ਚੰਡੀਗੜ੍ਹ, 26 ਮਈ: ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੇ ਕਾਂਗਰਸ ਪਾਰਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਵਾਇਰਲ ਹੋਈ ਵੀਡੀਓ ਦਾ ਖੁਦ ਨੋਟਿਸ ਲਿਆ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਜਸਵੀਰ ਸਿੰਘ ਗੜ੍ਹੀ ਨੇ ਦੱਸਿਆ ਕਿ ਕੈਬਨਿਟ ਮੰਤਰੀ ਬਲਜੀਤ ਕੌਰ ਨੇ ਕਮਿਸ਼ਨ ਦੇ ਧਿਆਨ ਵਿੱਚ ਲਿਆਂਦਾ ਕਿ ਕਾਂਗਰਸ ਪਾਰਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵੱਲੋਂ ਚੋਣ ਪ੍ਰਚਾਰ ਦੌਰਾਨ ਦਲਿਤ ਜਾਤੀਆਂ ਵਿਰੁੱਧ ਜਾਤੀ ਸੂਚਕ ਸ਼ਬਦਾਂ ਦੀ ਵਰਤੋਂ ਕੀਤੀ ਗਈ ਹੈ। ਜਿਸ ਸਬੰਧੀ ਕਮਿਸ਼ਨ ਨੇ ਐਸ.ਪੀ ਸ੍ਰੀ ਮੁਕਤਸਰ ਸਾਹਿਬ ਰਾਹੀਂ 29 ਮਈ 2026 ਨੂੰ ਸੀਨੀਅਰ ਕਪਤਾਨ ਪੁਲਿਸ ਸ੍ਰੀ ਮੁਕਤਸਰ ਸਾਹਿਬ ਤੋਂ ਰਿਪੋਰਟ ਮੰਗੀ ਹੈ ਅਤੇ ਪੁਲਿਸ ਨੂੰ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਆਵਾਜ਼ ਦਾ ਨਮੂਨਾ ਲੈ ਕੇ ਫੋਰੈਂਸਿਕ ਜਾਂਚ ਲਈ ਰਿਪੋਰਟ ਕਮਿਸ਼ਨ ਨੂੰ ਸੌਂਪਣ ਦੇ ਵੀ ਨਿਰਦੇਸ਼ ਦਿੱਤੇ ਹਨ।
