Patiala News: ਲੋਕ ਨਿਰਮਾਣ ਮੰਤਰੀ ਨੇ ਪਟਿਆਲਾ ਦੇ ਧਾਰਮਿਕ ਸਥਾਨਾਂ ‘ਤੇ ਮੱਥਾ ਟੇਕਿਆ

Patiala News: ਲੋਕ ਨਿਰਮਾਣ ਮੰਤਰੀ ਨੇ ਪਟਿਆਲਾ ਦੇ ਧਾਰਮਿਕ ਸਥਾਨਾਂ ‘ਤੇ ਮੱਥਾ ਟੇਕਿਆ

ਸਰਬੱਤ ਦੇ ਭਲੇ ਦੀ ਅਰਦਾਸ – ਲੋਕ ਨਿਰਮਾਣ ਮੰਤਰੀ ਸ

ਪਟਿਆਲਾ, 5 ਅਪ੍ਰੈਲ:

ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਅੱਜ ਇਤਿਹਾਸਕ ਸ਼ਹਿਰ ਪਟਿਆਲਾ ਦੀ ਪਵਿੱਤਰ ਧਰਤੀ ‘ਤੇ ਸਥਿਤ ਪ੍ਰਸਿੱਧ ਧਾਰਮਿਕ ਸਥਾਨ ਗੁਰਦੁਆਰਾ ਸ੍ਰੀ ਸਹਿਰ ਨਿਵਾਰਨ ਸਾਹਿਬ ਅਤੇ ਮੰਦਰ ਸ੍ਰੀ ਕਾਲੀ ਦੇਵੀ ਅਤੇ ਸ੍ਰੀ ਰਾਜ ਰਾਜੇਸ਼ਵਰ ਜੀ ਵਿਖੇ ਸ਼ਰਧਾ ਨਾਲ ਮੱਥਾ ਟੇਕਿਆ। ਇਸ ਫੇਰੀ ਦੌਰਾਨ ਉਨ੍ਹਾਂ ਧਾਰਮਿਕ ਰੀਤੀ ਰਿਵਾਜਾਂ ਅਨੁਸਾਰ ਅਰਦਾਸ ਕੀਤੀ ਅਤੇ ਸਰਬੱਤ ਦੇ ਭਲੇ ਦੀ ਕਾਮਨਾ ਕੀਤੀ।

ਲੋਕ ਨਿਰਮਾਣ ਮੰਤਰੀ ਨੇ ਕਿਹਾ ਕਿ ਇਨ੍ਹਾਂ ਪਵਿੱਤਰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਨ ਨਾਲ ਮਨ ਨੂੰ ਅਥਾਹ ਸ਼ਾਂਤੀ, ਆਤਮਿਕ ਸੰਤੁਸ਼ਟੀ ਅਤੇ ਨਵੀਂ ਊਰਜਾ ਮਿਲਦੀ ਹੈ। ਉਨ੍ਹਾਂ ਕਿਹਾ ਕਿ ਗੁਰੂ ਘਰ ਵਿਚ ਹਾਜ਼ਰੀ ਭਰ ਕੇ ਮਨੁੱਖ ਨੂੰ ਨਿਮਰਤਾ, ਸੇਵਾ ਅਤੇ ਭਾਈਚਾਰਕ ਸਾਂਝ ਦੀ ਸਿੱਖਿਆ ਮਿਲਦੀ ਹੈ, ਜੋ ਸਮਾਜ ਨੂੰ ਇਕਮੁੱਠ ਰੱਖਣ ਵਿਚ ਅਹਿਮ ਭੂਮਿਕਾ ਨਿਭਾਉਂਦੀ ਹੈ।

ਹਰਭਜਨ ਸਿੰਘ ਈ.ਟੀ.ਓ ਨੇ ਅੱਗੇ ਕਿਹਾ ਕਿ ਅੱਜ ਉਨ੍ਹਾਂ ਗੁਰੂ ਚਰਨਾਂ ਵਿੱਚ ਅਰਦਾਸ ਕੀਤੀ ਕਿ ਪ੍ਰਮਾਤਮਾ ਸਾਰਿਆਂ ਨੂੰ ਚੜ੍ਹਦੀ ਕਲਾ ਬਖਸ਼ੇ, ਲੋਕਾਈ ਦੇ ਜੀਵਨ ਵਿੱਚ ਖੁਸ਼ੀਆਂ, ਤਰੱਕੀਆਂ ਅਤੇ ਖੁਸ਼ਹਾਲੀ ਲੈ ਕੇ ਆਵੇ ਅਤੇ ਪੰਜਾਬ ਰਾਜ ਸਦਾ ਚੜ੍ਹਦੀ ਕਲਾ ਵਿੱਚ ਰਹੇ। ਉਨ੍ਹਾਂ ਇਹ ਵੀ ਅਰਦਾਸ ਕੀਤੀ ਕਿ ਸੂਬੇ ਦੇ ਨੌਜਵਾਨਾਂ ਨੂੰ ਸਹੀ ਦਿਸ਼ਾ ਅਤੇ ਉੱਚ ਮੌਕੇ ਮਿਲਣ, ਤਾਂ ਜੋ ਉਹ ਦੇਸ਼ ਦੀ ਤਰੱਕੀ ਵਿੱਚ ਆਪਣਾ ਯੋਗਦਾਨ ਪਾ ਸਕਣ।

Leave a Comment

Your email address will not be published. Required fields are marked *

Scroll to Top