Patiala News: ਲੋਕਾਂ ਵਿੱਚ ਅੱਖਾਂ ਦੀ ਸਿਹਤ ਪ੍ਰਤੀ ਜਾਗਰੂਕਤਾ ਵਧਾਉਣ ਲਈ ਵਿਸ਼ੇਸ਼ ਕੈਂਪ ਲਗਾਉਣ ਦਾ ਉਦੇਸ਼: ਸਿਵਲ ਸਰਜਨ – Patiala News | ਪਟਿਆਲਾ ਦੀ ਸਿਆਸਤ


ਪਟਿਆਲਾ ਨਿਊਜ਼ : ਵਿਸ਼ੇਸ਼ ਕੈਂਪ ਲਗਾਉਣ ਦਾ ਮਕਸਦ ਲੋਕਾਂ ਵਿੱਚ ਅੱਖਾਂ ਦੀ ਸਿਹਤ ਪ੍ਰਤੀ ਜਾਗਰੂਕਤਾ ਵਧਾਉਣਾ : ਸਿਵਲ ਸਰਜਨ ਪਟਿਆਲਾ 28 ਅਪ੍ਰੈਲ () ਇਲਾਕੇ ਦੇ ਲੋਕਾਂ ਨੂੰ ਚੰਗੀਆਂ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ ਸ਼ਹਿਰਾਂ ਅਤੇ ਪਿੰਡਾਂ ਵਿੱਚ ਵਿਸ਼ੇਸ਼ ਕੈਂਪ ਲਗਾ ਕੇ ਲੋਕਾਂ ਵਿੱਚ ਅੱਖਾਂ ਦੀ ਸਿਹਤ ਪ੍ਰਤੀ ਜਾਗਰੂਕਤਾ ਵਧਾਉਣ ਅਤੇ ਸਮੇਂ ਸਿਰ ਇਲਾਜ ਯਕੀਨੀ ਬਣਾਉਣਾ ਇੱਕ ਸ਼ਲਾਘਾਯੋਗ ਉਪਰਾਲਾ ਹੈ। ਸੈਲੀ ਜੇਤਲੀ ਸਿਵਲ ਸਰਜਨ ਪਟਿਆਲਾ ਨੇ ਪਿੰਡ ਬਖਸ਼ੀਵਾਲ ਵਿਖੇ ਲਗਾਏ ਗਏ ਅੱਖਾਂ ਦੇ ਮੁਫ਼ਤ ਜਾਂਚ ਕੈਂਪ ਦੌਰਾਨ ਕੀਤਾ | ਡਾ: ਗੁਰਪ੍ਰੀਤ ਸਿੰਘ ਨਾਗਰਾ ਸੀਨੀਅਰ ਮੈਡੀਕਲ ਅਫ਼ਸਰ ਨੇ ਦੱਸਿਆ ਕਿ ਸਿਹਤ ਮੰਤਰੀ ਡਾ: ਬਲਬੀਰ ਸਿੰਘ ਦੇ ਵਿਸ਼ੇਸ਼ ਯਤਨਾਂ ਸਦਕਾ ਲਗਾਏ ਜਾ ਰਹੇ ਕੈਂਪਾਂ ਦੀ ਲੜੀ ਤਹਿਤ ਅੱਜ ਪਿੰਡ ਬਖਸ਼ੀਵਾਲ ਵਿਖੇ ਅੱਖਾਂ ਦਾ ਮੁਫ਼ਤ ਜਾਂਚ ਕੈਂਪ ਲਗਾਇਆ ਗਿਆ | ਜਿਸ ਵਿੱਚ ਮਾਤਾ ਕੁਸ਼ੱਲਿਆ ਹਸਪਤਾਲ ਤੋਂ ਅੱਖਾਂ ਦੇ ਮਾਹਿਰ ਡਾਕਟਰ ਅਨੁਰੀਤ ਨੇ ਕੈਂਪ ਵਿੱਚ ਪਹੁੰਚ ਕੇ ਮਰੀਜ਼ਾਂ ਦੀਆਂ ਅੱਖਾਂ ਦੀ ਜਾਂਚ ਕੀਤੀ ਅਤੇ ਲੋੜਵੰਦਾਂ ਨੂੰ ਮੁਫ਼ਤ ਦਵਾਈਆਂ ਅਤੇ ਐਨਕਾਂ ਵੰਡੀਆਂ। ਇਸ ਬਾਰੇ ਡਾ: ਨਾਗਰਾ ਨੇ ਦੱਸਿਆ ਕਿ ਲਗਾਏ ਜਾ ਰਹੇ ਵਿਸ਼ੇਸ਼ ਕੈਂਪ ਤਹਿਤ ਅੱਜ ਪਿੰਡ ਬਖਸ਼ੀਵਾਲ ਵਿਖੇ 100 ਮਰੀਜ਼ਾਂ ਦੀਆਂ ਅੱਖਾਂ ਦੀ ਜਾਂਚ ਕੀਤੀ ਗਈ | ਜਿਸ ਵਿੱਚ 82 ਦੇ ਕਰੀਬ ਲੋੜਵੰਦਾਂ ਨੂੰ ਐਨਕਾਂ ਵੀ ਵੰਡੀਆਂ ਗਈਆਂ ਅਤੇ 11 ਮਰੀਜ਼ਾਂ ਨੂੰ ਮਾਤਾ ਕੁਸ਼ੱਲਿਆ ਹਸਪਤਾਲ ਰੈਫਰ ਕੀਤਾ ਗਿਆ। ਇਸ ਮੌਕੇ ਉਨ੍ਹਾਂ ਦੱਸਿਆ ਕਿ ਇਹ ਵਿਸ਼ੇਸ਼ ਕੈਂਪ ਆਉਣ ਵਾਲੇ ਦਿਨਾਂ ਵਿੱਚ ਵੀ ਜਾਰੀ ਰਹਿਣਗੇ, ਜਿਸ ਤਹਿਤ 29 ਅਪ੍ਰੈਲ ਨੂੰ ਪਿੰਡ ਬਾਰਨ ਵਿਖੇ ਅੱਖਾਂ ਦੀ ਜਾਂਚ ਦਾ ਮੁਫ਼ਤ ਵਿਸ਼ੇਸ਼ ਕੈਂਪ ਲਗਾਇਆ ਜਾਵੇਗਾ।ਜਿਸ ਵਿੱਚ ਵੱਧ ਤੋਂ ਵੱਧ ਲੋਕਾਂ ਨੂੰ ਭਾਗ ਲੈ ਕੇ ਇਨ੍ਹਾਂ ਕੈਂਪਾਂ ਦਾ ਲਾਭ ਉਠਾਉਣਾ ਚਾਹੀਦਾ ਹੈ। ਕੈਂਪ ਲਈ ਸਥਾਨਕ ਆਗੂਆਂ ਵੱਲੋਂ ਵਿਸ਼ੇਸ਼ ਸਹਿਯੋਗ ਦਿੱਤਾ ਗਿਆ। ਇਸ ਮੌਕੇ ਏਐਚਓ ਡਾ: ਇੰਦਰਪ੍ਰੀਤ ਰੰਧਾਵਾ, ਡਾ: ਜਸਪ੍ਰੀਤ, ਹਰਦੀਪ ਸਿੰਘ, ਜ਼ਿਲ੍ਹਾ ਮਾਸ ਮੀਡੀਆ ਅਫ਼ਸਰ ਜਸਜੀਤ ਕੌਰ, ਜ਼ਿਲ੍ਹਾ ਬੀ.ਸੀ.ਸੀ. ਕੋਆਰਡੀਨੇਟਰ ਜ਼ਸਵੀਰ ਕੌਰ, ਕੁਮਕੁਮ ਓਫਥਲਮਿਕ ਅਫ਼ਸਰ ਅਤੇ ਸਮੂਹ ਸਿਹਤ ਕਰਮਚਾਰੀ ਹਾਜ਼ਰ ਸਨ। ਪੋਸਟ ਵਿਯੂਜ਼: 0

Leave a Comment

Your email address will not be published. Required fields are marked *

Scroll to Top