Patiala News: ਮੁੱਖ ਮੰਤਰੀ ਸਿਹਤ ਯੋਜਨਾ ਦਾ ਲਾਭ ਲੈਣ ਲਈ ਸਮੂਹ ਪੰਜਾਬ ਵਾਸੀ ਆਪਣਾ ਹੈਲਥ ਕਾਰਡ ਜ਼ਰੂਰ ਬਣਾਉਣ-ਡਾ. ਬਲਬੀਰ ਸਿੰਘ

Patiala News: ਮੁੱਖ ਮੰਤਰੀ ਸਿਹਤ ਯੋਜਨਾ ਦਾ ਲਾਭ ਲੈਣ ਲਈ ਸਮੂਹ ਪੰਜਾਬ ਵਾਸੀ ਆਪਣਾ ਹੈਲਥ ਕਾਰਡ ਜ਼ਰੂਰ ਬਣਾਉਣ-ਡਾ. ਬਲਬੀਰ ਸਿੰਘ

– ਸਿਹਤ ਮੰਤਰੀ ਨੇ ਸਾਰੇ ਸਰਕਾਰੀ ਕਰਮਚਾਰੀਆਂ ਨੂੰ ਆਪਣਾ ਹੈਲਥ ਕਾਰਡ ਬਣਾਉਣ ਅਤੇ ਦੂਜਿਆਂ ਲਈ ਰੋਲ ਮਾਡਲ ਬਣਨ ਲਈ ਜ਼ੋਰ ਦਿੱਤਾ

– ਪਟਿਆਲਾ ਦਿਹਾਤੀ ਹਲਕੇ ਦੇ ਵਿਕਾਸ ਕਾਰਜਾਂ ਦਾ ਜਾਇਜ਼ਾ

ਪਟਿਆਲਾ, 4 ਅਪ੍ਰੈਲ:

ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ: ਬਲਬੀਰ ਸਿੰਘ ਨੇ ਪੰਜਾਬ ਦੇ ਲੋਕਾਂ ਨੂੰ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ 10 ਲੱਖ ਰੁਪਏ ਤੱਕ ਦੀ ਮੁਫ਼ਤ ਇਲਾਜ ਸਹੂਲਤ ਦਾ ਵੱਧ ਤੋਂ ਵੱਧ ਲਾਭ ਲੈਣ ਲਈ ਤੁਰੰਤ ਆਪਣੇ ਸਿਹਤ ਕਾਰਡ ਬਣਾਉਣ ਦੀ ਅਪੀਲ ਕੀਤੀ ਹੈ। ਉਨ੍ਹਾਂ ਸਮੂਹ ਸਰਕਾਰੀ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਇਹ ਕਾਰਡ ਖੁਦ ਬਣਾਉਣ ਲਈ ਵੀ ਜ਼ੋਰ ਦਿੱਤਾ ਹੈ।

ਸਿਹਤ ਮੰਤਰੀ ਨੇ ਅੱਜ ਪਟਿਆਲਾ ਦਿਹਾਤੀ ਹਲਕੇ ਦੇ ਵਿਕਾਸ ਕਾਰਜਾਂ ਦਾ ਜਾਇਜ਼ਾ ਲੈਣ ਲਈ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਡਿਪਟੀ ਕਮਿਸ਼ਨਰ ਵਰਜੀਤ ਵਾਲੀਆ, ਏ.ਡੀ.ਸੀ. ਦਮਨਜੀਤ ਸਿੰਘ ਮਾਨ ਅਤੇ ਵਿਕਾਸ ਕਾਰਜਾਂ ਨਾਲ ਜੁੜੇ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਉਨ੍ਹਾਂ ਸਰਕਾਰੀ ਮੁਲਾਜ਼ਮਾਂ ਨੂੰ ਆਪਣੇ ਹੈਲਥ ਕਾਰਡ ਬਣਾ ਕੇ ਆਮ ਲੋਕਾਂ ਲਈ ਰੋਲ ਮਾਡਲ ਬਣਨ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਇੱਕ ਲੱਖ ਬੱਚੇ ਪੜ੍ਹਦੇ ਹਨ, ਜਿਸ ਲਈ ਅਧਿਆਪਕ ਉਨ੍ਹਾਂ ਨੂੰ ਆਪਣੇ ਕਾਰਡ ਬਣਾਉਣ ਲਈ ਪ੍ਰੇਰਿਤ ਕਰਨ ਅਤੇ ਵਿਦਿਆਰਥੀਆਂ ਦੇ ਮਾਪਿਆਂ ਨੂੰ ਵੀ ਕਾਰਡ ਬਣਾਉਣ ਲਈ ਪ੍ਰੇਰਿਤ ਕੀਤਾ ਜਾਵੇ।

ਇਸ ਦੇ ਨਾਲ ਹੀ ਡਾ: ਬਲਬੀਰ ਸਿੰਘ ਨੇ ਸਰਕਾਰੀ ਅਧਿਕਾਰੀਆਂ ਅਤੇ ਖਾਸ ਕਰਕੇ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਵੀ ਹਦਾਇਤ ਕੀਤੀ ਕਿ ਉਹ ਮੁੱਖ ਮੰਤਰੀ ਸਿਹਤ ਯੋਜਨਾ ਸਮੇਤ ਮਾਂ ਬੇਟੀ ਸਤਿਕਾਰ ਸਕੀਮ ਬਾਰੇ ਲੋਕਾਂ ਨੂੰ ਜਾਣੂ ਕਰਵਾਉਣ ਤਾਂ ਜੋ ਕੋਈ ਵੀ ਲਾਭਪਾਤਰੀ ਇਸ ਦੇ ਲਾਭ ਤੋਂ ਵਾਂਝਾ ਨਾ ਰਹੇ। ਅਤੇ ਐਸਟੀ ਸ਼੍ਰੇਣੀ ਦੀਆਂ ਔਰਤਾਂ ਨੂੰ ਉਨ੍ਹਾਂ ਦੇ ਖਾਤੇ ਵਿੱਚ 1500 ਰੁਪਏ ਮਿਲਣਗੇ, ਜਿਸ ਦੀ ਰਜਿਸਟ੍ਰੇਸ਼ਨ ਜਲਦੀ ਹੀ ਸ਼ੁਰੂ ਹੋ ਰਹੀ ਹੈ।

ਮੀਟਿੰਗ ਦੌਰਾਨ ਸਿਹਤ ਮੰਤਰੀ ਨੇ ਪਟਿਆਲਾ ਦਿਹਾਤੀ ਹਲਕੇ ਵਿੱਚ ਸਕੂਲ ਦੀ ਚਾਰਦੀਵਾਰੀ, ਪੀਣ ਵਾਲੇ ਸਾਫ਼ ਪਾਣੀ, ਮਿਡ-ਡੇ-ਮੀਲ ਵਾਲੀ ਥਾਂ ‘ਤੇ ਸ਼ੈੱਡਾਂ ਸਮੇਤ ਹੋਰ ਸਹੂਲਤਾਂ ਦਾ ਵੀ ਜਾਇਜ਼ਾ ਲਿਆ। ਇਸ ਦੇ ਨਾਲ ਹੀ ਉਨ੍ਹਾਂ ਪੰਚਾਇਤ ਵਿਭਾਗ ਨੂੰ ਹਦਾਇਤ ਕੀਤੀ ਕਿ ਪਿੰਡ ਦੇ ਛੱਪੜਾਂ ਦੀ ਮੁਰੰਮਤ ਅਤੇ ਸਫਾਈ ਲਈ ਯੋਜਨਾ ਬਣਾਈ ਜਾਵੇ ਕਿਉਂਕਿ ਛੱਪੜਾਂ ਦਾ ਗੰਦਾ ਪਾਣੀ ਬਿਮਾਰੀਆਂ ਦਾ ਕਾਰਨ ਬਣ ਰਿਹਾ ਹੈ।

ਡਾ: ਬਲਬੀਰ ਸਿੰਘ ਨੇ ਡਰੇਨੇਜ ਵਿਭਾਗ ਨੂੰ ਹਦਾਇਤ ਕੀਤੀ ਕਿ ਡਕਾਲਾ ਤੱਕ ਵੱਡੀ ਨਦੀ ਨੂੰ ਆਉਣ ਵਾਲੇ ਮਾਨਸੂਨ ਸੀਜ਼ਨ ਤੋਂ ਪਹਿਲਾਂ ਸਾਫ਼ ਕਰਕੇ ਡੂੰਘਾ ਕੀਤਾ ਜਾਵੇ ਤਾਂ ਜੋ ਪਟਿਆਲਾ ਨੂੰ ਹੜ੍ਹਾਂ ਦੇ ਖ਼ਤਰੇ ਦਾ ਸਾਹਮਣਾ ਨਾ ਕਰਨਾ ਪਵੇ।

ਮੀਟਿੰਗ ਦੌਰਾਨ ਸਿਹਤ ਮੰਤਰੀ ਨੇ ਪਿੰਡ ਦੇ ਕਲੀਨਿਕ, ਖੇਤਾਂ ਲਈ ਨਹਿਰੀ ਪਾਣੀ, ਮਾਡਲ ਖੇਡ ਮੈਦਾਨ ਅਤੇ ਲਿੰਕ ਸੜਕਾਂ ਸਮੇਤ ਹੋਰ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ। ਇਸ ਮੌਕੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

ਫੋਟੋ ਕੈਪਸ਼ਨ- ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ: ਬਲਬੀਰ

Leave a Comment

Your email address will not be published. Required fields are marked *

Scroll to Top