*- ਪੁਲਿਸ ਟੀਮਾਂ ਨੇ 23,000 ਵਿਅਕਤੀਆਂ ਵਿਰੁੱਧ ਰੋਕਥਾਮ ਕਾਰਵਾਈ ਕੀਤੀ, 1,386 ਭਗੌੜੇ ਅਪਰਾਧੀਆਂ ਨੂੰ ਕੀਤਾ ਗ੍ਰਿਫਤਾਰ: ਵਿਸ਼ੇਸ਼ ਡੀਜੀਪੀ ਪ੍ਰਵੀਨ ਸਿਨਹਾ*
*- ਲੋਕ ਐਂਟੀ-ਗੈਂਗਸਟਰ ਹੈਲਪਲਾਈਨ ਨੰਬਰ 93946-93946* ਰਾਹੀਂ ਗੈਂਗਸਟਰਾਂ ਬਾਰੇ ਗੁਪਤ ਤੌਰ ‘ਤੇ ਰਿਪੋਰਟ ਕਰ ਸਕਦੇ ਹਨ।
*- ਨਸ਼ਿਆਂ ਖਿਲਾਫ ਜੰਗ ਦੇ 506ਵੇਂ ਦਿਨ 87 ਨਸ਼ਾ ਤਸਕਰ ਗ੍ਰਿਫਤਾਰ*
ਚੰਡੀਗੜ੍ਹ, 20 ਜੁਲਾਈ:
‘ਗੈਂਗਸਟਰਾਂ ਵਿਰੁੱਧ ਜੰਗ’ ਮੁਹਿੰਮ ਦੇ 6 ਮਹੀਨੇ ਪੂਰੇ ਹੋਣ ‘ਤੇ, ਪੰਜਾਬ ਪੁਲਿਸ ਨੇ ਮੁਹਿੰਮ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਸੂਬੇ ਭਰ ਵਿੱਚ 96,964 ਛਾਪੇਮਾਰੀ ਕਰਕੇ ਗੈਂਗਸਟਰਾਂ ਅਤੇ ਉਨ੍ਹਾਂ ਦੇ ਸਾਥੀਆਂ ਸਮੇਤ ਕੁੱਲ 50,930 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ।
ਧਿਆਨ ਯੋਗ ਹੈ ਕਿ ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ‘ਵਾਰ ਆਨ ਗੈਂਗਸਟਰਸ’ ਦੀ ਸ਼ੁਰੂਆਤ 20 ਜਨਵਰੀ, 2026 ਨੂੰ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਕੀਤੀ ਸੀ। ਗੈਂਗਸਟਰ ਵਿਰੋਧੀ ਟਾਸਕ ਫੋਰਸ (AGTF) ਪੰਜਾਬ ਦੇ ਨਾਲ ਤਾਲਮੇਲ ਕਰਕੇ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਸੂਬੇ ਭਰ ਵਿੱਚ ਵਿਸ਼ੇਸ਼ ਮੁਹਿੰਮ ਚਲਾ ਰਹੀਆਂ ਹਨ।
ਵਿਸ਼ੇਸ਼ ਡੀਜੀਪੀ ਲਾਅ ਐਂਡ ਆਰਡਰ ਪ੍ਰਵੀਨ ਸਿਨਹਾ ਨੇ ਦੱਸਿਆ ਕਿ ਪੁਲੀਸ ਟੀਮਾਂ ਨੇ ਗ੍ਰਿਫ਼ਤਾਰ ਕੀਤੇ ਵਿਅਕਤੀਆਂ ਦੇ ਕਬਜ਼ੇ ਵਿੱਚੋਂ 913 ਹਥਿਆਰ, 2,475 ਜਿੰਦਾ ਕਾਰਤੂਸ ਅਤੇ 293 ਮੈਗਜ਼ੀਨ, 229 ਤੇਜ਼ਧਾਰ ਹਥਿਆਰ ਅਤੇ 15 ਹੈਂਡ ਗ੍ਰਨੇਡ ਬਰਾਮਦ ਕੀਤੇ ਹਨ।
ਇਸ ਤੋਂ ਇਲਾਵਾ 23,527 ਵਿਅਕਤੀਆਂ ਵਿਰੁੱਧ ਰੋਕਥਾਮ ਕਾਰਵਾਈ ਕੀਤੀ ਗਈ ਹੈ, ਜਦੋਂ ਕਿ 18,367 ਵਿਅਕਤੀਆਂ ਨੂੰ ਤਸਦੀਕ ਕਰਕੇ ਪੁੱਛਗਿੱਛ ਤੋਂ ਬਾਅਦ ਛੱਡ ਦਿੱਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਪੁਲਿਸ ਟੀਮਾਂ ਨੇ ਮੁਹਿੰਮ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ 1,386 ਭਗੌੜੇ ਅਪਰਾਧੀਆਂ (ਪੀ.ਓ.) ਨੂੰ ਵੀ ਗ੍ਰਿਫਤਾਰ ਕੀਤਾ ਹੈ।
181ਵੇਂ ਦਿਨ, ਪੁਲਿਸ ਟੀਮਾਂ ਨੇ 590 ਛਾਪੇਮਾਰੀ ਕਰਕੇ 414 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ, ਜਦੋਂ ਕਿ 231 ਵਿਅਕਤੀਆਂ ਵਿਰੁੱਧ ਰੋਕਥਾਮ ਕਾਰਵਾਈ ਕੀਤੀ ਗਈ ਅਤੇ 10 ਭਗੌੜੇ ਅਪਰਾਧੀਆਂ (ਪੀ.ਓ.) ਨੂੰ ਗ੍ਰਿਫਤਾਰ ਕੀਤਾ ਗਿਆ।
ਸਪੈਸ਼ਲ ਡੀਜੀਪੀ ਨੇ ਕਿਹਾ ਕਿ ‘ਗੈਂਗਸਟਰਾਂ ਵਿਰੁੱਧ ਜੰਗ’ ਮੁਹਿੰਮ ਇਸੇ ਜੋਸ਼ ਨਾਲ ਜਾਰੀ ਰਹੇਗੀ।
ਲੋਕ ਗੁਪਤ ਤੌਰ ‘ਤੇ ਐਂਟੀ ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਦੀ ਸੂਚਨਾ ਦੇ ਸਕਦੇ ਹਨ ਅਤੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਵੀ ਜਾਣਕਾਰੀ ਦੇ ਸਕਦੇ ਹਨ।
ਇਸ ਦੌਰਾਨ ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ‘ਵਾਰ ਆਨ ਡਰੱਗਜ਼’ ਨੂੰ 506ਵੇਂ ਦਿਨ ਵੀ ਜਾਰੀ ਰੱਖਦਿਆਂ ਅੱਜ 87 ਨਸ਼ਾ ਤਸਕਰਾਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ‘ਚੋਂ 673 ਗ੍ਰਾਮ ਹੈਰੋਇਨ, 1200 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 9170 ਰੁਪਏ ਦੀ ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ | ਇਸ ਨਾਲ ਸਿਰਫ਼ 506 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੀ ਕੁੱਲ ਗਿਣਤੀ 73,988 ਹੋ ਗਈ ਹੈ। ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਅੱਜ 18 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ।
