ਨਿਊਜ਼ੀਲੈਂਡ ‘ਚ ਦਰਦਨਾਕ ਸੜਕ ਹਾਦਸਾ, ਤਿੰਨ ਪੰਜਾਬੀ ਨੌਜਵਾਨਾਂ ਦੀ ਮੌਤ


ਚੰਡੀਗੜ੍ਹ: ਨਿਊਜ਼ੀਲੈਂਡ ਵਿੱਚ ਵਾਪਰੇ ਇੱਕ ਦਰਦਨਾਕ ਸੜਕ ਹਾਦਸੇ ਵਿੱਚ ਤਿੰਨ ਪੰਜਾਬੀ ਨੌਜਵਾਨਾਂ ਦੀ ਜਾਨ ਚਲੀ ਗਈ ਹੈ। ਇਹ ਹਾਦਸਾ ਸਟੇਟ ਹਾਈਵੇਅ ਨੰਬਰ 1 ‘ਤੇ ਰੇਗਿਸਤਾਨ ਰੋਡ ‘ਤੇ ਰੰਗੀਪੋ ਅਤੇ ਵਾਇਰੂ ਵਿਚਕਾਰ ਵਾਪਰਿਆ। ਪ੍ਰਾਪਤ ਜਾਣਕਾਰੀ ਅਨੁਸਾਰ ਇਨ੍ਹਾਂ ਤਿੰਨਾਂ ਨੌਜਵਾਨਾਂ ਦੀ ਕਾਰ ਤੇਲ ਟੈਂਕਰ ਨਾਲ ਟਕਰਾ ਗਈ। ਟੱਕਰ ਇੰਨੀ ਜ਼ਬਰਦਸਤ ਸੀ ਕਿ ਤਿੰਨਾਂ ਨੌਜਵਾਨਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ।

ਮ੍ਰਿਤਕਾਂ ਦੀ ਪਛਾਣ ਮਨਜਿੰਦਰ ਸਿੰਘ (38) ਵਾਸੀ ਪਿੰਡ ਗੁਣਾਚੌਰ (ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ), ਵਰਿੰਦਰਪਾਲ ਸਿੰਘ ਅਤੇ ਸੰਦੀਪ ਸਿੰਘ (ਦੋਵੇਂ ਵਾਸੀ ਉਤਰਾਖੰਡ) ਵਜੋਂ ਹੋਈ ਹੈ। ਮਨਜਿੰਦਰ ਸਿੰਘ ਅਤੇ ਉਸਦੇ ਦੋਸਤ ਵੈਲਿੰਗਟਨ ਵਿੱਚ ਇੱਕ ਦੋਸਤ ਨੂੰ ਮਿਲਣ ਤੋਂ ਬਾਅਦ ਦੁਪਹਿਰ 12 ਵਜੇ ਦੇ ਕਰੀਬ ਟੌਰੰਗਾ ਵਾਪਸ ਘਰ ਆ ਰਹੇ ਸਨ ਕਿ ਰਸਤੇ ਵਿੱਚ ਇਹ ਹਾਦਸਾ ਵਾਪਰ ਗਿਆ। ਵਰਿੰਦਰਪਾਲ ਅਤੇ ਸੰਦੀਪ ਸਿੰਘ ਰਿਸ਼ਤੇਦਾਰ ਦੱਸੇ ਜਾਂਦੇ ਹਨ।

Leave a Comment

Your email address will not be published. Required fields are marked *

Scroll to Top