ਤੇਜਾ ਸਿੰਘ ਸਮਾਨੀ ਦੀ 100 ਸਾਲਾ ਸ਼ਤਾਬਦੀ ਅੱਜ, ਤਿਆਰੀਆਂ ਮੁਕੰਮਲ; ਇਤਿਹਾਸਕ ਯਾਦਗਾਰ ਵਿਖੇ ਸ਼ਤਾਬਦੀ ਮਨਾਈ ਜਾ ਰਹੀ ਹੈ


ਰੀ ਨੂੰ ਸਿੱਖਾਂ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਦਫ਼ਤਰ ਵੱਲੋਂ ਸਦਾ ਲਈ ਯਾਦ ਕੀਤਾ ਜਾਵੇਗਾ। ਉਕਤ ਜਾਣਕਾਰੀ ਦਿੰਦਿਆਂ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ ਨੇ ਦੱਸਿਆ ਕਿ ਗੁਰਦੁਆਰਾ ਪ੍ਰਬੰਧ ਸੁਧਾਰ ਲਹਿਰ ਵਿਚ ਅਹਿਮ ਯੋਗਦਾਨ ਪਾਉਣ ਵਾਲੇ ਸ: ਤੇਜਾ ਸਿੰਘ ਸਮਾਣੀ ਦੀ 100ਵੀਂ ਸ਼ਤਾਬਦੀ ਅੱਜ ਉਨ੍ਹਾਂ ਦੀ ਯਾਦ ਵਿਚ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਸਥਾਪਿਤ ਤੇਜਾ ਸਿੰਘ ਸਮਾਨੀ ਹਾਲ ਵਿਖੇ ਮਨਾਈ ਜਾ ਰਹੀ ਹੈ | ਇਸ ਸਮਾਗਮ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ, ਸ: ਤਰਨਜੀਤ ਸਿੰਘ ਸੰਧੂ, ਤੇਜਾ ਸਿੰਘ ਸਮਾਨੀ ਦੇ ਪੋਤਰੇ ਅਤੇ ਦਿੱਲੀ ਦੇ ਲੈਫਟੀਨੈਂਟ ਗਵਰਨਰ, ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਹਾਜ਼ਰ ਹੋਣਗੇ। ਉਨ੍ਹਾਂ ਦੱਸਿਆ ਕਿ ਸਵੇਰੇ 9 ਵਜੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪੈਣ ਉਪਰੰਤ ਕੀਰਤਨ ਸਮਾਗਮ ਅਤੇ ਅਰਦਾਸ ਹੋਵੇਗੀ | ਇਸ ਦੌਰਾਨ ਸ਼ਖਸੀਅਤਾਂ ਸੰਬੋਧਨ ਕਰਨਗੀਆਂ। ਉਨ੍ਹਾਂ ਦੱਸਿਆ ਕਿ ਸ਼ਤਾਬਦੀ ਸਮਾਗਮ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ ਹੈ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।

Leave a Comment

Your email address will not be published. Required fields are marked *

Scroll to Top