PSPCL ਵਿੱਚ ਡਾਇਰੈਕਟਰ ਲਗਾਉਣ ਦੀ ਤਿਆਰੀ – D5 ਨਿਊਜ਼


ਪੰਜਾਬ ਸਰਕਾਰ ਨੇ ਪਾਵਰਕੌਮ ਦੇ ਡਾਇਰੈਕਟਰ (ਜਨਰੇਸ਼ਨ) ਦੀ ਨਿਯੁਕਤੀ ਨੂੰ ਅੰਤਿਮ ਰੂਪ ਦੇਣਾ ਸ਼ੁਰੂ ਕਰ ਦਿੱਤਾ ਹੈ। ਮੁੱਖ ਸਕੱਤਰ ਦੀ ਅਗਵਾਈ ਵਾਲੀ ਕਮੇਟੀ ਬੁੱਧਵਾਰ ਨੂੰ ਅਹੁਦੇ ਲਈ ਨਾਵਾਂ ‘ਤੇ ਵਿਚਾਰ ਕਰੇਗੀ। ਪਾਵਰਕੌਮ ਦੀ ਇਹ ਅਸਾਮੀ 4 ਨਵੰਬਰ 2025 ਤੋਂ ਖਾਲੀ ਪਈ ਹੈ।ਬਿਜਲੀ ਮੰਤਰੀ ਸੰਜੀਵ ਅਰੋੜਾ ਨੇ ਇਮਾਨਦਾਰ ਅਫਸਰ ਵਜੋਂ ਜਾਣੇ ਜਾਂਦੇ ਤਤਕਾਲੀ ਡਾਇਰੈਕਟਰ ਹਰਜੀਤ ਸਿੰਘ ਨੂੰ ਹਟਾ ਦਿੱਤਾ ਸੀ। ਮੁੱਖ ਸਕੱਤਰ ਦੀ ਅਗਵਾਈ ਵਾਲੀ ਕਮੇਟੀ ਹੁਣ ਇਸ ਅਹੁਦੇ ਲਈ ਨਾਵਾਂ ਦੀ ਸਿਫ਼ਾਰਸ਼ ਕਰੇਗੀ ਅਤੇ ਮੁੱਖ ਮੰਤਰੀ ਭਗਵੰਤ ਮਾਨ ਅੰਤਿਮ ਫੈਸਲਾ ਲੈਣਗੇ। ਪੰਜਾਬ ਸਰਕਾਰ ਲਈ ਇਹ ਨਿਯੁਕਤੀ ਅਹਿਮ ਹੈ ਕਿਉਂਕਿ ਝੋਨੇ ਦੇ ਸੀਜ਼ਨ ਦੌਰਾਨ ਬਿਜਲੀ ਦੀ ਮੰਗ ਵਿੱਚ ਹੋਰ ਵਾਧਾ ਹੋਵੇਗਾ ਅਤੇ ਜਿਸ ਦੀ ਪੂਰਤੀ ਲਈ ਕਈ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਡਾਇਰੈਕਟਰ (ਜਨਰੇਸ਼ਨ) ਦੇ ਅਹੁਦੇ ਲਈ 25 ਉਮੀਦਵਾਰ ਮੈਦਾਨ ਵਿੱਚ ਹਨ ਜਿਨ੍ਹਾਂ ਦੇ ਨਾਵਾਂ ’ਤੇ ਕਮੇਟੀ ਵੱਲੋਂ ਵਿਚਾਰ ਕੀਤਾ ਜਾਣਾ ਹੈ। ਇਸ ਕਮੇਟੀ ਵਿੱਚ ਮੁੱਖ ਸਕੱਤਰ ਕੇ.ਏ.ਪੀ.ਸਿਨਹਾ ਤੋਂ ਇਲਾਵਾ ਬਿਜਲੀ ਵਿਭਾਗ ਦੇ ਸਕੱਤਰ ਬਸੰਤ ਗਰਗ ਅਤੇ ਪਾਵਰ ਫਾਈਨਾਂਸ ਕਾਰਪੋਰੇਸ਼ਨ ਦੇ ਚੇਅਰਪਰਸਨ ਵੀ ਸ਼ਾਮਲ ਹਨ। ਯਾਦ ਰਹੇ ਕਿ ਬਿਜਲੀ ਮੰਤਰੀ ਸੰਜੀਵ ਅਰੋੜਾ ਨੇ ਮਾਰਚ ਮਹੀਨੇ ਵਿੱਚ ਡਾਇਰੈਕਟਰ ਦੇ ਅਹੁਦੇ ਲਈ ਯੋਗਤਾ ਬਦਲੀ ਸੀ। ਹੁਣ ਅਪਲਾਈ ਕਰਨ ਵਾਲੇ ਉਮੀਦਵਾਰਾਂ ਵਿੱਚੋਂ ਅੱਠ ਇੰਜਨੀਅਰਾਂ ਕੋਲ ਬਿਜਲੀ ਉਤਪਾਦਨ ਦਾ ਕੋਈ ਤਜਰਬਾ ਨਹੀਂ ਹੈ। ਅਪਲਾਈ ਕਰਨ ਵਾਲੇ 17 ਇੰਜਨੀਅਰ ਵੀ ਅਜਿਹੇ ਹਨ ਜਿਨ੍ਹਾਂ ਦਾ ਸਬੰਧਤ ਖੇਤਰ ਵਿੱਚ ਚੰਗਾ ਤਜ਼ਰਬਾ ਹੈ। ਇਸ ਅਹੁਦੇ ਲਈ ਇਸ਼ਤਿਹਾਰ 30 ਮਾਰਚ 2026 ਨੂੰ ਪ੍ਰਕਾਸ਼ਿਤ ਕੀਤਾ ਗਿਆ ਸੀ ਪਰ ਇਸ ਤੋਂ ਪਹਿਲਾਂ ਪੰਜਾਬ ਮੰਤਰੀ ਮੰਡਲ ਨੇ ਡਾਇਰੈਕਟਰ (ਜਨਰੇਸ਼ਨ) ਦੀਆਂ ਯੋਗਤਾਵਾਂ ਅਤੇ ਸ਼ਰਤਾਂ ਨੂੰ ਬਦਲ ਦਿੱਤਾ ਸੀ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ ਹੈ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।

Leave a Comment

Your email address will not be published. Required fields are marked *

Scroll to Top