ਅੰਮ੍ਰਿਤਪਾਲ ਸਿੰਘ ਦੀ ਪਟੀਸ਼ਨ ‘ਤੇ ਹਾਈਕੋਰਟ ਨੇ ਵੱਡਾ ਫੈਸਲਾ ਲਿਆ ਹੈ। ਦੱਸ ਦੇਈਏ ਕਿ ਹਾਈਕੋਰਟ ਨੇ ਅੰਮ੍ਰਿਤਪਾਲ ਸਿੰਘ ਦੀ ਉਸ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਸੀ, ਜਿਸ ਵਿੱਚ ਉਸ ਨੇ ਐੱਨਐੱਸਏ ਦੇ ਤਹਿਤ ਉਸ ਦੀ ਤੀਜੀ ਨਜ਼ਰਬੰਦੀ ਦੇ ਹੁਕਮ ਨੂੰ ਚੁਣੌਤੀ ਦਿੱਤੀ ਸੀ।
ਇਹ ਪਟੀਸ਼ਨ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੇ ਅੰਮ੍ਰਿਤਸਰ ਦੇ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜਾਰੀ ਤੀਜੇ ਨਜ਼ਰਬੰਦੀ ਦੇ ਹੁਕਮਾਂ ਨੂੰ ਚੁਣੌਤੀ ਦਿੰਦਿਆਂ ਦਾਇਰ ਕੀਤੀ ਸੀ।
ਅੰਮ੍ਰਿਤਪਾਲ ਸਿੰਘ ਵੱਲੋਂ ਐਨਐਸਏ ਤਹਿਤ ਲਗਾਤਾਰ ਤੀਜੀ ਵਾਰ ਨਜ਼ਰਬੰਦੀ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ਦਾਇਰ ਕਰਨ ਤੋਂ ਬਾਅਦ ਇਹ ਮਾਮਲਾ ਹਾਈ ਕੋਰਟ ਵਿੱਚ ਵਿਚਾਰ ਅਧੀਨ ਸੀ। ਅਮ੍ਰਿਤਪਾਲ ਅਪ੍ਰੈਲ 2023 ਤੋਂ ਅਸਾਮ ਦੀ ਡਿਬਰੂਗੜ੍ਹ ਜੇਲ ‘ਚ ਨਿਵਾਰਕ ਹਿਰਾਸਤ ‘ਚ ਹੈ।
