ਪੰਜਾਬ ਨਿਊਜ਼: ਪਿੰਡ ਝੋਰੜ ਦੇ ਮਾਮਲੇ ਵਿੱਚ ਐਸ.ਸੀ. ਕਮਿਸ਼ਨ ਨੇ ਲਿਆ ਨੋਟਿਸ: ਐਸਐਸਪੀ ਸ੍ਰੀ ਮੁਕਤਸਰ ਸਾਹਿਬ ਤੋਂ ਮੰਗੀ ਰਿਪੋਰਟ ਚੰਡੀਗੜ੍ਹ, 7 ਜੂਨ: ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਨੇ ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਝੋਰੜ ਦੇ ਖੇਤਾਂ ਵਿੱਚ ਦੋ ਦਲਿਤ ਨੌਜਵਾਨਾਂ ਨੂੰ ਰੱਸੀ ਨਾਲ ਬੰਨ੍ਹ ਕੇ ਖੇਤਾਂ ਵਿੱਚ ਘਸੀਟਣ ਦੇ ਮਾਮਲੇ ਵਿੱਚ ਸੂਮੋਟੋ ਨੋਟਿਸ ਲਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੇ ਦੱਸਿਆ ਕਿ ਇਹ ਮਾਮਲਾ ਅਖਬਾਰ ਵਿੱਚ ਪ੍ਰਕਾਸ਼ਿਤ ਇੱਕ ਖਬਰ ਰਾਹੀਂ ਉਨ੍ਹਾਂ ਦੇ ਧਿਆਨ ਵਿੱਚ ਆਇਆ ਹੈ, ਜਿਸ ਦਾ ਕਮਿਸ਼ਨ ਨੇ ਖੁਦ ਨੋਟਿਸ ਲੈਂਦਿਆਂ ਐਸ.ਐਸ.ਪੀ ਹੈੱਡਕੁਆਰਟਰ ਸ੍ਰੀ ਮੁਕਤਸਰ ਸਾਹਿਬ ਰਾਹੀਂ 9 ਜੂਨ, 2026 ਨੂੰ ਐਸ.ਐਸ.ਪੀ ਸ੍ਰੀ ਮੁਕਤਸਰ ਸਾਹਿਬ ਤੋਂ ਰਿਪੋਰਟ ਤਲਬ ਕੀਤੀ ਹੈ।
