ਊਨਾ, 5 ਮਈ ਊਨਾ ਜ਼ਿਲ੍ਹਾ ਪ੍ਰਸ਼ਾਸਨ ਨੇ ਜ਼ਿਲ੍ਹੇ ਦੇ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਦੇ ਸਮੇਂ ਨੂੰ ਅੰਸ਼ਕ ਤੌਰ ‘ਤੇ ਸੋਧਿਆ ਹੈ। ਜ਼ਿਲ੍ਹਾ ਮੈਜਿਸਟਰੇਟ ਜਤਿਨ ਲਾਲ ਵੱਲੋਂ ਜਾਰੀ ਕੀਤੇ ਸੋਧੇ ਹੁਕਮਾਂ ਅਨੁਸਾਰ ਜ਼ਿਲ੍ਹੇ ਦੇ ਸਾਰੇ ਪ੍ਰੀ-ਪ੍ਰਾਇਮਰੀ, ਪ੍ਰਾਇਮਰੀ, ਸੈਕੰਡਰੀ ਅਤੇ ਸੀਨੀਅਰ ਸੈਕੰਡਰੀ ਸਕੂਲ 6 ਮਈ ਤੱਕ ਸਵੇਰੇ 8 ਵਜੇ ਤੋਂ ਦੁਪਹਿਰ 2 ਵਜੇ ਤੱਕ ਕੰਮ ਕਰਨਗੇ।
ਪਿਛਲੇ ਹੁਕਮਾਂ ਅਨੁਸਾਰ ਸਕੂਲ ਦਾ ਸਮਾਂ ਸਵੇਰੇ 7:30 ਵਜੇ ਤੋਂ ਦੁਪਹਿਰ 1:30 ਵਜੇ ਤੱਕ ਨਿਰਧਾਰਤ ਕੀਤਾ ਗਿਆ ਸੀ, ਜਿਸ ਨੂੰ ਹੁਣ ਅੰਸ਼ਕ ਤੌਰ ‘ਤੇ ਸੋਧਿਆ ਗਿਆ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਮਾਂ ਬਦਲਣ ਕਾਰਨ ਸਵੇਰ ਦੀ ਪ੍ਰਾਰਥਨਾ ਸਭਾ ਅਤੇ ਅੱਧੀ ਛੁੱਟੀ ਦਾ ਸਮਾਂ ਅਕਾਦਮਿਕ ਸਮੇਂ ਦੀ ਭਰਪਾਈ ਲਈ ਲੋੜ ਅਨੁਸਾਰ ਕੱਟਿਆ ਜਾਵੇਗਾ। ਇਹ ਸੋਧਿਆ ਹੋਇਆ ਪ੍ਰਬੰਧ ਅਗਲੇ ਹੁਕਮਾਂ ਤੱਕ ਲਾਗੂ ਰਹੇਗਾ। ਨਾਲ ਹੀ ਸਮੂਹ ਸਕੂਲ ਪ੍ਰਬੰਧਕਾਂ ਨੂੰ ਹੁਕਮਾਂ ਦੀ ਸਖ਼ਤੀ ਨਾਲ ਪਾਲਣਾ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਗਏ ਹਨ।
