Patiala News: ADC ਦੀ ਅਗਵਾਈ ਹੇਠ ਵਪਾਰਕ ਕਮਿਸ਼ਨ ਦੀ ਅਹਿਮ ਮੀਟਿੰਗ – Patiala News | ਪਟਿਆਲਾ ਦੀ ਸਿਆਸਤ



ਪਟਿਆਲਾ ਨਿਊਜ਼ : ਵਪਾਰੀਆਂ ਦੀਆਂ ਹੱਕੀ ਮੰਗਾਂ ਨੂੰ ਪਹਿਲ ਦੇਣ ਲਈ ਏਡੀਸੀ ਦੀ ਅਗਵਾਈ ਹੇਠ ਵਪਾਰਕ ਕਮਿਸ਼ਨ ਦੀ ਅਹਿਮ ਮੀਟਿੰਗ: ਏ.ਡੀ.ਸੀ * ਵਪਾਰੀਆਂ ਦੀਆਂ ਸਮੱਸਿਆਵਾਂ ਦੇ ਤੁਰੰਤ ਹੱਲ ਅਤੇ ਵਪਾਰਕ ਗਤੀਵਿਧੀਆਂ ਨੂੰ ਹੋਰ ਸੁਚਾਰੂ ਬਣਾਉਣ ਦੇ ਮੰਤਵ ਨਾਲ ਅੱਜ ਪਟਿਆਲਾ ਦੀ ਵਧੀਕ ਡਿਪਟੀ ਕਮਿਸ਼ਨਰ ਅਨੁਪ੍ਰਿਤਾ ਜੌਹਲ ਦੀ ਅਗਵਾਈ ਹੇਠ ਵਪਾਰਕ ਕਮਿਸ਼ਨ ਦੀ ਇੱਕ ਅਹਿਮ ਮੀਟਿੰਗ ਹੋਈ। ਮੀਟਿੰਗ ਦੌਰਾਨ ਵਪਾਰੀਆਂ ਵੱਲੋਂ ਉਠਾਏ ਵੱਖ-ਵੱਖ ਮੁੱਦਿਆਂ ‘ਤੇ ਵਿਸਥਾਰ ਨਾਲ ਚਰਚਾ ਕੀਤੀ ਗਈ ਅਤੇ ਕਈ ਸ਼ਿਕਾਇਤਾਂ ਦਾ ਮੌਕੇ ‘ਤੇ ਹੀ ਨਿਪਟਾਰਾ ਕੀਤਾ ਗਿਆ | ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਪਾਰੀ ਵਰਗ ਦੀਆਂ ਹੱਕੀ ਮੰਗਾਂ ਅਤੇ ਸਮੱਸਿਆਵਾਂ ਦੇ ਹੱਲ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵਪਾਰੀਆਂ ਨੂੰ ਬਿਹਤਰ ਸੇਵਾਵਾਂ ਅਤੇ ਸੁਖਾਵਾਂ ਕਾਰੋਬਾਰੀ ਮਾਹੌਲ ਪ੍ਰਦਾਨ ਕਰਨ ਲਈ ਲਗਾਤਾਰ ਯਤਨਸ਼ੀਲ ਹੈ। ਮੀਟਿੰਗ ਵਿੱਚ ਦੱਸਿਆ ਗਿਆ ਕਿ ਜ਼ਿਲ੍ਹੇ ਵਿੱਚ ਹੁਣ ਤੱਕ ਪ੍ਰਾਪਤ ਹੋਈਆਂ 115 ਸ਼ਿਕਾਇਤਾਂ ਨੂੰ ਓਪਨ ਕਰਕੇ ਵਿਚਾਰਿਆ ਗਿਆ ਅਤੇ 33 ਦਾ ਨਿਪਟਾਰਾ ਕੀਤਾ ਗਿਆ ਹੈ। ਏ.ਡੀ.ਸੀ ਨੇ ਅਧਿਕਾਰੀਆਂ ਨੂੰ ਸਖ਼ਤ ਹਦਾਇਤਾਂ ਦਿੱਤੀਆਂ ਕਿ ਉਹ ਵਪਾਰੀਆਂ ਦੀਆਂ ਸਮੱਸਿਆਵਾਂ ਨੂੰ ਧਿਆਨ ਨਾਲ ਸੁਣਨ ਅਤੇ ਉਨ੍ਹਾਂ ਦੇ ਤੁਰੰਤ ਹੱਲ ਨੂੰ ਯਕੀਨੀ ਬਣਾਉਣ। ਇਸ ਮੌਕੇ ਸੰਜੀਵ ਗੁਪਤਾ, ਵਿਨੋਦ ਸਿੰਗਲਾ ਅਤੇ ਗੁਰਪ੍ਰੀਤ ਸਿੰਘ ਧਮੋਲੀ ਅਤੇ ਚਰਨਜੀਤ ਐਸ.ਕੇ ਨੇ ਕਿਹਾ ਕਿ ਪੰਜਾਬ ਸਰਕਾਰ ਵਪਾਰੀਆਂ ਦੀ ਭਲਾਈ ਲਈ ਗੰਭੀਰ ਹੈ ਅਤੇ ਇਸ ਮੰਤਵ ਲਈ ਸੂਬਾ ਪੱਧਰ ‘ਤੇ ਟਰੇਡਰਜ਼ ਕਮਿਸ਼ਨ ਬਣਾਇਆ ਗਿਆ ਹੈ ਜੋ ਸਮੱਸਿਆਵਾਂ ਸੁਣਦਾ ਹੈ ਅਤੇ ਜਲਦੀ ਹੱਲ ਕਰਦਾ ਹੈ। ਇਸ ਮੌਕੇ ਵਪਾਰ ਮੰਡਲ ਦੇ ਮੈਂਬਰਾਂ ਤੋਂ ਇਲਾਵਾ ਹੋਰ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

Leave a Comment

Your email address will not be published. Required fields are marked *

Scroll to Top