ਇੱਕ ਦਿਨ ਦੇ ਵਿਸ਼ੇਸ਼ ਕੈਂਪ ਦੌਰਾਨ ਲਗਭਗ 1 ਲੱਖ ਵੋਟਰਾਂ ਦੀ ਮੈਪਿੰਗ ਕੀਤੀ- ਅਨਿੰਦਿਤਾ ਮਿੱਤਰਾ


ਪੰਜਾਬ ਦੇ ਮੁੱਖ ਚੋਣ ਅਫ਼ਸਰ ਨੇ ਪੰਜਾਬ ਦੇ ਵੋਟਰਾਂ ਅਤੇ ਬੀ.ਐਲ.ਓ. ਦਾ ਧੰਨਵਾਦ

ਚੰਡੀਗੜ੍ਹ, 7 ਜੂਨ:

ਸੂਬੇ ਭਰ ਵਿੱਚ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ.) ਨੂੰ ਸੁਚਾਰੂ ਅਤੇ ਪਾਰਦਰਸ਼ੀ ਢੰਗ ਨਾਲ ਚਲਾਉਣ ਦੇ ਮੱਦੇਨਜ਼ਰ ਅੱਜ ਸੂਬੇ ਦੇ 117 ਵਿਧਾਨ ਸਭਾ ਹਲਕਿਆਂ ਦੇ ਸਾਰੇ 24453 ਪੋਲਿੰਗ ਬੂਥਾਂ ‘ਤੇ ਵਿਸ਼ੇਸ਼ ਕੈਂਪ ਲਗਾਏ ਗਏ। ਇਨ੍ਹਾਂ ਕੈਂਪਾਂ ਨੂੰ ਲੋਕਾਂ ਵੱਲੋਂ ਮਿਲੇ ਭਰਵੇਂ ਹੁੰਗਾਰੇ ਕਾਰਨ ਅੱਜ ਕਰੀਬ ਇੱਕ ਲੱਖ ਵੋਟਰਾਂ ਦੀ ਮੈਪਿੰਗ ਕੀਤੀ ਗਈ। ਇਹ ਜਾਣਕਾਰੀ ਮੁੱਖ ਚੋਣ ਅਫ਼ਸਰ ਪੰਜਾਬ ਸ੍ਰੀਮਤੀ ਅਨਿੰਦਿਤਾ ਮਿੱਤਰਾ ਨੇ ਦਿੱਤੀ।

ਉਨ੍ਹਾਂ ਅੱਗੇ ਦੱਸਿਆ ਕਿ ਅੱਜ ਦੀ ਕਾਰਵਾਈ ਨਾਲ ਪੰਜਾਬ ਭਰ ਵਿੱਚ ਵੋਟਰਾਂ ਦੀ ਮੈਪਿੰਗ ਦਾ ਕੰਮ 85 ਫੀਸਦੀ ਨੂੰ ਪਾਰ ਕਰ ਗਿਆ ਹੈ।

ਦੱਸਣਯੋਗ ਹੈ ਕਿ ਪੰਜਾਬ ਰਾਜ ਵਿੱਚ ਘਰ-ਘਰ ਜਨਗਣਨਾ ਦੀ ਪ੍ਰਕਿਰਿਆ 25 ਜੂਨ ਤੋਂ ਸ਼ੁਰੂ ਹੋਣ ਜਾ ਰਹੀ ਹੈ।

Leave a Comment

Your email address will not be published. Required fields are marked *

Scroll to Top