ਪੰਜਾਬ ਨਿਊਜ਼: SC ਕਮਿਸ਼ਨ ਨੇ ਸਕੂਲ ਸਿੱਖਿਆ ਵਿਭਾਗ ਦੇ ਸਕੱਤਰ ਨੂੰ ਤਲਬ ਕੀਤਾ ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਨੇ ਅੱਜ ਸਿੱਖਿਆ ਵਿਭਾਗ ਦੇ ਭਰਤੀ ਬੋਰਡ ਵੱਲੋਂ ਲੈਕਚਰਾਰ ਦੀਆਂ ਅਸਾਮੀਆਂ ਲਈ ਜਾਰੀ ਕੀਤੇ ਇਸ਼ਤਿਹਾਰ ਵਿੱਚ ਅਨੁਸੂਚਿਤ ਜਾਤੀ ਵਰਗ ਲਈ ਲਾਗੂ ਰਾਖਵਾਂਕਰਨ ਨੀਤੀ ਨੂੰ ਨਜ਼ਰਅੰਦਾਜ਼ ਕਰਨ ਦੇ ਮਾਮਲੇ ਵਿੱਚ ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਨੇ ਅੱਜ ਸੂਓ-ਮੋਟੋ ਨੋਟਿਸ ਲੈਂਦਿਆਂ ਸਕੱਤਰ ਸਕੂਲ ਸਿੱਖਿਆ ਵਿਭਾਗ, ਪੰਜਾਬ ਸਰਕਾਰ ਨੂੰ ਤਲਬ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੇ ਦੱਸਿਆ ਕਿ ਇਹ ਮਾਮਲਾ ਉਨ੍ਹਾਂ ਦੇ ਧਿਆਨ ਵਿੱਚ ਆਇਆ ਸੀ, ਜਿਸ ‘ਤੇ ਕਾਰਵਾਈ ਕਰਦਿਆਂ ਕਮਿਸ਼ਨ ਨੇ ਸਕੱਤਰ ਸਕੂਲ ਸਿੱਖਿਆ ਵਿਭਾਗ ਪੰਜਾਬ ਨੂੰ 3 ਜੁਲਾਈ 2026 ਨੂੰ ਨਿੱਜੀ ਤੌਰ ‘ਤੇ ਕਮਿਸ਼ਨ ਸਾਹਮਣੇ ਪੇਸ਼ ਹੋਣ ਦੇ ਹੁਕਮ ਦਿੱਤੇ ਹਨ।
