ਤਾਮਿਲਨਾਡੂ ਦੇ ਮੁੱਖ ਮੰਤਰੀ ਵਿਜੇ ਨੇ 144 ਵੋਟਾਂ ਨਾਲ ਭਰੋਸੇ ਦਾ ਵੋਟ ਜਿੱਤਿਆ, ਡੀਐਮਕੇ ਦੇ ਵਿਧਾਇਕ ਵਾਕਆਊਟ ਕਰ ਗਏ


ਵਿਜੇ ਥਲਾਪਤੀ ਨੇ ਤਾਮਿਲਨਾਡੂ ਵਿਧਾਨ ਸਭਾ ਵਿੱਚ ਫਲੋਰ ਟੈਸਟ ਪਾਸ ਕਰ ਲਿਆ ਹੈ। ਫਲੋਰ ਟੈਸਟ ‘ਚ ਵਿਜੇ ਸਰਕਾਰ ਨੂੰ 144 ਵਿਧਾਇਕਾਂ ਦਾ ਸਮਰਥਨ ਮਿਲਿਆ, ਜਦਕਿ ਮੁੱਖ ਵਿਰੋਧੀ ਪਾਰਟੀਆਂ ਫਲੋਰ ਟੈਸਟ ਵੋਟਿੰਗ ਤੋਂ ਪਹਿਲਾਂ ਸਦਨ ‘ਚੋਂ ਵਾਕਆਊਟ ਕਰ ਗਈਆਂ। ਇਸ ਨਾਲ ਟੀਵੀਕੇ ਦੀ ਅਗਵਾਈ ਵਾਲੀ ਗੱਠਜੋੜ ਸਰਕਾਰ ਨੇ ਵਿਧਾਨ ਸਭਾ ਵਿੱਚ ਭਰੋਸੇ ਦਾ ਵੋਟ ਜਿੱਤ ਲਿਆ ਹੈ।

ਟੀਵੀਕੇ ਗਠਜੋੜ 234 ਮੈਂਬਰੀ ਤਾਮਿਲਨਾਡੂ ਅਸੈਂਬਲੀ ਵਿੱਚ ਸਭ ਤੋਂ ਵੱਡੀ ਤਾਕਤ ਵਜੋਂ ਉਭਰਿਆ, ਪਰ ਇਸ ਕੋਲ ਆਪਣੇ ਆਪ ਬਹੁਮਤ ਨਹੀਂ ਸੀ।

ਵਿਜੇ ਨੇ ਕਾਂਗਰਸ, ਸੀਪੀਆਈ, ਸੀਪੀਆਈ (ਐਮ), ਵੀਸੀਕੇ, ਇੰਡੀਅਨ ਯੂਨੀਅਨ ਮੁਸਲਿਮ ਲੀਗ (ਆਈਯੂਐਮਐਲ), ਅਤੇ ਕੁਝ ਆਜ਼ਾਦ ਅਤੇ ਛੋਟੀਆਂ ਪਾਰਟੀਆਂ ਦੇ ਸਮਰਥਨ ਨਾਲ ਸਰਕਾਰ ਬਣਾਈ। ਫਲੋਰ ਟੈਸਟ ਦੌਰਾਨ, ਗਠਜੋੜ ਨੂੰ ਕੁੱਲ 144 ਵਿਧਾਇਕਾਂ ਦਾ ਸਮਰਥਨ ਪ੍ਰਾਪਤ ਹੋਇਆ।

ਵਿਧਾਨ ਸਭਾ ਦੀ ਕਾਰਵਾਈ ਸ਼ੁਰੂ ਹੋਣ ਤੋਂ ਬਾਅਦ ਮੁੱਖ ਮੰਤਰੀ ਵਿਜੇ ਨੇ ਭਰੋਸੇ ਦਾ ਮਤਾ ਪੇਸ਼ ਕੀਤਾ।

ਬਹਿਸ ਦੌਰਾਨ ਸੱਤਾਧਾਰੀ ਪਾਰਟੀ ਦੇ ਸਹਿਯੋਗੀ ਪਾਰਟੀਆਂ ਨੇ ਸਰਕਾਰ ਦਾ ਸਮਰਥਨ ਕੀਤਾ, ਜਦਕਿ ਵਿਰੋਧੀ ਧਿਰ ਨੇ ਕਈ ਮੁੱਦਿਆਂ ‘ਤੇ ਸਰਕਾਰ ਦੀ ਆਲੋਚਨਾ ਕੀਤੀ। ਹਾਲਾਂਕਿ ਵੋਟਿੰਗ ਸ਼ੁਰੂ ਹੋਣ ਤੋਂ ਪਹਿਲਾਂ ਮੁੱਖ ਵਿਰੋਧੀ ਪਾਰਟੀਆਂ ਸਦਨ ਤੋਂ ਵਾਕਆਊਟ ਕਰ ਗਈਆਂ।

Leave a Comment

Your email address will not be published. Required fields are marked *

Scroll to Top