Punjab News: ਨਗਰ ਕੌਂਸਲ ਮਲੇਰਕੋਟਲਾ, ਅਹਿਮਦਗੜ੍ਹ ਅਤੇ ਨਗਰ ਪੰਚਾਇਤ ਅਮਰਗੜ੍ਹ ਦੀਆਂ ਚੋਣਾਂ ਭਲਕੇ; ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਾਰੀਆਂ ਤਿਆਰੀਆਂ ਮੁਕੰਮਲ – Patiala News | ਪਟਿਆਲਾ ਦੀ ਸਿਆਸਤ



Punjab News: ਨਗਰ ਕੌਂਸਲ ਮਲੇਰਕੋਟਲਾ, ਅਹਿਮਦਗੜ੍ਹ ਅਤੇ ਨਗਰ ਪੰਚਾਇਤ ਅਮਰਗੜ੍ਹ ਦੀਆਂ ਚੋਣਾਂ ਭਲਕੇ; ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਾਰੀਆਂ ਤਿਆਰੀਆਂ ਮੁਕੰਮਲ ਹਨ • 141 ਪੋਲਿੰਗ ਬੂਥਾਂ ਲਈ ਪੋਲਿੰਗ ਪਾਰਟੀਆਂ ਚੋਣ ਸਮੱਗਰੀ ਸਮੇਤ ਛੱਡੀਆਂ ਗਈਆਂ ਹਨ • ਵੋਟਰ ਬਿਨਾਂ ਕਿਸੇ ਡਰ, ਭੈਅ ਜਾਂ ਲਾਲਚ ਦੇ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ – ਵਿਰਾਜ ਐੱਸ. ਟਿਰਕੇ • ਚੋਣਾਂ ਨੂੰ ਅਮਨ-ਅਮਾਨ ਅਤੇ ਨਿਰਪੱਖ ਢੰਗ ਨਾਲ ਕਰਵਾਉਣ ਲਈ ਪੁਲਸ ਵੱਲੋਂ ਸੁਰੱਖਿਆ ਦੇ ਪੁਖਤਾ ਪ੍ਰਬੰਧ – ਐੱਸ.ਐੱਸ.ਪੀ. • ਸਿਵਲ ਅਤੇ ਪੁਲਸ ਪ੍ਰਸ਼ਾਸਨ ਵੱਲੋਂ ਵੋਟਰਾਂ ਨੂੰ ਮੱਲਣਕੋਟ ਜਾਂ ਮੱਲਟੇਨਲ ਨੂੰ ਸਹਿਯੋਗ ਦੇਣ ਦੀ ਅਪੀਲ। 25: ਨਗਰ ਕੌਂਸਲ ਮਲੇਰਕੋਟਲਾ, ਅਹਿਮਦਗੜ੍ਹ ਅਤੇ ਨਗਰ ਪੰਚਾਇਤ ਅਮਰਗੜ੍ਹ ਦੀਆਂ ਚੋਣਾਂ ਲਈ ਵੋਟਾਂ 26 ਮਈ 2026 ਨੂੰ ਸਵੇਰੇ 8 ਵਜੇ ਤੋਂ ਸ਼ਾਮ 5 ਵਜੇ ਤੱਕ ਪੈਣਗੀਆਂ। ਚੋਣ ਪ੍ਰਕਿਰਿਆ ਨੂੰ ਨਿਰਪੱਖ, ਪਾਰਦਰਸ਼ੀ ਅਤੇ ਸ਼ਾਂਤੀਪੂਰਵਕ ਢੰਗ ਨਾਲ ਨੇਪਰੇ ਚਾੜ੍ਹਨ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਾਰੀਆਂ ਲੋੜੀਂਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਇਸ ਮੌਕੇ ਰਿਟਰਨਿੰਗ ਅਫਸਰ-ਕਮ-ਐਸ.ਡੀ.ਐਮ ਮਲੇਰਕੋਟਲਾ ਕਨੂੰ ਗਰਗ, ਰਿਟਰਨਿੰਗ ਅਫਸਰ-ਕਮ-ਐਸ.ਡੀ.ਐਮ ਅਮਰਗੜ੍ਹ ਹਰੰਬਾਸ ਸਿੰਘ, ਰਿਟਰਨਿੰਗ ਅਫਸਰ-ਕਮ-ਕਾਰਜਕਾਰੀ ਇੰਜਨੀਅਰ ਪੰਜਾਬ ਰਾਜ ਟੂਵੈਲ ਕਾਰਪੋਰੇਸ਼ਨ ਇੰਜੀ. ਹਰਮਿੰਦਰ ਸਿੰਘ ਦੀ ਦੇਖ-ਰੇਖ ਹੇਠ ਪੋਲਿੰਗ ਪਾਰਟੀਆਂ ਨੂੰ ਚੋਣ ਸਮੱਗਰੀ ਸਮੇਤ ਰਵਾਨਾ ਕਰ ਦਿੱਤਾ ਗਿਆ ਹੈ, ਜੋ ਆਪੋ-ਆਪਣੇ ਪੋਲਿੰਗ ਸਟੇਸ਼ਨਾਂ ‘ਤੇ ਪਹੁੰਚ ਗਈਆਂ ਹਨ। ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਵਿਰਾਜ ਸਿੰਘ ਟਿੱਡਕੇ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਲੋਕਤੰਤਰ ਦੇ ਇਸ ਅਹਿਮ ਤਿਉਹਾਰ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣ ਅਤੇ ਬਿਨਾਂ ਕਿਸੇ ਡਰ, ਭੈਅ ਜਾਂ ਲਾਲਚ ਦੇ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ। ਉਨ੍ਹਾਂ ਕਿਹਾ ਕਿ ਚੋਣਾਂ ਦੌਰਾਨ ਅਮਨ-ਸ਼ਾਂਤੀ ਬਣਾਈ ਰੱਖਣ ਲਈ ਲੋਕ ਪ੍ਰਸ਼ਾਸਨ ਨੂੰ ਸਹਿਯੋਗ ਦੇਣ। ਉਨ੍ਹਾਂ ਚੋਣ ਅਮਲੇ ਨੂੰ ਹਦਾਇਤ ਕੀਤੀ ਕਿ ਉਹ ਪੂਰੀ ਨਿਰਪੱਖਤਾ, ਇਮਾਨਦਾਰੀ ਅਤੇ ਤਨਦੇਹੀ ਨਾਲ ਡਿਊਟੀ ਨਿਭਾਉਣ। ਉਨ੍ਹਾਂ ਕਿਹਾ ਕਿ ਚੋਣ ਡਿਊਟੀ ਦੌਰਾਨ ਕਿਸੇ ਵੀ ਕਿਸਮ ਦੀ ਅਣਗਹਿਲੀ ਜਾਂ ਕੁਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਦੋਸ਼ੀ ਅਧਿਕਾਰੀਆਂ ਜਾਂ ਕਰਮਚਾਰੀਆਂ ਵਿਰੁੱਧ ਅਨੁਸ਼ਾਸਨੀ ਕਾਰਵਾਈ ਕੀਤੀ ਜਾਵੇਗੀ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਵੋਟਰ ਆਪਣੀ ਪਛਾਣ ਲਈ ਐਪਿਕ ਵੋਟਰ ਆਈ.ਡੀ. ਕਾਰਡ ਤੋਂ ਇਲਾਵਾ, ਚੋਣ ਕਮਿਸ਼ਨ ਦੁਆਰਾ ਪ੍ਰਵਾਨਿਤ ਹੋਰ ਦਸਤਾਵੇਜ਼ ਜਿਵੇਂ ਕਿ ਆਧਾਰ ਕਾਰਡ, ਭਾਰਤੀ ਪਾਸਪੋਰਟ, ਡਰਾਈਵਿੰਗ ਲਾਇਸੈਂਸ, ਫੋਟੋ ਵਾਲਾ ਪੈਨ ਕਾਰਡ, ਮਨਰੇਗਾ ਜੌਬ ਕਾਰਡ, ਰਾਸ਼ਨ ਕਾਰਡ/ਨੀਲਾ ਕਾਰਡ, ਫੋਟੋ ਵਾਲਾ ਅਸਲਾ ਲਾਇਸੈਂਸ, ਪੈਨਸ਼ਨ ਦਸਤਾਵੇਜ਼, ਸੁਤੰਤਰਤਾ ਸੈਨਾਨੀ ਪਛਾਣ ਪੱਤਰ, ਬੈਂਕ ਜਾਂ ਪੋਸਟ ਆਫਿਸ ਫੋਟੋ ਸਰਕਾਰ ਦੁਆਰਾ ਜਾਰੀ ਕੀਤੀ ਸਮਾਰਟ ਕਾਰਡਸਬੁੱਕ, ਸਿਹਤ ਮੰਤਰਾਲੇ ਦੁਆਰਾ ਜਾਰੀ ਕੀਤੀ ਸਮਾਰਟ ਕਾਰਡਸਬੁੱਕ ਵਿੱਚ ਸੰਸਦ ਮੈਂਬਰਾਂ ਅਤੇ ਵਿਧਾਇਕਾਂ ਨੂੰ ਜਾਰੀ ਕੀਤੇ ਗਏ ਕਾਰਡ, ਯੂਨੀਕ ਡਿਸਏਬਿਲਟੀ ਆਈਡੀ ਕਾਰਡ (ਯੂਡੀਆਈਡੀ) ਅਤੇ ਹੋਰ ਪ੍ਰਵਾਨਿਤ ਸ਼ਨਾਖਤੀ ਦਸਤਾਵੇਜ਼ਾਂ ਰਾਹੀਂ ਵੀ ਵੋਟ ਪਾ ਸਕਦੇ ਹਨ ਇਸ ਮੌਕੇ ਐਸਐਸਪੀ ਗੁਰਮੀਤ ਸਿੰਘ ਨੇ ਦੱਸਿਆ ਕਿ ਚੋਣਾਂ ਨੂੰ ਸ਼ਾਂਤੀਪੂਰਵਕ ਢੰਗ ਨਾਲ ਨੇਪਰੇ ਚਾੜ੍ਹਨ ਲਈ ਜ਼ਿਲ੍ਹਾ ਪੁਲੀਸ ਵੱਲੋਂ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ ਅਤੇ ਲੋੜੀਂਦੀ ਪੁਲੀਸ ਫੋਰਸ ਤਾਇਨਾਤ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਸੰਵੇਦਨਸ਼ੀਲ ਅਤੇ ਅਤਿ ਸੰਵੇਦਨਸ਼ੀਲ ਪੋਲਿੰਗ ਬੂਥਾਂ ‘ਤੇ ਵਿਸ਼ੇਸ਼ ਨਿਗਰਾਨੀ ਰੱਖੀ ਜਾਵੇਗੀ। ਕਿਸੇ ਵੀ ਸ਼ਰਾਰਤੀ ਜਾਂ ਸਮਾਜ ਵਿਰੋਧੀ ਅਨਸਰ ਨੂੰ ਅਮਨ-ਕਾਨੂੰਨ ਨੂੰ ਭੰਗ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ ਅਤੇ ਅਜਿਹੇ ਅਨਸਰਾਂ ਨਾਲ ਸਖ਼ਤੀ ਨਾਲ ਨਿਪਟਿਆ ਜਾਵੇਗਾ। ਚੋਣ ਅਬਜ਼ਰਵਰ ਪ੍ਰਮੋਦ ਸਿੰਗਲਾ ਨੇ ਵੀ ਪੋਲਿੰਗ ਬੂਥਾਂ ਦਾ ਦੌਰਾ ਕਰਕੇ ਚੋਣ ਪ੍ਰਬੰਧਾਂ ਦਾ ਜਾਇਜ਼ਾ ਲਿਆ ਅਤੇ ਪੋਲਿੰਗ ਸਟਾਫ਼ ਨੂੰ ਰਾਜ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵੋਟਿੰਗ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਦੀ ਅਪੀਲ ਕੀਤੀ। ਉਨ੍ਹਾਂ ਸਮੂਹ ਵੋਟਰਾਂ ਨੂੰ ਸ਼ਾਂਤੀ ਅਤੇ ਭਾਈਚਾਰੇ ਦੀ ਭਾਵਨਾ ਨਾਲ ਚੋਣ ਪ੍ਰਕਿਰਿਆ ਨੂੰ ਸਫ਼ਲ ਬਣਾਉਣ ਲਈ ਯੋਗਦਾਨ ਪਾਉਣ ਦੀ ਅਪੀਲ ਵੀ ਕੀਤੀ।

Leave a Comment

Your email address will not be published. Required fields are marked *

Scroll to Top