ਚੰਡੀਗੜ੍ਹ, 06 ਮਈ:
ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਨੇ ਮਰਦਮਸ਼ੁਮਾਰੀ ਦੇ ਫਾਰਮਾਂ ਵਿੱਚ ਵਾਲਮੀਕਿ ਅਤੇ ਮਜ਼੍ਹਬੀ ਭਾਈਚਾਰੇ ਲਈ ਸਮਾਜ ਵਿਰੋਧੀ ਸ਼ਬਦਾਂ ਦੀ ਵਰਤੋਂ ਕਰਨ ਦੇ ਸਬੰਧ ਵਿੱਚ ਖੁਦ ਹੀ ਕਾਰਵਾਈ ਕਰਦੇ ਹੋਏ ਜਨਗਣਨਾ ਭਲਾਈ ਵਿਭਾਗ ਪੰਜਾਬ ਦੇ ਡਾਇਰੈਕਟਰ ਅਤੇ ਸਟੇਟ ਨੋਡਲ ਅਫਸਰ ਨੂੰ ਤਲਬ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੇ ਦੱਸਿਆ ਕਿ ਵਾਲਮੀਕਿ ਅਤੇ ਮਜ਼੍ਹਬੀ ਭਾਈਚਾਰੇ ਪ੍ਰਤੀ ਸਮਾਜ ਵਿਰੋਧੀ ਸ਼ਬਦਾਂ ਦੀ ਵਰਤੋਂ ਦਾ ਮਾਮਲਾ ਸੋਸ਼ਲ ਮੀਡੀਆ ਅਤੇ ਅਖ਼ਬਾਰਾਂ ਰਾਹੀਂ ਉਨ੍ਹਾਂ ਦੇ ਧਿਆਨ ਵਿੱਚ ਆਇਆ ਹੈ। ਇਸ ਸਬੰਧੀ ਕਮਿਸ਼ਨ ਨੇ ਖ਼ੁਦ ਨੋਟਿਸ ਲੈਂਦਿਆਂ 13-05-2026 ਨੂੰ ਜਨਗਣਨਾ ਭਲਾਈ ਵਿਭਾਗ ਪੰਜਾਬ ਦੇ ਡਾਇਰੈਕਟਰ ਡਾ: ਨਵਜੋਤ ਖੋਸਾ ਅਤੇ ਨੋਡਲ ਅਫ਼ਸਰ ਜਨਗਣਨਾ ਭਲਾਈ ਵਿਭਾਗ ਪੰਜਾਬ ਨੂੰ ਮਨਜੀਤ ਸਿੰਘ ਬਰਾੜ ਨੂੰ ਨਿੱਜੀ ਤੌਰ ‘ਤੇ ਕਮਿਸ਼ਨ ਦਫ਼ਤਰ ਵਿਖੇ ਤਲਬ ਕੀਤਾ ਹੈ।
