ਭਾਰਤ ਦੇ ਉੱਤਰ ਪ੍ਰਦੇਸ਼ ਰਾਜ ਦੇ ਬੁਲੰਦ ਜ਼ਿਲ੍ਹੇ ਦੇ ਔਰੰਗਾਬਾਦ ਥਾਣੇ ਵਿੱਚ ਤਾਇਨਾਤ ਇੱਕ ਕਾਂਸਟੇਬਲ ਨੇ ਖ਼ੁਦ ਨੂੰ ਗੋਲੀ ਮਾਰ ਲਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਉੱਤਰ ਪ੍ਰਦੇਸ਼ ਦੇ ਬੁਲੰਦ ਸ਼ਹਿਰ ਜ਼ਿਲ੍ਹੇ ਦੇ ਔਰੰਗਾਬਾਦ ਥਾਣੇ ਵਿੱਚ ਤਾਇਨਾਤ 2025 ਬੈਚ ਦੇ 25 ਸਾਲਾ ਕਾਂਸਟੇਬਲ, ਜਿਸ ਨੇ ਤੜਕੇ ਸਰਕਾਰੀ ਰਾਈਫ਼ਲ ਨਾਲ ਕਥਿਤ ਤੌਰ ’ਤੇ ਗੋਲੀ ਮਾਰ ਕੇ ਖ਼ੁਦਕੁਸ਼ੀ ਕਰ ਲਈ, ਦੀ ਪਛਾਣ ਸੁਧੀਰ ਠਾਕੁਰ ਵਜੋਂ ਹੋਈ ਹੈ। ਦੇ ਬਾਵਜੂਦ ਛੁੱਟੀ ਨਹੀਂ ਮਿਲੀ ਅਤੇ ਸੀਨੀਅਰ ਅਧਿਕਾਰੀਆਂ ‘ਤੇ ਤੰਗ ਪ੍ਰੇਸ਼ਾਨ ਕਰਨ ਦੇ ਦੋਸ਼ ਲਾਏ ਹਨ। ਪੁਲਿਸ ਮੁਤਾਬਕ ਇਹ ਘਟਨਾ ਤੜਕੇ 3 ਵਜੇ ਦੇ ਕਰੀਬ ਵਾਪਰੀ। ਆਡੀਓ ‘ਚ ਸੁਧੀਰ ਆਪਣੀ ਮੌਤ ਲਈ ਕੁਝ ਪੁਲਸ ਮੁਲਾਜ਼ਮਾਂ ਨੂੰ ਜ਼ਿੰਮੇਵਾਰ ਠਹਿਰਾਉਂਦੇ ਹੋਏ ਇਹ ਕਹਿੰਦੇ ਹੋਏ ਸੁਣਿਆ ਜਾ ਰਿਹਾ ਹੈ ਕਿ ਪੇਟ ‘ਚ ਤੇਜ਼ ਦਰਦ ਹੋਣ ਦੇ ਬਾਵਜੂਦ ਉਸ ਨੂੰ ਛੁੱਟੀ ਨਹੀਂ ਦਿੱਤੀ ਗਈ। ਹਾਲਾਂਕਿ ਪੁਲਿਸ ਨੇ ਕਿਹਾ ਹੈ ਕਿ ਵਾਇਰਲ ਆਡੀਓ ਦੀ ਪ੍ਰਮਾਣਿਕਤਾ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਪੁਸ਼ਟੀ ਹੋਣ ਤੋਂ ਬਾਅਦ ਹੀ ਅਗਲੀ ਕਾਰਵਾਈ ਕੀਤੀ ਜਾਵੇਗੀ। ਸੀਨੀਅਰ ਕਪਤਾਨ ਪੁਲੀਸ ਦੀਆਂ ਹਦਾਇਤਾਂ ’ਤੇ ਥਾਣਾ ਮੁਖੀ ਰਾਹੁਲ ਕੁਮਾਰ ਅਤੇ 2 ਪੁਲੀਸ ਮੁਲਾਜ਼ਮਾਂ ਨੂੰ ਤੁਰੰਤ ਲਾਈਨ ਹਾਜ਼ਰ ਕਰ ਦਿੱਤਾ ਗਿਆ ਹੈ। ਮਾਮਲੇ ਦੀ ਜਾਂਚ ਜਾਰੀ ਹੈ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ ਹੈ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।
