Patiala News: ਮੁੱਖ ਮੰਤਰੀ ਤੀਰਥ ਯਾਤਰਾ ਦੇ ਹਿੱਸੇ ਵਜੋਂ ਸਿਹਤ ਮੰਤਰੀ ਨੇ SST ਨਗਰ ਤੋਂ ਬੱਸ ਰਵਾਨਾ ਕੀਤੀ – Patiala News | ਪਟਿਆਲਾ ਦੀ ਸਿਆਸਤ



Patiala News: ਸਿਹਤ ਮੰਤਰੀ ਵੱਲੋਂ ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਐਸ.ਐਸ.ਟੀ ਨਗਰ ਤੋਂ ਬੱਸ ਰਵਾਨਾ – *ਸ੍ਰੀ ਦਰਬਾਰ ਸਾਹਿਬ ਸਮੇਤ ਅੰਮ੍ਰਿਤਸਰ ਦੇ ਧਾਰਮਿਕ ਤੇ ਇਤਿਹਾਸਕ ਸਥਾਨਾਂ ਦੇ ਦਰਸ਼ਨ ਕਰਨਗੇ ਅਰਦਾਸ – ਡਾ: ਬਲਬੀਰ ਸਿੰਘ * ਸ਼ਰਧਾਲੂਆਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਕੀਤਾ ਧੰਨਵਾਦ * ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ: ਬਲਬੀਰ ਸਿੰਘ ਨੇ ਪਟਿਆਲਾ ਦੇ ਐਸ.ਐਸ.ਟੀ ਨਗਰ ਤੋਂ ਅੰਮ੍ਰਿਤਸਰ ਲਈ ਬੱਸ ਰਵਾਨਾ ਕੀਤੀ। ਇਸ ਮੌਕੇ ਉਨ੍ਹਾਂ ਨਾਲ ਪਟਿਆਲਾ ਦੇ ਡਿਪਟੀ ਮੇਅਰ ਹਰਿੰਦਰ ਕੋਹਲੀ ਵੀ ਮੌਜੂਦ ਸਨ। ਸਿਹਤ ਮੰਤਰੀ ਨੇ ਸੰਗਤਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਦਾ ਸਤਿਕਾਰ ਕਰਦਿਆਂ ਇਹ ਨਿਵੇਕਲਾ ਉਪਰਾਲਾ ਕੀਤਾ ਗਿਆ ਹੈ। ਡਾ: ਬਲਬੀਰ ਸਿੰਘ ਨੇ ਦੱਸਿਆ ਕਿ ਇਹ ਸੰਗਤਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਦੁਰਗਿਆਣਾ ਮੰਦਰ ਵਿਖੇ ਮੱਥਾ ਟੇਕਣਗੀਆਂ | ਇਸ ਤੋਂ ਇਲਾਵਾ ਸ਼ਰਧਾਲੂਆਂ ਨੂੰ ਭਗਵਾਨ ਵਾਲਮੀਕਿ ਤੀਰਥ ਸਥਲ, ਜਲਿਆਂਵਾਲਾ ਬਾਗ, ਪਾਰਟੀਸ਼ਨ ਮਿਊਜ਼ੀਅਮ ਅਤੇ ਵਾਹਗਾ ਬਾਰਡਰ ਸਮੇਤ ਅੰਮ੍ਰਿਤਸਰ ਦੇ ਹੋਰ ਧਾਰਮਿਕ ਅਤੇ ਇਤਿਹਾਸਕ ਸਥਾਨਾਂ ਦੇ ਦਰਸ਼ਨ ਵੀ ਕਰਵਾਏ ਜਾਣਗੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਲੋਕਾਂ ਦੀ ਭਲਾਈ ਲਈ ਲਗਾਤਾਰ ਕੰਮ ਕਰ ਰਹੀ ਹੈ। ਸਿਹਤ ਮੰਤਰੀ ਨੇ ਕਿਹਾ ਕਿ ਬਹੁਤ ਸਾਰੇ ਲੋਕ ਆਰਥਿਕ ਜਾਂ ਪਰਿਵਾਰਕ ਕਾਰਨਾਂ ਕਰਕੇ ਲੰਬੇ ਸਮੇਂ ਤੱਕ ਆਪਣੇ ਮਨਪਸੰਦ ਧਾਰਮਿਕ ਸਥਾਨਾਂ ਦੇ ਦਰਸ਼ਨ ਨਹੀਂ ਕਰ ਸਕਦੇ ਪਰ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਉਨ੍ਹਾਂ ਲਈ ਵੱਡੀ ਸਹੂਲਤ ਸਾਬਤ ਹੋ ਰਹੀ ਹੈ। ਸਰਕਾਰ ਵੱਲੋਂ ਯਾਤਰਾ, ਰਿਹਾਇਸ਼ ਅਤੇ ਹੋਰ ਲੋੜੀਂਦੇ ਪ੍ਰਬੰਧ ਯਕੀਨੀ ਬਣਾਏ ਜਾ ਰਹੇ ਹਨ ਤਾਂ ਜੋ ਸ਼ਰਧਾਲੂ ਬਿਨਾਂ ਕਿਸੇ ਮੁਸ਼ਕਲ ਦੇ ਆਪਣੀ ਯਾਤਰਾ ਪੂਰੀ ਕਰ ਸਕਣ। ਯਾਤਰਾ ‘ਤੇ ਜਾਣ ਵਾਲੇ ਸ਼ਰਧਾਲੂਆਂ ਨੇ ਪੰਜਾਬ ਸਰਕਾਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਸ ਯੋਜਨਾ ਨਾਲ ਉਨ੍ਹਾਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਨ ਦਾ ਸੁਨਹਿਰੀ ਮੌਕਾ ਮਿਲਿਆ ਹੈ | ਉਨ੍ਹਾਂ ਕਿਹਾ ਕਿ ਇਹ ਉਪਰਾਲਾ ਸਮਾਜ ਦੇ ਆਮ ਅਤੇ ਲੋੜਵੰਦ ਵਰਗ ਲਈ ਬਹੁਤ ਹੀ ਲਾਹੇਵੰਦ ਸਾਬਤ ਹੋ ਰਿਹਾ ਹੈ। ਇਸ ਮੌਕੇ ਇਲਾਕਾ ਨਿਵਾਸੀ ਅਤੇ ਹੋਰ ਪਤਵੰਤੇ ਹਾਜ਼ਰ ਸਨ।

Leave a Comment

Your email address will not be published. Required fields are marked *

Scroll to Top