ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਵਿਭਾਗ ਦੇ ਸਲਾਹਕਾਰ ਦੀਪਕ ਬਾਲੀ ਨੇ ਐਲਾਨ ਕੀਤਾ ਕਿ ਅੰਮ੍ਰਿਤਸਰ, ਗੁਰਦਾਸਪੁਰ ਅਤੇ ਬਟਾਲਾ ਵਿੱਚ ‘ਵਨ ਈਵਨਿੰਗ ਇਨ ਦਿ ਨੇਮ ਆਫ਼ ਭਗਵਾਨ ਸ਼ਿਵ’ ਸਿਰਲੇਖ ਵਾਲੇ ਤਿੰਨ ਧਾਰਮਿਕ ਸਮਾਗਮ ਕਰਵਾਏ ਜਾਣਗੇ। ਇਨ੍ਹਾਂ ਸਮਾਗਮਾਂ ਵਿੱਚ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸ਼ਰਧਾਲੂਆਂ ਵਜੋਂ ਸ਼ਾਮਲ ਹੋਣਗੇ। ਬਾਲੀ ਨੇ ਦੱਸਿਆ ਕਿ ਇਨ੍ਹਾਂ ਸਮਾਗਮਾਂ ਵਿੱਚ ਪ੍ਰਸਿੱਧ ਭਜਨ ਗਾਇਕ ਹੰਸਰਾਜ ਰਘੂਵੰਸ਼ੀ ਪੇਸ਼ਕਾਰੀ ਕਰਨਗੇ। ਇਹ ਸਮਾਗਮ 27 ਜੂਨ ਨੂੰ ਰਣਜੀਤ ਐਵੀਨਿਊ ਗਰਾਊਂਡ (ਅੰਮ੍ਰਿਤਸਰ), 28 ਜੂਨ ਨੂੰ ਸਰਕਾਰੀ ਕਾਲਜ (ਗੁਰਦਾਸਪੁਰ) ਅਤੇ 29 ਜੂਨ ਨੂੰ ਐਸ.ਐਲ.ਬਾਵਾ ਸਕੂਲ ਗਰਾਊਂਡ (ਬਟਾਲਾ) ਵਿਖੇ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਪ੍ਰੋਗਰਾਮਾਂ ਦਾ ਮਕਸਦ ਸ਼ਰਧਾਲੂਆਂ ਨੂੰ ਆਤਮਿਕ ਮਾਹੌਲ ਵਿੱਚ ਭਗਵਾਨ ਸ਼ਿਵ ਦੀ ਪੂਜਾ ਕਰਨ ਦਾ ਮੌਕਾ ਪ੍ਰਦਾਨ ਕਰਨਾ ਹੈ। ਉਨ੍ਹਾਂ ਅੱਗੇ ਦੱਸਿਆ ਕਿ ਤੀਰਥ ਯਾਤਰਾ ਯੋਜਨਾ ਦੇ ਤਹਿਤ ਤਿੰਨ ਨਵੇਂ ਤੀਰਥ ਯਾਤਰਾ ਸਰਕਟਾਂ – ਖਾਟੂ ਸ਼ਿਆਮ-ਸਾਲਾਸਰ, ਮਥੁਰਾ-ਵ੍ਰਿੰਦਾਵਨ ਅਤੇ ਹਰਿਦੁਆਰ-ਰਿਸ਼ੀਕੇਸ਼ ਨੂੰ ਸ਼ਾਮਲ ਕੀਤਾ ਗਿਆ ਹੈ। ਵਿਜੇ ਕੁਮਾਰ ਸ਼ਰਮਾ ਨੇ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਸਮਾਗਮਾਂ ਵਿੱਚ ਵੱਡੀ ਗਿਣਤੀ ਵਿੱਚ ਸ਼ਾਮਲ ਹੋ ਕੇ ਸਮਾਗਮਾਂ ਨੂੰ ਸਫ਼ਲ ਬਣਾਉਣ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ ਹੈ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।
