ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਬੁਲਾਈ ਗਈ ਪੰਥਕ ਮੀਟਿੰਗ ਦੌਰਾਨ ਵਿਚਾਰ ਚਰਚਾ ਹੋਈ


ਇਹ ਚਰਚਾ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਅੰਮ੍ਰਿਤਸਰ ਵਿਖੇ ਬੁਲਾਈ ਗਈ ਪੰਥਕ ਮੀਟਿੰਗ ਦੌਰਾਨ ਹੋਈ। ਇਸ ਮੌਕੇ ਉਨ੍ਹਾਂ ਗੱਲਬਾਤ ਦੌਰਾਨ ਕਿਹਾ ਕਿ ਇਹ ਬੇਮਿਸਾਲ ਪੰਥਕ ਮੀਟਿੰਗ ਬਹੁਤ ਹੀ ਸੁਚੱਜੇ ਢੰਗ ਨਾਲ ਹੋਈ, ਜਿਸ ਵਿੱਚ ਸਿੱਖ ਬੁੱਧੀਜੀਵੀਆਂ, ਵਿਦਵਾਨਾਂ, ਨਿਹੰਗ ਸਿੰਘ ਜਥੇਬੰਦੀਆਂ ਅਤੇ ਹੋਰ ਪੰਥਕ ਆਗੂਆਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਸਬੰਧੀ ਬਣੇ ਕਾਨੂੰਨ ਸਬੰਧੀ ਆਪਣੇ ਵਿਚਾਰ ਰੱਖੇ। ਉਨ੍ਹਾਂ ਕਿਹਾ ਕਿ ਸਰਕਾਰ ਨੇ ਕਾਨੂੰਨ ਬਣਾਉਣ ਸਮੇਂ ਸ੍ਰੀ ਅਕਾਲ ਤਖ਼ਤ ਸਾਹਿਬ, ਸ਼੍ਰੋਮਣੀ ਕਮੇਟੀ ਨੂੰ ਸਾਹਮਣੇ ਰੱਖਿਆ ਹੈ। ਇਸ ਸਬੰਧੀ ਪੰਜਾਬ ਸਰਕਾਰ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੂੰ 8 ਮਈ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਤਲਬ ਕੀਤਾ ਜਾ ਰਿਹਾ ਹੈ।ਉਨ੍ਹਾਂ ਨੇ ਬੰਦੀ ਸਿੱਖਾਂ ਦੀ ਰਿਹਾਈ ਦੇ ਮਾਮਲੇ ਵਿੱਚ ਸਰਕਾਰਾਂ ਦੀ ਆਲੋਚਨਾ ਕਰਦਿਆਂ ਕਿਹਾ ਕਿ ਸਰਕਾਰਾਂ ਸਿੱਖਾਂ ਪ੍ਰਤੀ ਦੋਗਲਾ ਮਾਪਦੰਡ ਅਪਣਾ ਰਹੀਆਂ ਹਨ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ ਹੈ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।

Leave a Comment

Your email address will not be published. Required fields are marked *

Scroll to Top