Patiala News: ਵਿਧਾਇਕ ਅਜੀਤਪਾਲ ਸਿੰਘ ਕੋਹਲੀ ਵੱਲੋਂ 50 ਲੱਖ ਰੁਪਏ ਦੀ ਲਾਗਤ ਨਾਲ ਬਣਾਈ ਗਈ ਸੜਕ ਦੀ ਲੋਕਾਂ ਨੇ ਕੀਤੀ ਸ਼ਲਾਘਾ – Patiala News | ਪਟਿਆਲਾ ਦੀ ਸਿਆਸਤ



ਪਟਿਆਲਾ ਨਿਊਜ਼ : ਵਿਧਾਇਕ ਅਜੀਤਪਾਲ ਸਿੰਘ ਕੋਹਲੀ ਵੱਲੋਂ 50 ਲੱਖ ਰੁਪਏ ਦੀ ਲਾਗਤ ਨਾਲ ਬਣਾਈ ਗਈ ਸੜਕ ਦਾ ਲੋਕ ਅਰਪਿਤ ਪਟਿਆਲਾ ਸ਼ਹਿਰੀ ਹਲਕੇ ਦੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਅੱਜ ਗੇਟ ਨੰਬਰ 22 ਅਧੀਨ ਵਰਮਾ ਬੇਕਰੀ ਨੇੜੇ 50 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਸੜਕ ਦਾ ਉਦਘਾਟਨ ਕਰਕੇ ਇਲਾਕਾ ਨਿਵਾਸੀਆਂ ਨੂੰ ਸਮਰਪਿਤ ਕੀਤਾ। ਉਦਘਾਟਨੀ ਸਮਾਰੋਹ ਦੌਰਾਨ ਬੋਲਦਿਆਂ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਕਿਹਾ ਕਿ ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸ਼ਹਿਰਾਂ ਅਤੇ ਪਿੰਡਾਂ ਵਿੱਚ ਬੁਨਿਆਦੀ ਢਾਂਚੇ ਨੂੰ ਮਜ਼ਬੂਤ ​​ਕਰਨ ਲਈ ਲਗਾਤਾਰ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਬਿਹਤਰ ਸੜਕਾਂ, ਸੀਵਰੇਜ, ਪੀਣ ਵਾਲਾ ਪਾਣੀ ਅਤੇ ਹੋਰ ਜ਼ਰੂਰੀ ਸਹੂਲਤਾਂ ਮੁਹੱਈਆ ਕਰਵਾਉਣਾ ਸਰਕਾਰ ਦੀ ਪ੍ਰਮੁੱਖ ਤਰਜੀਹ ਹੈ। ਉਨ੍ਹਾਂ ਕਿਹਾ ਕਿ ਇਸ ਸੜਕ ਦੇ ਬਣਨ ਨਾਲ ਇਲਾਕਾ ਨਿਵਾਸੀਆਂ ਨੂੰ ਆਵਾਜਾਈ ਵਿੱਚ ਵੱਡੀ ਰਾਹਤ ਮਿਲੇਗੀ ਅਤੇ ਇਲਾਕੇ ਦੀ ਦਿੱਖ ਵੀ ਹੋਰ ਸੁੰਦਰ ਬਣ ਜਾਵੇਗੀ। ਉਨ੍ਹਾਂ ਭਰੋਸਾ ਦਿੱਤਾ ਕਿ ਪਟਿਆਲਾ ਸ਼ਹਿਰ ਦੇ ਸਰਵਪੱਖੀ ਵਿਕਾਸ ਲਈ ਵਿਕਾਸ ਕਾਰਜਾਂ ਦੀ ਲੜੀ ਨਿਰੰਤਰ ਜਾਰੀ ਰਹੇਗੀ। ਇਸ ਮੌਕੇ ਨਗਰ ਕੌਂਸਲਰ ਹਰਮਨ ਸੰਧੂ (ਵਾਰਡ ਨੰ. 50), ਇਤਵਿੰਦਰ ਸਿੰਘ ਲੂਥਰਾ (ਵਾਰਡ ਨੰ. 56), ਕਵਲਜੀਤ ਕੌਰ ਜੱਗੀ (ਵਾਰਡ ਨੰ. 55) ਅਤੇ ਬਲਾਕ ਪ੍ਰਧਾਨ ਜਗਤਾਰ ਜੱਗੀ ਸਮੇਤ ਹੋਰ ਪਤਵੰਤੇ ਵੀ ਹਾਜ਼ਰ ਸਨ। ਇਲਾਕਾ ਨਿਵਾਸੀਆਂ ਨੇ ਵਿਕਾਸ ਕਾਰਜ ਕਰਵਾਉਣ ਲਈ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਅਤੇ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ।

Leave a Comment

Your email address will not be published. Required fields are marked *

Scroll to Top