ਕਾਂਗਰਸ ਵਿੱਚ ਵਾਪਸੀ ਦੀਆਂ ਚਰਚਾਵਾਂ ਦਰਮਿਆਨ ਕੈਪਟਨ ਅਮਰਿੰਦਰ ਨੇ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ


ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਕਾਂਗਰਸ ਵਿੱਚ ਵਾਪਸੀ ਦੀਆਂ ਚਰਚਾਵਾਂ ਵਿਚਾਲੇ ਸਿਆਸੀ ਗਲਿਆਰਿਆਂ ਵਿੱਚ ਇੱਕ ਵਾਰ ਫਿਰ ਚਰਚਾ ਦਾ ਕੇਂਦਰ ਬਣ ਗਿਆ ਹੈ। ਕੈਪਟਨ ਅਮਰਿੰਦਰ ਸਿੰਘ ਅੱਜ ਨਵੀਂ ਦਿੱਲੀ ਪੁੱਜੇ, ਜਿੱਥੇ ਉਨ੍ਹਾਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ।

ਆਪਣੇ ਸੋਸ਼ਲ ਮੀਡੀਆ ਅਕਾਊਂਟ ਰਾਹੀਂ ਜਾਣਕਾਰੀ ਸਾਂਝੀ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਦੱਸਿਆ ਕਿ ਇਸ ਮੀਟਿੰਗ ਦੌਰਾਨ ਪੰਜਾਬ ਨਾਲ ਸਬੰਧਤ ਕਈ ਅਹਿਮ ਅਤੇ ਗੰਭੀਰ ਮੁੱਦਿਆਂ ‘ਤੇ ਵਿਸਥਾਰ ਨਾਲ ਚਰਚਾ ਕੀਤੀ ਗਈ। ਹਾਲਾਂਕਿ ਮੀਟਿੰਗ ਦੇ ਵੇਰਵਿਆਂ ਬਾਰੇ ਕੋਈ ਖਾਸ ਜਾਣਕਾਰੀ ਸਾਹਮਣੇ ਨਹੀਂ ਆਈ ਹੈ।

ਇਸ ਮੁਲਾਕਾਤ ਨੂੰ ਅਜਿਹੇ ਸਮੇਂ ਵਿੱਚ ਜ਼ਿਆਦਾ ਅਹਿਮ ਮੰਨਿਆ ਜਾ ਰਿਹਾ ਹੈ ਜਦੋਂ ਕੈਪਟਨ ਅਮਰਿੰਦਰ ਸਿੰਘ ਦੀ ਕਾਂਗਰਸ ਵਿੱਚ ਵਾਪਸੀ ਦੀਆਂ ਕਿਆਸਅਰਾਈਆਂ ਚੱਲ ਰਹੀਆਂ ਹਨ। ਹਾਲ ਹੀ ਵਿੱਚ ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਅਤੇ ਸੀਨੀਅਰ ਕਾਂਗਰਸੀ ਆਗੂ ਭੁਪਿੰਦਰ ਸਿੰਘ ਹੁੱਡਾ ਨੇ ਦਾਅਵਾ ਕੀਤਾ ਸੀ ਕਿ ਕੈਪਟਨ ਅਮਰਿੰਦਰ ਸਿੰਘ ਕਾਂਗਰਸ ਹਾਈ ਕਮਾਂਡ ਦੇ ਸੰਪਰਕ ਵਿੱਚ ਹਨ।

ਹੁੱਡਾ ਦੇ ਇਸ ਬਿਆਨ ਤੋਂ ਬਾਅਦ ਪੰਜਾਬ ਦੀ ਸਿਆਸਤ ਵਿੱਚ ਕੈਪਟਨ ਦੀ ਸੰਭਾਵਿਤ ਘਰ ਵਾਪਸੀ ਦੀਆਂ ਚਰਚਾਵਾਂ ਤੇਜ਼ ਹੋ ਗਈਆਂ ਹਨ। ਇਸ ਦੌਰਾਨ ਅਮਿਤ ਸ਼ਾਹ ਨਾਲ ਉਨ੍ਹਾਂ ਦੀ ਮੁਲਾਕਾਤ ਨੇ ਸਿਆਸੀ ਮਾਹੌਲ ਗਰਮਾ ਦਿੱਤਾ ਹੈ।

ਹੁਣ ਸਿਆਸੀ ਵਿਸ਼ਲੇਸ਼ਕਾਂ ਦੀਆਂ ਨਜ਼ਰਾਂ ਇਸ ਗੱਲ ‘ਤੇ ਟਿਕੀਆਂ ਹੋਈਆਂ ਹਨ ਕਿ ਕੈਪਟਨ ਅਮਰਿੰਦਰ ਸਿੰਘ ਆਉਣ ਵਾਲੇ ਦਿਨਾਂ ‘ਚ ਆਪਣੀ ਸਿਆਸੀ ਦਿਸ਼ਾ ਨੂੰ ਲੈ ਕੇ ਕੋਈ ਵੱਡਾ ਫੈਸਲਾ ਲੈਂਦੇ ਹਨ ਜਾਂ ਨਹੀਂ।

Leave a Comment

Your email address will not be published. Required fields are marked *

Scroll to Top