ਪਟਿਆਲਾ : ਵਿਧਾਇਕ ਕੋਹਲੀ ਵੱਲੋਂ 1.50 ਕਰੋੜ ਦੀ ਲਾਗਤ ਨਾਲ ਬਣਨ ਵਾਲੀ ਸੜਕ ਦੇ ਕੰਮ ਦਾ ਉਦਘਾਟਨ ਪਟਿਆਲਾ, 15 ਮਈ : ਪਟਿਆਲਾ ਦੇ ਘਲੋੜੀ ਗੇਟ ਸਥਿਤ ਮਾੜੀਵਾਲ ਪੁਲ ਤੋਂ ਡਕਾਲਾ ਚੁੰਗੀ ਚੌਕ ਤੱਕ ਕਰੀਬ 1.70 ਕਰੋੜ ਦੀ ਲਾਗਤ ਨਾਲ ਬਣਨ ਵਾਲੀ ਸੜਕ ਦੇ ਨਿਰਮਾਣ ਕਾਰਜ ਦਾ ਉਦਘਾਟਨ ਅੱਜ ਪਟਿਆਲਾ ਦੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਵੱਲੋਂ ਕੀਤਾ ਗਿਆ। ਵਿਧਾਇਕ ਕੋਹਲੀ ਨੇ ਕਿਹਾ ਕਿ ਇਲਾਕੇ ਦੇ ਲੋਕਾਂ ਨੂੰ ਪਿਛਲੇ ਲੰਮੇ ਸਮੇਂ ਤੋਂ ਸੜਕ ਦੀ ਮਾੜੀ ਹਾਲਤ ਕਾਰਨ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਸੀ, ਜਿਸ ਨੂੰ ਮੁੱਖ ਰੱਖਦਿਆਂ ਇਹ ਵਿਕਾਸ ਕਾਰਜ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਨੂੰ ਬਿਹਤਰ ਸੜਕਾਂ ਅਤੇ ਆਧੁਨਿਕ ਸਹੂਲਤਾਂ ਦੇਣ ਲਈ ਵਚਨਬੱਧ ਹੈ। ਵਿਧਾਇਕ ਕੋਹਲੀ ਨੇ ਕਿਹਾ ਕਿ ਇਸ ਸੜਕ ਦੇ ਬਣਨ ਨਾਲ ਆਵਾਜਾਈ ਸੁਚਾਰੂ ਹੋ ਜਾਵੇਗੀ ਅਤੇ ਵਪਾਰੀਆਂ ਤੇ ਇਲਾਕਾ ਨਿਵਾਸੀਆਂ ਨੂੰ ਵੱਡੀ ਰਾਹਤ ਮਿਲੇਗੀ। ਇਸ ਮੌਕੇ ਵਾਰਡ 33 ਦੇ ਐਕਸੀਅਨ ਵਨੀਤ ਸਿੰਗਲਾ ਐਮ.ਸੀ ਗੀਤਾ ਰਾਣੀ, ਵਾਰਡ 40 ਦੀ ਇੰਚਾਰਜ ਗੁਰਪ੍ਰੀਤ ਗੁਰੀ, ਵਾਰਡ 39 ਦੀ ਇੰਚਾਰਜ ਜੋਤੀ, ਵਾਰਡ 35 ਤੋਂ ਰਮੇਸ਼ ਸਿੰਗਲਾ ਦੇ ਨਾਲ ਪੁਨੀਤ ਬੁੱਧੀਰਾਜਾ ਅਤੇ ਮਨਦੀਪ ਝੋਲਾ ਵੀ ਹਾਜ਼ਰ ਸਨ।
