Patiala News: ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਜੀਵਨ ‘ਤੇ ਅਧਾਰਿਤ ਡਾਕੂਮੈਂਟਰੀ ਨਾਭਾ ਦੇ ਪਿੰਡਾਂ ‘ਚ ਜਾਰੀ

Patiala News: ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਜੀਵਨ ‘ਤੇ ਅਧਾਰਿਤ ਡਾਕੂਮੈਂਟਰੀ ਨਾਭਾ ਦੇ ਪਿੰਡਾਂ ‘ਚ ਜਾਰੀ

ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਵਿਸ਼ੇਸ਼ ਦਸਤਾਵੇਜ਼ੀ ਮੁਹਿੰਮ ਤਹਿਤ ਪਟਿਆਲਾ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿੱਚ ਐਲ.ਈ.ਡੀ. ਸਕਰੀਨਾਂ ਰਾਹੀਂ 30 ਮਿੰਟ ਦੀ ਡਾਕੂਮੈਂਟਰੀ ਦਿਖਾਈ ਗਈ। ਨਾਭਾ ਬਲਾਕ ਦੇ ਪਿੰਡ ਸਢੋਹੇੜੀ ਅਤੇ ਲਧਾਹੇੜੀ ਦੇ ਵੱਡੀ ਗਿਣਤੀ ਲੋਕਾਂ ਨੇ ਇਸ ਦਾ ਲਾਭ ਉਠਾਇਆ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਤਿਆਰ ਕੀਤੀ ਗਈ ਇਹ ਡਾਕੂਮੈਂਟਰੀ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਜੀਵਨ, ਫਲਸਫੇ ਅਤੇ ਬਰਾਬਰੀ, ਸਮਾਜਿਕ ਨਿਆਂ, ਪ੍ਰਭੂ ਪ੍ਰਤੀ ਸ਼ਰਧਾ ਅਤੇ ਸਰਬ ਸਾਂਝੀਵਾਲਤਾ ਦਾ ਸੰਦੇਸ਼ ਲੋਕਾਂ ਤੱਕ ਪਹੁੰਚਾਉਣ ਦਾ ਅਹਿਮ ਉਪਰਾਲਾ ਹੈ। ਇਸ ਮੁਹਿੰਮ ਤਹਿਤ ਜ਼ਿਲ੍ਹੇ ਦੇ ਹਰ ਪਿੰਡ ਵਿੱਚ ਇਹ ਡਾਕੂਮੈਂਟਰੀ ਦਿਖਾਈ ਜਾ ਰਹੀ ਹੈ ਤਾਂ ਜੋ ਖਾਸ ਕਰਕੇ ਨੌਜਵਾਨ ਪੀੜ੍ਹੀ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਤੋਂ ਜਾਣੂ ਹੋ ਸਕੇ।

ਡਾਕੂਮੈਂਟਰੀ ਦੇਖਣ ਤੋਂ ਬਾਅਦ ਪਿੰਡ ਵਾਸੀਆਂ ਨੇ ਪੰਜਾਬ ਸਰਕਾਰ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਹ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਨੂੰ ਸੱਚੀ ਸ਼ਰਧਾਂਜਲੀ ਹੈ। ਪਿੰਡ ਵਾਸੀਆਂ ਨੇ ਕਿਹਾ ਕਿ ਗੁਰੂ ਸਾਹਿਬ ਦਾ ਬਰਾਬਰਤਾ, ​​ਭਾਈਚਾਰੇ ਅਤੇ ਭੇਦਭਾਵ ਰਹਿਤ ਸਮਾਜ ਦਾ ਸੰਦੇਸ਼ ਅੱਜ ਵੀ ਪ੍ਰਸੰਗਿਕ ਹੈ ਅਤੇ ਅਜਿਹੇ ਉਪਰਾਲੇ ਨਵੀਂ ਪੀੜ੍ਹੀ ਨੂੰ ਉਨ੍ਹਾਂ ਦੇ ਆਦਰਸ਼ਾਂ ਨਾਲ ਜੋੜਨ ਵਿੱਚ ਅਹਿਮ ਭੂਮਿਕਾ ਨਿਭਾਉਣਗੇ। ਇਸ ਮੌਕੇ ਪਿੰਡ ਦੇ ਪੰਚਾਇਤ ਨੁਮਾਇੰਦੇ, ਸਮਾਜ ਸੇਵੀ, ਧਾਰਮਿਕ ਸ਼ਖਸੀਅਤਾਂ ਅਤੇ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ।

Leave a Comment

Your email address will not be published. Required fields are marked *

Scroll to Top