ਗੁਰਦਾਸਪੁਰ ਦੀ ਐਸ.ਡੀ.ਐਮ ਡਾ.ਅਨੁਪ੍ਰੀਤ ਕੌਰ ਨੂੰ ਤਰਨਤਾਰਨ ਪੁਲਿਸ ਨੇ ਅੱਜ ਸਵੇਰੇ ਇੱਕ ਵੱਡੀ ਕਾਰਵਾਈ ਕਰਦੇ ਹੋਏ ਹਿਰਾਸਤ ਵਿੱਚ ਲੈ ਲਿਆ ਜਿਸ ਵਿੱਚ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਗੁਰਦਾਸਪੁਰ ਵਿੱਚ ਤਾਇਨਾਤ ਐਸ. ਡੀ.ਐਮ ਡਾ.ਅਨੁਪ੍ਰੀਤ ਕੌਰ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ। ਸੂਤਰਾਂ ਅਨੁਸਾਰ ਇਹ ਕਾਰਵਾਈ ਬਠਿੰਡਾ-ਅੰਮ੍ਰਿਤਸਰ ਐਕਸਪ੍ਰੈਸ ਹਾਈਵੇਅ ਪ੍ਰਾਜੈਕਟ ਵਿੱਚ ਕਥਿਤ ਬੇਨਿਯਮੀਆਂ ਦੇ ਮਾਮਲੇ ਤਹਿਤ ਕੀਤੀ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਇਸ ਪ੍ਰਾਜੈਕਟ ਦੌਰਾਨ ਕੁਝ ਬੇਨਿਯਮੀਆਂ ਸਾਹਮਣੇ ਆਈਆਂ ਸਨ, ਜਿਨ੍ਹਾਂ ਦੀ ਜਾਂਚ ਕੀਤੀ ਜਾ ਰਹੀ ਹੈ। ਫਿਲਹਾਲ ਪੁਲਿਸ ਨੇ ਅਧਿਕਾਰਤ ਤੌਰ ‘ਤੇ ਮਾਮਲੇ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਨਹੀਂ ਕੀਤੀ ਹੈ। ਹਾਲਾਂਕਿ ਇਸ ਕਾਰਵਾਈ ਤੋਂ ਬਾਅਦ ਪ੍ਰਸ਼ਾਸਨਿਕ ਹਲਕਿਆਂ ਵਿੱਚ ਚਰਚਾ ਦਾ ਮਾਹੌਲ ਹੈ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ ਹੈ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।
