Patiala News : ਤੀਰਥ ਯਾਤਰਾ ਸਕੀਮ ਨੂੰ ਮਿਲ ਰਿਹਾ ਹੈ ਲੋਕਾਂ ਦਾ ਭਰਵਾਂ ਸਮਰਥਨ – ਵਿਧਾਇਕ ਕੋਹਲੀ – Patiala News | ਪਟਿਆਲਾ ਦੀ ਸਿਆਸਤ


Patiala News : ਤੀਰਥ ਯਾਤਰਾ ਸਕੀਮ ਨੂੰ ਮਿਲ ਰਿਹਾ ਹੈ ਲੋਕਾਂ ਦਾ ਭਰਵਾਂ ਸਹਿਯੋਗ – ਵਿਧਾਇਕ ਕੋਹਲੀ ਪਟਿਆਲਾ, 16 ਅਪ੍ਰੈਲ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਹੇਠ ਸੂਬਾ ਸਰਕਾਰ ਵੱਲੋਂ ਕਰਵਾਈ ਜਾ ਰਹੀ ਮੁੱਖ ਮੰਤਰੀ ਤੀਰਥ ਯਾਤਰਾ ਸ਼ਰਧਾਲੂਆਂ ਲਈ ਵਰਦਾਨ ਸਾਬਤ ਹੋ ਰਹੀ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਪਟਿਆਲਾ ਸ਼ਹਿਰੀ ਦੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਲਈ ਧੋਬੀ ਘਾਟ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕਰਨ ਮੌਕੇ ਕੀਤਾ। ਇਸ ਮੌਕੇ ਵਿਧਾਇਕ ਕੋਹਲੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ਰਧਾਲੂਆਂ ਨੂੰ ਪਵਿੱਤਰ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਦੀ ਸਹੂਲਤ ਦੇਣ ਲਈ ਕੀਤਾ ਗਿਆ ਉਪਰਾਲਾ ਸ਼ਲਾਘਾਯੋਗ ਹੈ। ਇਸ ਸਕੀਮ ਦਾ ਉਦੇਸ਼ ਆਮ ਲੋਕਾਂ ਨੂੰ ਬਿਨਾਂ ਕਿਸੇ ਵਿੱਤੀ ਬੋਝ ਦੇ ਧਾਰਮਿਕ ਯਾਤਰਾ ਦੀ ਸਹੂਲਤ ਪ੍ਰਦਾਨ ਕਰਨਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਧਾਰਮਿਕ ਯਾਤਰਾਵਾਂ ਪ੍ਰਤੀ ਲੋਕਾਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਯਾਤਰਾ ਦੌਰਾਨ ਸ਼ਰਧਾਲੂਆਂ ਨੂੰ ਰਿਹਾਇਸ਼ ਅਤੇ ਭੋਜਨ ਸਮੇਤ ਸਾਰੀਆਂ ਲੋੜੀਂਦੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ। ਉਨ੍ਹਾਂ ਦੱਸਿਆ ਕਿ ਇਸ ਯਾਤਰਾ ਦੌਰਾਨ ਸ਼ਰਧਾਲੂ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, ਦੁਰਗਿਆਣਾ ਮੰਦਿਰ ਆਦਿ ਦੇ ਦਰਸ਼ਨ ਕਰਨਗੇ ਇਸ ਮੌਕੇ ਵਾਰਡ ਨੰ.51 ਤੋਂ ਐਮ.ਸੀ ਕਿਰਨ ਆਹੂਜਾ, ਵਾਰਡ ਨੰ: 46 ਤੋਂ ਜਗਤਾਰ ਸਿੰਘ ਤਾਰੀ, ਐਸ.ਸੀ ਹਲਕਾ ਕੋਆਰਡੀਨੇਟਰ ਗੋਬਿੰਦ ਵੈਦ, ਜਸਬੀਰ ਸਿੰਘ ਬਿੱਟੂ, ਹਰਵਿੰਦਰ ਪਾਲ ਸਿੰਘ ਵਿੰਟੀ ਅਤੇ ਵੱਡੀ ਗਿਣਤੀ ਵਿਚ ਇਲਾਕਾ ਨਿਵਾਸੀ ਹਾਜ਼ਰ ਸਨ। ਪੋਸਟ ਵਿਯੂਜ਼: 0

Leave a Comment

Your email address will not be published. Required fields are marked *

Scroll to Top