ਕੋਟਕਪੂਰਾ ਦੇ ਨੇੜਲੇ ਪਿੰਡ ਕੋਠੇ ਗੱਜਣ ਸਿੰਘ ਵਾਲਾ ਵਿਖੇ ਅੱਜ ਦੁਪਹਿਰ ਸਮੇਂ ਖੇਤਾਂ ਵਿੱਚ ਅਚਾਨਕ ਅੱਗ ਲੱਗ ਗਈ, ਜਿਸ ਨੇ ਭਿਆਨਕ ਰੂਪ ਧਾਰਨ ਕਰ ਲਿਆ। ਸੂਚਨਾ ਮਿਲਣ ਤੋਂ ਬਾਅਦ ਇਲਾਕੇ ਦੇ ਕਿਸਾਨ ਅਤੇ ਫਾਇਰ ਬ੍ਰਿਗੇਡ ਦੀ ਟੀਮ ਮੌਕੇ ‘ਤੇ ਪਹੁੰਚੀ ਅਤੇ ਕਾਫੀ ਮੁਸ਼ੱਕਤ ਤੋਂ ਬਾਅਦ ਅੱਗ ‘ਤੇ ਕਾਬੂ ਪਾਇਆ ਗਿਆ। ਪਰ ਇਸ ਤੋਂ ਪਹਿਲਾਂ ਹੀ ਕਰੀਬ 40 ਏਕੜ ਕਣਕ ਦੀ ਖੜ੍ਹੀ ਫਸਲ ਸੜ ਗਈ। ਕਿਸਾਨਾਂ ਨੇ ਇਸ ਘਟਨਾ ਸਬੰਧੀ ਪ੍ਰਸ਼ਾਸਨ ਤੇ ਸਰਕਾਰ ਤੋਂ ਤੁਰੰਤ ਮੁਆਵਜ਼ੇ ਦੀ ਮੰਗ ਕੀਤੀ ਹੈ। ਜਾਣਕਾਰੀ ਅਨੁਸਾਰ ਬਠਿੰਡਾ ਰੋਡ ‘ਤੇ ਸਥਿਤ ਪਿੰਡ ਕੋਠੇ ਗੱਜਣ ਸਿੰਘ ਵਾਲਾ ਨੇੜੇ ਖੇਤਾਂ ‘ਚ ਅੱਜ ਤੜਕੇ 3 ਵਜੇ ਦੇ ਕਰੀਬ ਅੱਗ ਲੱਗ ਗਈ। ਖ਼ਦਸ਼ਾ ਜਤਾਇਆ ਜਾ ਰਿਹਾ ਹੈ ਕਿ ਅੱਗ ਖੇਤਾਂ ਨੇੜੇ ਬਣੀਆਂ ਜੋਗੀਆਂ ਦੀਆਂ ਝੁੱਗੀਆਂ ਕਾਰਨ ਲੱਗੀ ਹੋ ਸਕਦੀ ਹੈ। ਇਸ ਸਬੰਧੀ ਪ੍ਰਸ਼ਾਸਨ ਅਤੇ ਪੁਲਿਸ ਵੱਲੋਂ ਜਾਂਚ ਕੀਤੀ ਜਾ ਰਹੀ ਹੈ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ ਹੈ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।
