ਅਨੁਪ੍ਰਿਤਾ ਜੌਹਲ ਨੇ ਪਟਿਆਲਾ ਵਿਖੇ ਏਡੀਸੀ ਜਨਰਲ ਵਜੋਂ ਅਹੁਦਾ ਸੰਭਾਲਿਆ

ਅਨੁਪ੍ਰਿਤਾ ਜੌਹਲ ਨੇ ਪਟਿਆਲਾ ਵਿਖੇ ਏਡੀਸੀ ਜਨਰਲ ਵਜੋਂ ਅਹੁਦਾ ਸੰਭਾਲਿਆ

ਅਨੁਪ੍ਰਿਤਾ ਜੌਹਲ ਪਟਿਆਲਾ ਵਿਖੇ ਏ.ਡੀ.ਸੀ. ਜਨਰਲ ਦਾ ਅਹੁਦਾ ਸੰਭਾਲ ਲਿਆ

-ਲੋਕਾਂ ਨੂੰ ਸਮੇਂ ਸਿਰ ਅਤੇ ਪਾਰਦਰਸ਼ੀ ਢੰਗ ਨਾਲ ਪ੍ਰਸ਼ਾਸਨਿਕ ਸੇਵਾਵਾਂ ਪ੍ਰਦਾਨ ਕਰਨਾ ਮੁੱਖ ਟੀਚਾ – ਅਨੁਪ੍ਰੀਤਾ ਜੌਹਲ

ਪਟਿਆਲਾ, 12 ਮਈ:

ਅਧਿਕਾਰੀਆਂ ਦੇ ਤਬਾਦਲੇ ਅਤੇ ਤਾਇਨਾਤੀਆਂ ਲਈ ਪੰਜਾਬ ਸਰਕਾਰ ਦੇ ਹੁਕਮਾਂ ਦੀ ਪਾਲਣਾ ਕਰਦਿਆਂ 2012 ਬੈਚ ਦੇ ਪੀ.ਸੀ.ਐਸ. ਅਧਿਕਾਰੀ ਅਨੁਪ੍ਰਿਤਾ ਜੌਹਲ ਨੇ ਪਟਿਆਲਾ ਦੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਦਾ ਅਹੁਦਾ ਸੰਭਾਲ ਲਿਆ ਹੈ।

ਇਸ ਮੌਕੇ ਏ.ਡੀ.ਸੀ ਅਨੁਪ੍ਰਿਤਾ ਜੌਹਲ ਨੇ ਕਿਹਾ ਕਿ ਉਹ ਪੰਜਾਬ ਦੇ ਮੁੱਖ ਮੰਤਰੀ ਸ. ਹਿਮਾਂਸ਼ੂ ਅਗਰਵਾਲ ਦੀ ਅਗਵਾਈ ਹੇਠ ਪਟਿਆਲਾ ਦੇ ਡਿਪਟੀ ਕਮਿਸ਼ਨਰ ਭਗਵੰਤ ਸਿੰਘ ਮਾਨ ਦੀਆਂ ਪਹਿਲ ਦੇ ਆਧਾਰ ‘ਤੇ ਉਨ੍ਹਾਂ ਦਾ ਮੁੱਖ ਟੀਚਾ ਲੋਕਾਂ ਨੂੰ ਪ੍ਰਸ਼ਾਸਨਿਕ ਸੇਵਾਵਾਂ ਨੂੰ ਪਾਰਦਰਸ਼ੀ ਅਤੇ ਸਮੇਂ ਸਿਰ ਮੁਹੱਈਆ ਕਰਵਾਉਣਾ ਹੋਵੇਗਾ।

ਏਡੀਸੀ ਜੌਹਲ ਨੇ ਕਿਹਾ ਕਿ ਉਹ ਜ਼ਿਲ੍ਹੇ ਦੇ ਨਾਗਰਿਕਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਨ ਸਮੇਤ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਦਾ ਲਾਭ ਹੇਠਲੇ ਪੱਧਰ ਤੱਕ ਪੁੱਜਦਾ ਕਰਨ ਲਈ ਵੀ ਉਪਰਾਲੇ ਕਰਨਗੇ।

ਜ਼ਿਕਰਯੋਗ ਹੈ ਕਿ ਅਨੁਪ੍ਰਿਤਾ ਜੌਹਲ ਇਸ ਤੋਂ ਪਹਿਲਾਂ ਏ.ਡੀ.ਸੀ. ਮਾਨਸਾ, ਬਰਨਾਲਾ, ਪਟਿਆਲਾ, ਫਤਹਿਗੜ੍ਹ ਸਾਹਿਬ ਸਮੇਤ ਐਸ.ਡੀ.ਐਮ. ਬਤੌਰ ਸਮਰਾਲਾ ਅਤੇ ਸਾਹਿਬਜ਼ਾਦੇ ਅਜੀਤ ਸਿੰਘ ਨਗਰ ਵਿਖੇ ਸੇਵਾ ਨਿਭਾ ਚੁੱਕੇ ਹਨ। ਪਟਿਆਲਾ ਵਿਖੇ ਆਪਣਾ ਅਹੁਦਾ ਸੰਭਾਲਣ ਸਮੇਂ ਏ.ਡੀ.ਸੀ.ਦਫ਼ਤਰ ਦੇ ਸਟਾਫ਼ ਨੇ ਉਨ੍ਹਾਂ ਦਾ ਸਵਾਗਤ ਕੀਤਾ |

Leave a Comment

Your email address will not be published. Required fields are marked *

Scroll to Top