Patiala News: ਵਪਾਰ ਕਮਿਸ਼ਨ ਵੱਲੋਂ ਪੇਸ਼ ਸਾਰੀਆਂ ਸਮੱਸਿਆਵਾਂ ਦੇ ਹੱਲ ਲਈ ਪ੍ਰਸ਼ਾਸਨ ਵਚਨਬੱਧ: ਅਨੁਪ੍ਰਿਤਾ ਜੌਹਲ – Patiala News | ਪਟਿਆਲਾ ਦੀ ਸਿਆਸਤ



Patiala News: ਵਪਾਰ ਕਮਿਸ਼ਨ ਵੱਲੋਂ ਪੇਸ਼ ਸਾਰੀਆਂ ਸਮੱਸਿਆਵਾਂ ਦੇ ਹੱਲ ਲਈ ਪ੍ਰਸ਼ਾਸਨ ਵਚਨਬੱਧ: ਵਪਾਰੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਅਨੁਪ੍ਰਿਤਾ ਜੌਹਲ ਏ.ਡੀ.ਸੀ. ਵਪਾਰੀਆਂ ਨੂੰ ਦਰਪੇਸ਼ ਸਮੱਸਿਆਵਾਂ ਦੇ ਹੱਲ ਲਈ ਪੰਜਾਬ ਵਪਾਰਕ ਕਮਿਸ਼ਨ ਵੱਲੋਂ ਲਗਾਤਾਰ ਕੀਤੀ ਜਾ ਰਹੀ ਹੈ ਮੀਟਿੰਗ : ਵਾਈਸ ਚੇਅਰਮੈਨ ਗੁਰਪ੍ਰੀਤ ਸਿੰਘ ਧਮੋਲੀ ਨੇ ਪਟਿਆਲਾ ਜ਼ਿਲ੍ਹੇ ਦੇ ਵਪਾਰੀਆਂ ਦੀਆਂ ਸਮੱਸਿਆਵਾਂ ਦੇ ਤੁਰੰਤ ਅਤੇ ਪ੍ਰਭਾਵਸ਼ਾਲੀ ਹੱਲ ਨੂੰ ਯਕੀਨੀ ਬਣਾਉਣ ਸਮੇਤ ਟਰੇਡਰਜ਼ ਕਮਿਸ਼ਨ ਵੱਲੋਂ ਪੇਸ਼ ਕੀਤੀਆਂ ਗਈਆਂ ਸਮੱਸਿਆਵਾਂ ਦਾ ਜਾਇਜ਼ਾ ਲੈਣ ਲਈ ਪਟਿਆਲਾ ਦੀ ਵਧੀਕ ਡਿਪਟੀ ਕਮਿਸ਼ਨਰ (ਜ) ਅਨੁਪ੍ਰਿਤਾ ਜੌਹਲ ਨਾਲ ਪੰਜਾਬ ਵਪਾਰ ਕਮਿਸ਼ਨ ਦੇ ਚੇਅਰਮੈਨ ਗੁਰਪ੫ੀਤ ਸਿੰਘ ਵਾਈਸ ਚੇਅਰਮੈਨ ਐਡਵੋਕੇਟ ਵੀ.ਪੀ.ਸੀ. ਧਮੋਲੀ ਸਮੇਤ ਹੋਰ ਮੈਂਬਰ। ਮੀਟਿੰਗ ਦੌਰਾਨ ਏਡੀਸੀ ਅਨੁਪ੍ਰਿਤਾ ਜੌਹਲ ਨੇ ਦੱਸਿਆ ਕਿ ਅੱਜ ਦੀ ਮੀਟਿੰਗ ਦੌਰਾਨ ਪੋਰਟਲ ‘ਤੇ ਆਈਆਂ ਸ਼ਿਕਾਇਤਾਂ ਨੂੰ ਪੂਰੀ ਗੰਭੀਰਤਾ ਨਾਲ ਹੱਲ ਕੀਤਾ ਜਾ ਰਿਹਾ ਹੈ, ਜਦਕਿ 55 ਸ਼ਿਕਾਇਤਾਂ ਦਾ ਨਿਪਟਾਰਾ ਕੀਤਾ ਜਾ ਚੁੱਕਾ ਹੈ ਅਤੇ 30 ਸ਼ਿਕਾਇਤਾਂ ਖੁੱਲ੍ਹੀਆਂ ਹਨ, ਜਿਨ੍ਹਾਂ ‘ਤੇ ਵਿਚਾਰ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਡਿਪਟੀ ਕਮਿਸ਼ਨਰ ਡਾ: ਹਿਮਾਂਸ਼ੂ ਅਗਰਵਾਲ ਦੀ ਅਗਵਾਈ ਹੇਠ ਪੂਰੀ ਤਰ੍ਹਾਂ ਵਚਨਬੱਧ ਹੈ | ਇਸ ਮੌਕੇ ਚੇਅਰਮੈਨ ਐਡਵੋਕੇਟ ਵਿਨੋਦ ਸਿੰਗਲਾ ਨੇ ਦੱਸਿਆ ਕਿ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਜਲਦੀ ਹੀ ਪਟਿਆਲਾ ਜ਼ਿਲ੍ਹੇ ਦੇ ਵਪਾਰੀਆਂ ਨੂੰ ਮਿਲਣ ਲਈ ਪਹੁੰਚ ਰਹੇ ਹਨ। ਇਸ ਮੌਕੇ ਵਾਈਸ ਚੇਅਰਮੈਨ ਗੁਰਪ੍ਰੀਤ ਸਿੰਘ ਧਮੋਲੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਪਾਰੀਆਂ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਜਿਸ ਲਈ ਕਮਿਸ਼ਨ ਵਪਾਰੀਆਂ ਦੇ ਨਾਲ ਖੜ੍ਹਾ ਹੈ ਅਤੇ ਉਨ੍ਹਾਂ ਦੀਆਂ ਸਾਰੀਆਂ ਸਮੱਸਿਆਵਾਂ ਨੂੰ ਲਗਾਤਾਰ ਹੱਲ ਕਰ ਰਿਹਾ ਹੈ। ਚੇਅਰਮੈਨ ਨੇ ਅੱਗੇ ਕਿਹਾ ਕਿ ਵਪਾਰੀਆਂ ਵੱਲੋਂ ਉਠਾਈ ਹਰ ਸਮੱਸਿਆ ਨੂੰ ਗੰਭੀਰਤਾ ਨਾਲ ਲਿਆ ਜਾਵੇਗਾ ਅਤੇ ਸਬੰਧਤ ਵਿਭਾਗਾਂ ਦੇ ਸਹਿਯੋਗ ਨਾਲ ਇਨ੍ਹਾਂ ਦਾ ਜਲਦੀ ਹੱਲ ਯਕੀਨੀ ਬਣਾਇਆ ਜਾਵੇਗਾ। ਉਨ੍ਹਾਂ ਵਪਾਰੀ ਭਾਈਚਾਰੇ ਨੂੰ ਅਪੀਲ ਕੀਤੀ ਕਿ ਉਹ ਆਪਣੀਆਂ ਸਮੱਸਿਆਵਾਂ ਦੇ ਹੱਲ ਲਈ ਸਿੱਧੇ ਵਪਾਰੀ ਕਮਿਸ਼ਨ ਕੋਲ ਪਹੁੰਚ ਕਰਨ, ਤਾਂ ਜੋ ਉਨ੍ਹਾਂ ਦੀਆਂ ਮੰਗਾਂ ਦਾ ਤੁਰੰਤ ਨਿਪਟਾਰਾ ਕੀਤਾ ਜਾ ਸਕੇ। ਇਸ ਦੌਰਾਨ ਵਪਾਰ ਕਮਿਸ਼ਨ ਦੇ ਮੈਂਬਰ ਸੰਜੀਵ ਗੁਪਤਾ, ਭੁਪਿੰਦਰ ਕੌਸ਼ਲ, ਵਪਾਰ ਕਮਿਸ਼ਨ ਦੇ ਮੈਂਬਰ ਘਨੂਰ ਕੀਰਤ ਸਿੰਘ ਸੀਹਰਾ, ਗੁਰਪ੍ਰੀਤ ਸਿੰਘ ਮਾਨ, ਟਿੰਕੂ ਬਾਂਸਲ, ਰਾਜੇਸ਼ ਛਾਬੜਾ, ਐਸ.ਡੀ.ਐਮ., ਸਹਾਇਕ ਕਮਿਸ਼ਨਰ ਹਰਜੋਤ ਕੌਰ ਤੋਂ ਇਲਾਵਾ ਨਗਰ ਨਿਗਮ ਅਤੇ ਹੋਰ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ।

Leave a Comment

Your email address will not be published. Required fields are marked *

Scroll to Top