Patiala News: ਮੁੱਖ ਮੰਤਰੀ ਤੀਰਥ ਯਾਤਰਾ ਦੇ ਹਿੱਸੇ ਵਜੋਂ ਮੇਅਰ ਗੋਗੀਆ ਨੇ ਆਪਣੇ ਵਾਰਡ ਤੋਂ ਬੱਸ ਰਵਾਨਾ ਕੀਤੀ – Patiala News



Patiala News: ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਮੇਅਰ ਗੋਗੀਆ ਨੇ ਆਪਣੇ ਵਾਰਡ ਤੋਂ ਬੱਸ ਰਵਾਨਾ ਕੀਤੀ – ਸ਼ਰਧਾਲੂ ਸ੍ਰੀ ਦਰਬਾਰ ਸਾਹਿਬ ਸਮੇਤ ਅੰਮ੍ਰਿਤਸਰ ਦੇ ਧਾਰਮਿਕ ਅਤੇ ਇਤਿਹਾਸਕ ਸਥਾਨਾਂ ਦੇ ਦਰਸ਼ਨ ਕਰਨਗੇ – ਕੁੰਦਨ ਗੋਗੀਆ ਪਟਿਆਲਾ ਨਗਰ ਨਿਗਮ ਦੇ ਮੇਅਰ ਕੁੰਦਨ ਗੋਗੀਆ ਨੇ ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਆਪਣੇ ਵਾਰਡ ਨੰਬਰ 30 ਵਿਕਾਸ ਕਲੋਨੀ ਤੋਂ ਅੰਮ੍ਰਿਤਸਰ ਲਈ ਬੱਸ ਰਵਾਨਾ ਕੀਤੀ। ਇਸ ਮੌਕੇ ਉਨ੍ਹਾਂ ਸ਼ਰਧਾਲੂਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਦਾ ਸਤਿਕਾਰ ਕਰਦਿਆਂ ਇਹ ਨਿਵੇਕਲਾ ਉਪਰਾਲਾ ਕੀਤਾ ਗਿਆ ਹੈ। ਮੇਅਰ ਗੋਗੀਆ ਨੇ ਦੱਸਿਆ ਕਿ ਇਹ ਸੰਗਤਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਦੁਰਗਿਆਣਾ ਮੰਦਰ ਵਿਖੇ ਮੱਥਾ ਟੇਕਣਗੀਆਂ। ਇਸ ਤੋਂ ਇਲਾਵਾ ਸ਼ਰਧਾਲੂਆਂ ਨੂੰ ਭਗਵਾਨ ਵਾਲਮੀਕਿ ਤੀਰਥ ਸਥਲ, ਜਲਿਆਂਵਾਲਾ ਬਾਗ, ਪਾਰਟੀਸ਼ਨ ਮਿਊਜ਼ੀਅਮ ਅਤੇ ਵਾਹਗਾ ਬਾਰਡਰ ਸਮੇਤ ਅੰਮ੍ਰਿਤਸਰ ਦੇ ਹੋਰ ਧਾਰਮਿਕ ਅਤੇ ਇਤਿਹਾਸਕ ਸਥਾਨਾਂ ਦੇ ਦਰਸ਼ਨ ਵੀ ਕਰਵਾਏ ਜਾਣਗੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਲੋਕਾਂ ਦੀ ਭਲਾਈ ਲਈ ਲਗਾਤਾਰ ਕੰਮ ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ ਇਸ ਸਕੀਮ ਤਹਿਤ ਤੀਰਥ ਯਾਤਰਾ ‘ਤੇ ਜਾਣ ਵਾਲੇ ਸ਼ਰਧਾਲੂਆਂ ਦੀ ਚੋਣ ਡਰਾਅ ਰਾਹੀਂ ਪੂਰੀ ਪਾਰਦਰਸ਼ਤਾ ਨਾਲ ਕੀਤੀ ਗਈ ਹੈ। ਇਸ ਮੌਕੇ ਯਾਤਰਾ ‘ਤੇ ਜਾਣ ਵਾਲੇ ਸ਼ਰਧਾਲੂਆਂ ਨੇ ਪੰਜਾਬ ਸਰਕਾਰ ਅਤੇ ਮੇਅਰ ਕੁੰਦਨ ਗੋਗੀਆ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਯਾਤਰਾ ਉਨ੍ਹਾਂ ਲਈ ਜੀਵਨ ਭਰ ਯਾਦ ਰਹੇਗੀ | ਇਸ ਮੌਕੇ ਟਰਿੱਪ ਦੇ ਕੋਆਰਡੀਨੇਟਰ ਹਰਮਿੰਦਰ ਪਾਲ ਸਿੰਘ ਵਿੰਟੀ, ਟਰਿੱਪ ਦੇ ਪ੍ਰਬੰਧਕ ਰਮਨਪ੍ਰੀਤ ਕੌਰ ਬਾਲੀ, ਡਾ: ਸੰਜੇ ਗੋਇਲ, ਪੂਨਮ, ਧਰਮਿੰਦਰ, ਰਮਨਦੀਪ, ਜਤਿੰਦਰ, ਸ਼ੁਭਮ, ਅਮਨਦੀਪ ਅਤੇ ਹੋਰ ਪਤਵੰਤੇ ਹਾਜ਼ਰ ਸਨ।

Leave a Comment

Your email address will not be published. Required fields are marked *

Scroll to Top