀ ਹੈ ਅਤੇ ਇਸ ਨੂੰ ਇਲਾਕਾ ਨਿਵਾਸੀਆਂ ਵੱਲੋਂ ਭਰਪੂਰ ਸਹਿਯੋਗ ਅਤੇ ਪ੍ਰਸ਼ੰਸਾ ਮਿਲ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਲੋਕਾਂ ਦੀਆਂ ਭਾਵਨਾਵਾਂ ਅਤੇ ਉਮੀਦਾਂ ਨੂੰ ਮੁੱਖ ਰੱਖਦਿਆਂ ਅਜਿਹੀਆਂ ਹੋਰ ਵੀ ਭਲਾਈ ਸਕੀਮਾਂ ਨੂੰ ਲਗਾਤਾਰ ਲਾਗੂ ਕਰ ਰਹੀ ਹੈ। ਸ਼ਰਧਾਲੂਆਂ ਨੇ ਪੰਜਾਬ ਸਰਕਾਰ ਅਤੇ ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਸ ਸਕੀਮ ਸਦਕਾ ਉਨ੍ਹਾਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਨ ਦਾ ਸੁਨਹਿਰੀ ਮੌਕਾ ਮਿਲਿਆ ਹੈ | ਉਨ੍ਹਾਂ ਕਿਹਾ ਕਿ ਇਹ ਸਕੀਮ ਸਮਾਜ ਦੇ ਹਰ ਵਰਗ ਲਈ ਲਾਹੇਵੰਦ ਸਾਬਤ ਹੋ ਰਹੀ ਹੈ। ਇਸ ਮੌਕੇ ਵਾਰਡ ਨੰਬਰ 4 ਤੋਂ ਐਮ.ਸੀ.ਮਨਦੀਪ ਸਿੰਘ ਵਿਰਦੀ ਵੀ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ। ਉਨ੍ਹਾਂ ਇਸ ਲੋਕ ਪੱਖੀ ਸਕੀਮ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੀ ਭਲਾਈ ਲਈ ਕੰਮ ਕਰਨ ਲਈ ਵਚਨਬੱਧ ਹੈ ਅਤੇ ਅਜਿਹੀਆਂ ਸਕੀਮਾਂ ਲੋਕਾਂ ਦੇ ਜੀਵਨ ਵਿੱਚ ਸਕਾਰਾਤਮਕ ਬਦਲਾਅ ਲਿਆ ਰਹੀਆਂ ਹਨ। ਸਮਾਗਮ ਦੌਰਾਨ ਸੰਗਤਾਂ ਨੂੰ ਜੀ ਆਇਆਂ ਕਹਿੰਦਿਆਂ ਡਾ: ਬਲਬੀਰ ਸਿੰਘ ਨੇ ਉਨ੍ਹਾਂ ਦੀ ਸੁਖਦ ਅਤੇ ਸੁਰੱਖਿਅਤ ਯਾਤਰਾ ਦੀ ਕਾਮਨਾ ਕਰਦਿਆਂ ਕਿਹਾ ਕਿ ਸਰਕਾਰ ਵੱਲੋਂ ਯਾਤਰਾ ਦੌਰਾਨ ਸਾਰੀਆਂ ਲੋੜੀਂਦੀਆਂ ਸਹੂਲਤਾਂ ਨੂੰ ਯਕੀਨੀ ਬਣਾਇਆ ਗਿਆ ਹੈ |

Leave a Comment

Your email address will not be published. Required fields are marked *

Scroll to Top