Patiala News : ਡਾ ਬਲਬੀਰ ਸਿੰਘ ਨੇ ਬਜ਼ੁਰਗ ਸ਼ਰਧਾਲੂਆਂ ਨੂੰ ਤੀਰਥ ਯਾਤਰਾ ਲਈ ਰਵਾਨਾ ਕੀਤਾ – Patiala News | ਪਟਿਆਲਾ ਦੀ ਸਿਆਸਤ



ਪਟਿਆਲਾ ਨਿਊਜ਼ : ਡਾ: ਬਲਬੀਰ ਸਿੰਘ ਨੇ ਬਜ਼ੁਰਗ ਸ਼ਰਧਾਲੂਆਂ ਨੂੰ ਯਾਤਰਾ ‘ਤੇ ਭੇਜਿਆ *ਪੰਜਾਬ ਸਰਕਾਰ ਬਜ਼ੁਰਗਾਂ ਦੇ ਧਾਰਮਿਕ ਸੁਪਨੇ ਸਾਕਾਰ ਕਰ ਰਹੀ ਹੈ: ਡਾ: ਬਲਬੀਰ ਸਿੰਘ* ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ: ਬਲਬੀਰ ਸਿੰਘ ਨੇ ਅੱਜ ਗੁਰਦੁਆਰਾ ਅਮਨ ਵਿਹਾਰ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਸ਼ਰਧਾਲੂਆਂ ਨਾਲ ਭਰੀਆਂ ਬੱਸਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਇਸ ਮੌਕੇ ਡਾ: ਬਲਬੀਰ ਸਿੰਘ ਨੇ ਕਿਹਾ ਕਿ ਤੀਰਥ ਯਾਤਰਾ ਲਈ ਰਵਾਨਾ ਹੋਏ ਬਜ਼ੁਰਗਾਂ ਦੇ ਚਿਹਰਿਆਂ ‘ਤੇ ਖੁਸ਼ੀ, ਸੰਤੁਸ਼ਟੀ ਅਤੇ ਸ਼ਰਧਾ ਦੇ ਹਾਵ-ਭਾਵ ਦੇਖ ਕੇ ਵੱਡੀ ਰਾਹਤ ਮਹਿਸੂਸ ਹੁੰਦੀ ਹੈ | ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਇਸ ਗੱਲ ਨੂੰ ਯਕੀਨੀ ਬਣਾ ਰਹੀ ਹੈ ਕਿ ਹਰ ਸੀਨੀਅਰ ਨਾਗਰਿਕ ਆਪਣੇ ਮਨਪਸੰਦ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਦੀ ਇੱਛਾ ਆਸਾਨੀ ਨਾਲ ਪੂਰੀ ਕਰ ਸਕੇ। ਉਨ੍ਹਾਂ ਕਿਹਾ ਕਿ ਬਜ਼ੁਰਗਾਂ ਦੀਆਂ ਅਰਦਾਸਾਂ ਹੀ ਸਰਕਾਰ ਦੀ ਸਭ ਤੋਂ ਵੱਡੀ ਤਾਕਤ ਹਨ। ਡਾ: ਬਲਬੀਰ ਸਿੰਘ ਨੇ ਦੱਸਿਆ ਕਿ ਇਸ ਯਾਤਰਾ ਦੌਰਾਨ ਸੰਗਤਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਦੁਰਗਿਆਣਾ ਮੰਦਿਰ ਵਿਖੇ ਮੱਥਾ ਟੇਕਣਗੀਆਂ | ਇਸ ਤੋਂ ਇਲਾਵਾ ਸ਼ਰਧਾਲੂ ਅੰਮ੍ਰਿਤਸਰ ਦੇ ਭਗਵਾਨ ਵਾਲਮੀਕਿ ਅਸਥਾਨ, ਜਲਿਆਂਵਾਲਾ ਬਾਗ, ਵਾਘਾ ਬਾਰਡਰ ਸਮੇਤ ਹੋਰ ਧਾਰਮਿਕ ਅਤੇ ਇਤਿਹਾਸਕ ਸਥਾਨਾਂ ਦੇ ਵੀ ਦਰਸ਼ਨ ਕਰਨਗੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਰਾਹੀਂ ਪੰਜਾਬ ਸਰਕਾਰ ਬਜ਼ੁਰਗਾਂ ਅਤੇ ਸ਼ਰਧਾਲੂਆਂ ਦੀਆਂ ਭਾਵਨਾਵਾਂ ਦਾ ਸਤਿਕਾਰ ਕਰ ਰਹੀ ਹੈ ਅਤੇ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਅਜਿਹੀਆਂ ਲੋਕ ਭਲਾਈ ਸਕੀਮਾਂ ਨਾਲ ਨਾ ਸਿਰਫ਼ ਲੋਕਾਂ ਨੂੰ ਸਹੂਲਤ ਮਿਲ ਰਹੀ ਹੈ, ਸਗੋਂ ਸਰਕਾਰ ਅਤੇ ਜਨਤਾ ਵਿਚਕਾਰ ਭਰੋਸਾ ਵੀ ਮਜ਼ਬੂਤ ​​ਹੋ ਰਿਹਾ ਹੈ। ਇਸ ਮੌਕੇ ਸ਼ਰਧਾਲੂਆਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੇ ਪੰਜਾਬ ਸਰਕਾਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਸ ਸਕੀਮ ਨਾਲ ਉਨ੍ਹਾਂ ਦਾ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਦਾ ਸੁਪਨਾ ਸਾਕਾਰ ਹੋਇਆ ਹੈ।

Leave a Comment

Your email address will not be published. Required fields are marked *

Scroll to Top