ਛੱਤੀਸਗੜ੍ਹ ਦੇ ਜਸ਼ਪੁਰ ਤੋਂ ਜਹਾਜ਼ ਦੇ ਹਾਦਸਾਗ੍ਰਸਤ ਹੋਣ ਦੀ ਖ਼ਬਰ ਹੈ। ਨਰਾਇਣਪੁਰ ਇਲਾਕੇ ‘ਚ ਆਰਾ ਹਿੱਲ ਨਾਲ ਟਕਰਾਉਣ ਤੋਂ ਬਾਅਦ ਇਕ ਨਿੱਜੀ ਜਹਾਜ਼ ਕਰੈਸ਼ ਹੋ ਗਿਆ। ਇਸ ਹਾਦਸੇ ‘ਚ ਪਾਇਲਟ ਅਤੇ ਕੋ-ਪਾਇਲਟ ਦੀ ਮੌਤ ਦਾ ਖਦਸ਼ਾ ਹੈ।
ਘਟਨਾ ਦੀ ਸੂਚਨਾ ਮਿਲਦੇ ਹੀ ਪੁਲਸ ਅਤੇ ਪ੍ਰਸ਼ਾਸਨ ਦੀਆਂ ਟੀਮਾਂ ਮੌਕੇ ‘ਤੇ ਪਹੁੰਚ ਗਈਆਂ। ਐਸਐਸਪੀ ਲਾਲ ਉਮੇਦ ਸਿੰਘ ਵੀ ਹਾਦਸੇ ਵਾਲੀ ਥਾਂ ਲਈ ਰਵਾਨਾ ਹੋ ਗਏ ਹਨ। ਹਾਦਸੇ ਦਾ ਇੱਕ ਵੀਡੀਓ ਸਾਹਮਣੇ ਆਇਆ ਹੈ, ਜਿਸ ਵਿੱਚ ਪਹਾੜੀ ਤੋਂ ਅੱਗ ਦੀਆਂ ਲਪਟਾਂ ਨਿਕਲਦੀਆਂ ਦਿਖਾਈ ਦੇ ਰਹੀਆਂ ਹਨ, ਜੋ ਹਾਦਸੇ ਦੇ ਭਿਆਨਕ ਰੂਪ ਨੂੰ ਉਜਾਗਰ ਕਰਦੀਆਂ ਹਨ।
