ਕਣਕ ਦੀ ਆਮਦ ਅਤੇ ਖਰੀਦ 122 ਲੱਖ ਮੀਟ੍ਰਿਕ ਟਨ ਦੇ ਟੀਚੇ ਨੂੰ ਪਾਰ ਕਰ ਗਈ ਹੈ



29000 ਕਰੋੜ ਰੁਪਏ ਤੋਂ ਵੱਧ ਦੀ ਐਮਐਸਪੀ ਸਿੱਧੇ ਕਿਸਾਨਾਂ ਦੇ ਖਾਤਿਆਂ ਵਿੱਚ ਟਰਾਂਸਫਰ ਕੀਤੀ ਗਈ

ਚੰਡੀਗੜ੍ਹ, 9 ਮਈ:

ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਵਿਭਾਗ, ਪੰਜਾਬ ਵੱਲੋਂ ਕੀਤੇ ਗਏ ਪੁਖਤਾ ਪ੍ਰਬੰਧਾਂ ਕਾਰਨ ਕਣਕ ਦੀ ਆਮਦ ਅਤੇ ਖਰੀਦ ਦੋਵਾਂ ਪੱਖੋਂ ਟੀਚੇ ਨੂੰ ਪਾਰ ਕਰਕੇ ਕਣਕ ਦੇ ਖਰੀਦ ਸੀਜ਼ਨ ਦੌਰਾਨ ਇੱਕ ਨਵਾਂ ਮੀਲ ਪੱਥਰ ਕਾਇਮ ਕੀਤਾ ਗਿਆ ਹੈ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਦੀ ਦੂਰਅੰਦੇਸ਼ੀ ਅਗਵਾਈ ਹੇਠ 122 ਲੱਖ ਮੀਟ੍ਰਿਕ ਟਨ ਦਾ ਅੰਕੜਾ ਪਾਰ ਕੀਤਾ ਗਿਆ ਹੈ। ਖਰੀਦ ਦੇ ਸ਼ੁਰੂਆਤੀ ਪੜਾਵਾਂ ਦੌਰਾਨ ਸੂਬੇ ਦੇ ਵੱਖ-ਵੱਖ ਹਿੱਸਿਆਂ ਵਿੱਚ ਲਗਾਤਾਰ ਮੀਂਹ ਅਤੇ ਗੜੇਮਾਰੀ ਦੇ ਬਾਵਜੂਦ ਇਹ ਮੀਲ ਪੱਥਰ ਹਾਸਲ ਕੀਤਾ ਗਿਆ ਹੈ।

ਹੁਣ ਤੱਕ ਕੁੱਲ 122.73 ਲੱਖ ਮੀਟ੍ਰਿਕ ਟਨ ਕਣਕ ਦੀ ਆਮਦ ਹੋਈ ਹੈ, ਜਿਸ ਵਿੱਚੋਂ 122.23 ਲੱਖ ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ।

ਜ਼ਿਕਰਯੋਗ ਹੈ ਕਿ 7 ਲੱਖ ਤੋਂ ਵੱਧ ਕਿਸਾਨਾਂ ਦੇ ਖਾਤਿਆਂ ‘ਚ 29000 ਕਰੋੜ ਤੋਂ ਵੱਧ ਦੇ ਘੱਟੋ-ਘੱਟ ਸਮਰਥਨ ਮੁੱਲ ਦਾ ਭੁਗਤਾਨ ਕੀਤਾ ਜਾ ਚੁੱਕਾ ਹੈ।

ਜ਼ਿਕਰਯੋਗ ਹੈ ਕਿ ਖਰੀਦ ਸੀਜ਼ਨ ਨੂੰ ਨਿਰਵਿਘਨ ਅਤੇ ਸਫਲਤਾਪੂਰਵਕ ਨੇਪਰੇ ਚਾੜ੍ਹਨ ਦੇ ਯਤਨਾਂ ਦੇ ਤਹਿਤ 1897 ਖਰੀਦ ਕੇਂਦਰਾਂ ਅਤੇ ਲਗਭਗ 986 ਆਰਜ਼ੀ ਯਾਰਡਾਂ ਨੂੰ ਚਾਲੂ ਕਰਨ ਵਰਗੇ ਢੁਕਵੇਂ ਪ੍ਰਬੰਧ ਕੀਤੇ ਗਏ ਹਨ।

Leave a Comment

Your email address will not be published. Required fields are marked *

Scroll to Top