SIR-2026: ਪੰਜਾਬ ਦੁਆਰਾ ਘਰ-ਘਰ ਗਿਣਤੀ ਦੇ ਪੜਾਅ ਨੂੰ ਸਮੇਂ ਤੋਂ ਪਹਿਲਾਂ ਪੂਰਾ ਕਰਨ ਲਈ ਸੀ.ਈ.ਓ. ਸਤਿਕਾਰ



ਚੰਡੀਗੜ੍ਹ, 22 ਜੁਲਾਈ:

ਚੋਣ ਪ੍ਰਬੰਧਨ ਵਿੱਚ ਉੱਤਮਤਾ ਨੂੰ ਮਾਨਤਾ ਦੇਣ ਅਤੇ ਉਤਸ਼ਾਹਿਤ ਕਰਨ ਲਈ, ਮੁੱਖ ਚੋਣ ਅਧਿਕਾਰੀ, ਪੰਜਾਬ ਸ਼੍ਰੀਮਤੀ ਅਨਿੰਦਿਤਾ ਮਿਤਰਾ ਨੇ ਅੱਜ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ (ਈ.ਆਰ.ਓ.) ਨੂੰ ਵਿਸ਼ੇਸ਼ ਡੂੰਘਾਈ ਨਾਲ ਸਮੀਖਿਆ (ਐਸਆਈਆਰ) 2026 ਦੇ ਘਰ-ਘਰ ਗਿਣਤੀ ਦੇ ਪੜਾਅ ਨੂੰ ਨਿਰਧਾਰਤ ਸਮੇਂ ਤੋਂ ਪਹਿਲਾਂ ਪੂਰਾ ਕਰਨ ਵਿੱਚ ਅਸਾਧਾਰਣ ਸਮਰਪਣ ਅਤੇ ਵਚਨਬੱਧਤਾ ਲਈ ਸਨਮਾਨਿਤ ਕੀਤਾ।

ਇਹ ਮਹੱਤਵਪੂਰਨ ਪ੍ਰਾਪਤੀ ਚੋਣ ਪ੍ਰਕਿਰਿਆ ਵਿੱਚ ਸ਼ੁੱਧਤਾ, ਪਾਰਦਰਸ਼ਤਾ ਅਤੇ ਕੁਸ਼ਲਤਾ ਨੂੰ ਯਕੀਨੀ ਬਣਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਦੇ ਸਮੂਹਿਕ ਯਤਨਾਂ ਦਾ ਪ੍ਰਤੱਖ ਪ੍ਰਮਾਣ ਹੈ। ਸ੍ਰੀ ਗੁਰਵਿੰਦਰ ਸਿੰਘ ਜੌਹਲ ਦੀ ਅਗਵਾਈ ਹੇਠ ਧਰਮਕੋਟ ਵਿਧਾਨ ਸਭਾ ਹਲਕਾ (ਜ਼ਿਲ੍ਹਾ ਮੋਗਾ) ਘਰ-ਘਰ ਜਾ ਕੇ ਗਿਣਤੀ ਦੀ ਕਵਾਇਦ ਨੂੰ ਪੂਰਾ ਕਰਨ ਵਾਲਾ ਸੂਬੇ ਦਾ ਪਹਿਲਾ ਹਲਕਾ ਬਣ ਕੇ ਉੱਭਰਿਆ ਹੈ। ਇਸ ਤੋਂ ਬਾਅਦ ਸ਼੍ਰੀ ਸੁਨੀਲ ਫੋਗਾਟ, ਆਈ.ਏ.ਐਸ, ਬਲਾਚੌਰ (ਜ਼ਿਲ੍ਹਾ ਐਸ.ਬੀ.ਐਸ. ਨਗਰ); ਸ਼੍ਰੀ ਤਰਸੇਮ ਚੰਦ, ਪੀ.ਸੀ.ਐਸ., ਦਿੜ੍ਹਬਾ (ਜ਼ਿਲ੍ਹਾ ਸੰਗਰੂਰ); ਸ਼੍ਰੀ ਗਗਨਦੀਪ, PCS, ਨਿਹਾਲ ਸਿੰਘ ਵਾਲਾ (ਜ਼ਿਲ੍ਹਾ ਮੋਗਾ); ਸ਼੍ਰੀ ਅਮਰੀਕ ਸਿੰਘ ਸਿੱਧੂ, ਪੀ.ਸੀ.ਐਸ., ਬਾਘਾ ਪੁਰਾਣਾ (ਜ਼ਿਲ੍ਹਾ ਮੋਗਾ); ਸ਼੍ਰੀ ਸਤਵਿੰਦਰ ਪਾਲ ਰਣੀਕੇ, ਪੀ.ਸੀ.ਐਸ., ਮੋਗਾ (ਜ਼ਿਲ੍ਹਾ ਮੋਗਾ); ਸ਼੍ਰੀਮਤੀ ਇਸਮਤ ਵਿਜੇ ਸਿੰਘ, ਪੀਸੀਐਸ, ਧੂਰੀ (ਜ਼ਿਲ੍ਹਾ ਸੰਗਰੂਰ) ਅਤੇ ਸ਼੍ਰੀ ਵਿਪਨ ਭੰਡਾਰੀ, ਪੀਸੀਐਸ, ਬੰਗਾ (ਜ਼ਿਲ੍ਹਾ ਐਸ.ਬੀ.ਐਸ. ਨਗਰ)।

ਜ਼ਿਲ੍ਹਾ ਚੋਣ ਅਫ਼ਸਰਾਂ, ਈ.ਆਰ.ਓਜ਼, ਏ.ਈ.ਆਰ.ਓਜ਼, ਸੁਪਰਵਾਈਜ਼ਰਾਂ ਅਤੇ ਬੀ.ਐਲ.ਓਜ਼ ਦੇ ਸਮੂਹਿਕ ਯਤਨਾਂ ਦੀ ਸ਼ਲਾਘਾ ਕਰਦਿਆਂ ਸ੍ਰੀਮਤੀ ਮਿੱਤਰਾ ਨੇ ਕਿਹਾ ਕਿ ਇਹ ਮੀਲ ਪੱਥਰ ਉਨ੍ਹਾਂ ਦੇ ਸਮੂਹਿਕ ਸਮਰਪਣ ਅਤੇ ਮਿਸ਼ਨ-ਅਧਾਰਿਤ ਕੰਮ ਨੂੰ ਦਰਸਾਉਂਦਾ ਹੈ।

ਇਸ ਮੌਕੇ ਬੋਲਦਿਆਂ ਸੀਈਓ ਨੇ ਅਧਿਕਾਰੀਆਂ ਦੀ ਲੋਕਤੰਤਰੀ ਪ੍ਰਕਿਰਿਆਵਾਂ ਨੂੰ ਮਜ਼ਬੂਤ ​​ਕਰਨ ਲਈ ਅਣਥੱਕ ਯਤਨਾਂ ਅਤੇ ਅਟੁੱਟ ਵਚਨਬੱਧਤਾ ਲਈ ਸ਼ਲਾਘਾ ਕੀਤੀ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਇਸ ਪੜਾਅ ਦਾ ਸਫ਼ਲਤਾਪੂਰਵਕ ਪੂਰਾ ਹੋਣਾ ਇੱਕ ਮਜ਼ਬੂਤ ​​ਅਤੇ ਪੂਰੀ ਤਰ੍ਹਾਂ ਡਿਜੀਟਾਈਜ਼ਡ ਵੋਟਰ ਸੂਚੀ ਬਣਾਉਣ ਦੀ ਦਿਸ਼ਾ ਵਿੱਚ ਇੱਕ ਮਹੱਤਵਪੂਰਨ ਕਦਮ ਹੈ, ਜਿਸ ਨਾਲ ਨਾ ਸਿਰਫ਼ ਨਾਗਰਿਕਾਂ ਦਾ ਸਸ਼ਕਤੀਕਰਨ ਹੋਵੇਗਾ ਸਗੋਂ ਵੋਟਿੰਗ ਪ੍ਰਕਿਰਿਆ ਵਿੱਚ ਉਨ੍ਹਾਂ ਦਾ ਵਿਸ਼ਵਾਸ ਵੀ ਵਧੇਗਾ।

ਸੀਈਓ ਨੇ ਸਾਰੇ ਜ਼ਿਲ੍ਹਿਆਂ ਨੂੰ ਐਸਆਈਆਰ-2026 ਦੇ ਆਉਣ ਵਾਲੇ ਪੜਾਵਾਂ ਵਿੱਚ ਵੀ ਇਸੇ ਤਰ੍ਹਾਂ ਸਮਰਪਣ ਨਾਲ ਕੰਮ ਕਰਦੇ ਰਹਿਣ ਦੀ ਅਪੀਲ ਕੀਤੀ।

ਉਨ੍ਹਾਂ ਪੰਜਾਬ ਦੇ ਵੋਟਰਾਂ ਨੂੰ ਵੀ ਅਪੀਲ ਕੀਤੀ ਕਿ ਜਿਨ੍ਹਾਂ ਨੇ ਅਜੇ ਤੱਕ ਆਪਣੇ ਗਿਣਤੀ ਫਾਰਮ ਸਬੰਧਤ ਬੂਥ ਲੈਵਲ ਅਧਿਕਾਰੀਆਂ ਕੋਲ ਜਮ੍ਹਾ ਨਹੀਂ ਕਰਵਾਏ ਹਨ, ਉਹ 3 ਅਗਸਤ (ਆਖਰੀ ਮਿਤੀ) ਤੋਂ ਪਹਿਲਾਂ ਇਹ ਯਕੀਨੀ ਬਣਾਉਣ ਤਾਂ ਜੋ 13 ਅਗਸਤ, 2026 ਨੂੰ ਪ੍ਰਕਾਸ਼ਿਤ ਹੋਣ ਵਾਲੀ ਡਰਾਫਟ ਵੋਟਰ ਸੂਚੀਆਂ ਵਿੱਚ ਉਨ੍ਹਾਂ ਦੇ ਨਾਮ ਸ਼ਾਮਲ ਕੀਤੇ ਜਾ ਸਕਣ।

Leave a Comment

Your email address will not be published. Required fields are marked *

Scroll to Top