Patiala News: ADC ਨੇ ਕਣਕ ਦੇ ਨਾੜ ਅਤੇ ਹੋਰ ਫਸਲਾਂ ਦੀ ਰਹਿੰਦ-ਖੂੰਹਦ ਨੂੰ ਸਾੜਨ ਦੇ ਨੁਕਸਾਨ ਬਾਰੇ ਜਾਗਰੂਕ ਕਰਨ ਲਈ 4 ਵੈਨਾਂ ਰਵਾਨਾ ਕੀਤੀਆਂ – Patiala News | ਪਟਿਆਲਾ ਦੀ ਸਿਆਸਤ


ADC ਨੇ ਕਣਕ ਦੇ ਨਾੜ ਅਤੇ ਹੋਰ ਫਸਲਾਂ ਦੀ ਰਹਿੰਦ-ਖੂੰਹਦ ਨੂੰ ਸਾੜਨ ਦੇ ਨੁਕਸਾਨ ਬਾਰੇ ਜਾਗਰੂਕ ਕਰਨ ਲਈ 4 ਵੈਨਾਂ ਭੇਜੀਆਂ – ਕਿਸਾਨਾਂ ਨੂੰ ਵਾਤਾਵਰਨ ਅਤੇ ਆਪਣੀ ਜ਼ਮੀਨ ਦੀ ਰਾਖੀ ਲਈ ਆਪਣੇ ਖੇਤਾਂ ਵਿੱਚ ਕਦੇ ਵੀ ਅੱਗ ਨਾ ਲਗਾਉਣ ਦਾ ਸੱਦਾ ਪਟਿਆਲਾ, 13 ਅਪ੍ਰੈਲ: ਪਟਿਆਲਾ ਦੇ ਵਧੀਕ ਡਿਪਟੀ ਕਮਿਸ਼ਨਰ (ਜ) ਸਿਮਰਪ੍ਰੀਤ ਕੌਰ ਨੇ ਫਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਉਣ ਸਬੰਧੀ 4 ਜਾਗਰੂਕਤਾ ਵੈਨਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਉਨ੍ਹਾਂ ਦੱਸਿਆ ਕਿ ਅਗਲੇ 20 ਦਿਨਾਂ ਤੱਕ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੀਆਂ ਇਹ ਵੈਨਾਂ 6 ਬਲਾਕਾਂ ਦੇ 934 ਪਿੰਡਾਂ ਵਿੱਚ ਜਾ ਕੇ ਲੋਕਾਂ ਨੂੰ ਕਣਕ ਦੀ ਫ਼ਸਲ ਦੀ ਰਹਿੰਦ-ਖੂੰਹਦ ਨੂੰ ਨਾ ਸਾੜਨ ਬਾਰੇ ਜਾਗਰੂਕ ਕਰਨਗੀਆਂ। ਇਸ ਦੌਰਾਨ ਕਿਸਾਨਾਂ ਨੂੰ ਇਸ ਬਾਰੇ ਹੋਰ ਜਾਣਕਾਰੀ ਦੇਣ ਲਈ ਸਾਹਿਤ ਵੀ ਵੰਡਿਆ ਜਾਵੇਗਾ। ਸਿਮਰਪ੍ਰੀਤ ਕੌਰ ਨੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਲਾਉਣ ਤੋਂ ਗੁਰੇਜ਼ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਕਿਸਾਨਾਂ ਦੀ ਹਰ ਤਰ੍ਹਾਂ ਨਾਲ ਮਦਦ ਕਰ ਰਹੀ ਹੈ ਤਾਂ ਜੋ ਉਹ ਵਾਤਾਵਰਨ ਦੀ ਸੰਭਾਲ ਲਈ ਜਾਗਰੂਕ ਹੋਣ। ਉਨ੍ਹਾਂ ਕਿਹਾ ਕਿ ਉਨ੍ਹਾਂ ਕਿਸਾਨਾਂ ਨੂੰ ਸੱਦਾ ਦਿੱਤਾ ਕਿ ਉਹ ਵਾਤਾਵਰਨ ਅਤੇ ਆਪਣੀ ਜ਼ਮੀਨ ਦੀ ਰਾਖੀ ਲਈ ਖੇਤਾਂ ਵਿੱਚ ਕਦੇ ਵੀ ਅੱਗ ਨਾ ਲਗਾਉਣ। ਏ.ਡੀ.ਸੀ ਨੇ ਕਿਹਾ ਕਿ ਪੰਜਾਬ ਸਰਕਾਰ ਫਸਲਾਂ ਦੀ ਰਹਿੰਦ-ਖੂੰਹਦ ਨੂੰ ਮਿੱਟੀ ਵਿੱਚ ਮਿਲਾਉਣ ਲਈ ਹਰ ਸੰਭਵ ਉਪਰਾਲੇ ਕਰਕੇ ਕਿਸਾਨਾਂ ਦੀ ਮਦਦ ਕਰ ਰਹੀ ਹੈ ਤਾਂ ਜੋ ਜ਼ਮੀਨ ਦੀ ਉਪਜਾਊ ਸ਼ਕਤੀ ਵੀ ਵਧੇ ਅਤੇ ਸਾਡਾ ਵਾਤਾਵਰਨ ਵੀ ਖਰਾਬ ਨਾ ਹੋਵੇ। ਇਸ ਮੌਕੇ ਮੁੱਖ ਖੇਤੀਬਾੜੀ ਅਫ਼ਸਰ ਡਾ.ਦਾਰਾ ਸਿੰਘ, ਏ.ਡੀ.ਓ ਗੁਰਮੇਲ ਸਿੰਘ ਅਤੇ ਏ.ਈ.ਈ ਪ੍ਰਭਦੀਪ ਸਿੰਘ ਵੀ ਹਾਜ਼ਰ ਸਨ। ਪੋਸਟ ਵਿਯੂਜ਼: 0

Leave a Comment

Your email address will not be published. Required fields are marked *

Scroll to Top