ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਕੋਟਕਪੂਰਾ ਗੋਲੀ ਕਾਂਡ ਵਿੱਚ ਚੰਡੀਗੜ੍ਹ ਜ਼ਿਲ੍ਹਾ ਅਦਾਲਤ ਤੋਂ ਵੱਡੀ ਰਾਹਤ ਮਿਲੀ ਹੈ। ਅਦਾਲਤ ਨੇ ਸੁਖਬੀਰ ਸਿੰਘ ਬਾਦਲ ਨੂੰ ਵਿਦੇਸ਼ ਜਾਣ ਦੀ ਇਜਾਜ਼ਤ ਦੇ ਦਿੱਤੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸੁਖਬੀਰ ਸਿੰਘ ਬਾਦਲ 7 ਜੁਲਾਈ ਤੋਂ 11 ਜੁਲਾਈ ਤੱਕ ਵਿਦੇਸ਼ ਦੌਰੇ ‘ਤੇ ਹੋਣਗੇ।
ਕੋਟਕਪੂਰਾ ਗੋਲੀ ਕਾਂਡ ਦੀ ਅਗਲੀ ਸੁਣਵਾਈ ਚੰਡੀਗੜ੍ਹ ਜ਼ਿਲ੍ਹਾ ਅਦਾਲਤ ਵਿੱਚ 18 ਜੁਲਾਈ ਨੂੰ ਤੈਅ ਕੀਤੀ ਗਈ ਹੈ। ਅਦਾਲਤ ਨੇ ਸੁਖਬੀਰ ਬਾਦਲ ਨੂੰ 18 ਜੁਲਾਈ ਨੂੰ ਹੋਣ ਵਾਲੀ ਅਗਲੀ ਸੁਣਵਾਈ ਤੋਂ ਪਹਿਲਾਂ ਯਕੀਨੀ ਤੌਰ ‘ਤੇ ਵਾਪਸ ਆਉਣ ਲਈ ਸਖ਼ਤ ਹਦਾਇਤਾਂ ਦਿੱਤੀਆਂ ਹਨ।ਅਦਾਲਤ ਵੱਲੋਂ ਇਹ ਹਦਾਇਤਾਂ ਦਿੱਤੀਆਂ ਗਈਆਂ ਹਨ ਤਾਂ ਜੋ ਅਗਲੀ ਸੁਣਵਾਈ ਦੌਰਾਨ ਉਨ੍ਹਾਂ ਦੀ ਹਾਜ਼ਰੀ ਯਕੀਨੀ ਬਣਾਈ ਜਾ ਸਕੇ।
