Patiala News: ਅੰਤਰਰਾਸ਼ਟਰੀ ਨਸ਼ਾ ਵਿਰੋਧੀ ਦਿਵਸ ਮੌਕੇ ਮੁੱਖ ਮੰਤਰੀ ਨੇ ਪਟਿਆਲਾ ਤੋਂ ‘ਨਸ਼ਿਆਂ ਖਿਲਾਫ ਜੰਗ’ ਮੁਹਿੰਮ ਦੀ ਸ਼ੁਰੂਆਤ ਕੀਤੀ। ਪਹਿਲਕਦਮੀ ਸ਼ੁਰੂ ਕੀਤੀ ਸੀ। ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਨੇ ਅੱਜ ਪਟਿਆਲਾ ਵਿਖੇ ਜ਼ਿਲ੍ਹਾ ਪ੍ਰਸ਼ਾਸਨ ਅਤੇ ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਪਟਿਆਲਾ ਦੇ ਡਿਪਟੀ ਕਮਿਸ਼ਨਰ ਹਿਮਾਂਸ਼ੂ ਅਗਰਵਾਲ ਦੀ ਯੋਗ ਅਗਵਾਈ ਹੇਠ ਤਿਆਰ ਕੀਤੇ ਗਏ ਵਿਸ਼ੇਸ਼ ਜਾਣਕਾਰੀ ਭਰਪੂਰ ਫਲੈਕਸ ਬੋਰਡਾਂ ਨੂੰ ਰਸਮੀ ਤੌਰ ‘ਤੇ ਰਿਲੀਜ਼ ਕੀਤਾ। ਇਹ ਫਲੈਕਸ ਬੋਰਡ ਜਲਦੀ ਹੀ ਪਟਿਆਲਾ ਦੇ 400 ਖੇਡ ਮੈਦਾਨਾਂ ਵਿੱਚ ਲਗਾਏ ਜਾਣਗੇ, ਤਾਂ ਜੋ ਵੱਧ ਤੋਂ ਵੱਧ ਨੌਜਵਾਨ ਇਨ੍ਹਾਂ ਦਾ ਲਾਭ ਉਠਾ ਸਕਣ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਵਚਨਬੱਧ ਹੈ ਅਤੇ ਸਭ ਤੋਂ ਕਾਰਗਰ ਤਰੀਕਾ ਨੌਜਵਾਨਾਂ ਦੀ ਊਰਜਾ ਨੂੰ ਚੈਨਲਾਈਜ਼ ਕਰਨਾ ਹੈ। ਇਨ੍ਹਾਂ ਵਿਸ਼ੇਸ਼ ਫਲੈਕਸ ਬੋਰਡਾਂ ਰਾਹੀਂ ਵਰਦੀਧਾਰੀ ਸੇਵਾਵਾਂ ਵਿੱਚ ਸ਼ਾਮਲ ਹੋਣ ਦੇ ਚਾਹਵਾਨ ਨੌਜਵਾਨਾਂ ਦੀ ਸਹੂਲਤ ਲਈ ਪੰਜਾਬ ਪੁਲਿਸ, ਭਾਰਤੀ ਫੌਜ ਅਤੇ ਕੇਂਦਰੀ ਹਥਿਆਰਬੰਦ ਪੁਲਿਸ ਬਲਾਂ ਵਿੱਚ ਭਰਤੀ ਹੋਣ ਲਈ ਲੋੜੀਂਦੇ ਸਰੀਰਕ ਮਾਪਦੰਡਾਂ ਅਤੇ ਟੈਸਟਾਂ ਬਾਰੇ ਪੂਰੀ ਜਾਣਕਾਰੀ ਦਰਸਾਈ ਗਈ ਹੈ। ਮੁੱਖ ਮੰਤਰੀ ਨੇ ਜ਼ਿਲ੍ਹਾ ਰੋਜ਼ਗਾਰ ਬਿਊਰੋ ਅਤੇ ਪਟਿਆਲਾ ਪ੍ਰਸ਼ਾਸਨ ਦੇ ਇਸ ਨਿਵੇਕਲੇ ਕਦਮ ਦੀ ਭਰਪੂਰ ਸ਼ਲਾਘਾ ਕੀਤੀ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਪਟਿਆਲਾ ਡਾ: ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਮਹਾਰਾਜਾ ਭਲਿੰਦਰ ਸਿੰਘ ਪੋਲੋ ਗਰਾਊਾਡ ਵਿਖੇ ਲਗਾਏ ਗਏ ਬੋਰਡ ਦੀ ਤਰਜ਼ ‘ਤੇ ਆਉਣ ਵਾਲੇ ਦਿਨਾਂ ‘ਚ ਇਹ ਜਾਗਰੂਕਤਾ ਫਲੈਕਸ ਬੋਰਡ ਪਟਿਆਲਾ ਜ਼ਿਲ੍ਹੇ ਦੇ ਸਾਰੇ ਪ੍ਰਮੁੱਖ ਐਥਲੈਟਿਕ ਗਰਾਊਾਡਾਂ, ਸਕੂਲੀ ਖੇਡ ਮੈਦਾਨਾਂ ਅਤੇ ਪਿੰਡਾਂ ਦੇ ਸਾਂਝੇ ਖੇਡ ਮੈਦਾਨਾਂ ‘ਚ ਲਗਾਏ ਜਾਣਗੇ ਤਾਂ ਜੋ ਵੱਧ ਤੋਂ ਵੱਧ ਸ਼ਹਿਰੀ ਅਤੇ ਸ਼ਹਿਰੀ ਖੇਤਰ ਦੇ ਨੌਜਵਾਨ ਇਸ ਦਾ ਲਾਭ ਉਠਾ ਸਕਣ | ਦੇਸ਼ ਦੀ ਸੇਵਾ ਵਿੱਚ ਯੋਗਦਾਨ.
