ਪੰਜਾਬ ਦੇ ਸਕੂਲੀ ਬੱਚਿਆਂ ਲਈ ਵੱਡੀ ਖਬਰ ਆ ਰਹੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸਰਕਾਰ ਨੇ ਪੰਜਾਬ ਵਿੱਚ ਛੁੱਟੀ ਦਾ ਐਲਾਨ ਕੀਤਾ ਹੈ, ਜਿਸ ਕਾਰਨ ਸਕੂਲ, ਕਾਲਜ ਅਤੇ ਸਰਕਾਰੀ ਦਫ਼ਤਰ ਬੰਦ ਰਹਿਣਗੇ।
ਮਿਲੀ ਜਾਣਕਾਰੀ ਅਨੁਸਾਰ ਪੰਜਾਬ ‘ਚ 1 ਮਈ ਦਿਨ ਸ਼ੁੱਕਰਵਾਰ ਨੂੰ ਜਨਤਕ ਛੁੱਟੀ ਦਾ ਐਲਾਨ ਕੀਤਾ ਗਿਆ ਹੈ, ਜਿਸ ਕਾਰਨ ਸੂਬੇ ਭਰ ਦੇ ਸਕੂਲ, ਕਾਲਜ ਅਤੇ ਸਰਕਾਰੀ ਦਫਤਰ ਬੰਦ ਰਹਿਣਗੇ।
ਦੱਸਣਯੋਗ ਹੈ ਕਿ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ 1 ਮਈ ਨੂੰ ਮਜ਼ਦੂਰ ਦਿਵਸ ਮਨਾਇਆ ਜਾਵੇਗਾ, ਜਿਸ ਕਾਰਨ ਸਰਕਾਰੀ ਕੰਮਕਾਜ ਬੰਦ ਰਹਿਣਗੇ। ਇਸ ਮੌਕੇ ਪੰਜਾਬ ਦੇ ਸਾਰੇ ਸਰਕਾਰੀ ਦਫ਼ਤਰ, ਬੋਰਡ, ਕਾਰਪੋਰੇਸ਼ਨ ਅਤੇ ਸਰਕਾਰੀ ਵਿਦਿਅਕ ਅਦਾਰੇ ਬੰਦ ਰਹਿਣਗੇ।
