ਪਟਿਆਲਾ ਜ਼ਿਲੇ ਦੇ ਕਿਸਾਨਾਂ ਨੂੰ ਖਰੀਦੀ ਗਈ 2077 ਕਰੋੜ ਰੁਪਏ ਦੀ ਕਣਕ ਦੀ 100 ਫੀਸਦੀ ਅਦਾਇਗੀ : ਡਾ: ਹਿਮਾਂਸ਼ੂ ਅਗਰਵਾਲ -ਡਿਪਟੀ ਕਮਿਸ਼ਨਰ ਨੇ ਸੰਭਾਵਿਤ ਬਰਸਾਤ ਦੇ ਮੱਦੇਨਜ਼ਰ ਮੰਡੀਆਂ ‘ਚ ਕਣਕ ਦੀ ਸੰਭਾਲ ਸਬੰਧੀ ਕੀਤੇ ਪ੍ਰਬੰਧਾਂ ਦਾ ਲਿਆ ਜਾਇਜ਼ਾ -ਬਰਸਾਤ ਅਤੇ ਹਨੇਰੀ ਤੋਂ ਜਿਣਸ ਨੂੰ ਬਚਾਉਣ ਲਈ ਤਰਪਾਲਾਂ ਦੀ ਖਰੀਦ-ਫਰੋਖਤ ਕਰਨ ਅਤੇ ਖਰੀਦ ਏਜੰਸੀਆਂ ਨੂੰ ਹੋਰ ਲੋੜੀਂਦੇ ਪ੍ਰਬੰਧ ਕਰਨ ਦੇ ਨਿਰਦੇਸ਼ ਦਿੱਤੇ – ਇੱਕ ਦਿਨ ਵਿੱਚ ਮੰਡੀਆਂ ਵਿੱਚੋਂ 47 ਹਜ਼ਾਰ ਟਨ ਤੋਂ ਵੱਧ ਕਣਕ ਦੀ ਚੁਕਾਈ ਪਟਿਆਲਾ, 28 ਅਪਰੈਲ: ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ: ਹਿਮਾਂਸ਼ੂ ਅਗਰਵਾਲ ਨੇ ਸੰਭਾਵਿਤ ਮੀਂਹ ਅਤੇ ਹਨੇਰੀ ਦੇ ਮੱਦੇਨਜ਼ਰ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਕਣਕ ਦੀ ਸਾਂਭ ਸੰਭਾਲ ਸਬੰਧੀ ਕੀਤੇ ਪ੍ਰਬੰਧਾਂ ਦਾ ਜਾਇਜ਼ਾ ਲਿਆ। ਉਨ੍ਹਾਂ ਕਿਹਾ ਕਿ ਮੀਂਹ ਅਤੇ ਹਨੇਰੀ ਤੋਂ ਮਾਲ ਨੂੰ ਬਚਾਉਣ ਲਈ ਤਰਪਾਲਾਂ ਦੇ ਪ੍ਰਬੰਧ ਕੀਤੇ ਗਏ ਹਨ ਪਰ ਇਸ ਦੇ ਬਾਵਜੂਦ ਜਿੱਥੇ ਕਿਤੇ ਵੀ ਤਰਪਾਲਾਂ ਫਟਦੀਆਂ ਹਨ ਅਤੇ ਘਾਟ ਨਜ਼ਰ ਆਉਂਦੀ ਹੈ, ਉੱਥੇ ਖਰੀਦ ਏਜੰਸੀਆਂ ਅਤੇ ਡੀਲਰਾਂ ਨੂੰ ਤੁਰੰਤ ਲੋੜੀਂਦੇ ਕਦਮ ਚੁੱਕਣ ਦੇ ਨਿਰਦੇਸ਼ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਮੰਡੀਆਂ ਵਿੱਚ ਕਿਸੇ ਕਿਸਮ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ। ਅੱਜ ਡਾ: ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਪਟਿਆਲਾ ਜ਼ਿਲ੍ਹੇ ਦੇ ਕਿਸਾਨਾਂ ਨੂੰ ਉਨ੍ਹਾਂ ਦੀਆਂ ਮੰਡੀਆਂ ਵਿੱਚੋਂ ਖਰੀਦੀ ਗਈ ਕਣਕ ਦੀ 100 ਫੀਸਦੀ ਅਦਾਇਗੀ ਕਰ ਦਿੱਤੀ ਗਈ ਹੈ। 2077 ਕਰੋੜ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿੱਚੋਂ ਇੱਕ ਦਿਨ ਵਿੱਚ 47 ਹਜ਼ਾਰ ਟਨ ਤੋਂ ਵੱਧ ਕਣਕ ਦੀ ਰਿਕਾਰਡ ਲਿਫਟਿੰਗ ਹੋਈ ਹੈ। ਖੁਰਾਕ ਤੇ ਸਿਵਲ ਸਪਲਾਈ ਅਤੇ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਨ ਉਪਰੰਤ ਡਾ: ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਕਣਕ ਦੀ ਆਮਦ ਨੇ ਤੇਜ਼ੀ ਫੜ ਲਈ ਹੈ ਅਤੇ ਮੰਡੀਆਂ ਵਿੱਚ ਕਣਕ ਦੀ ਖਰੀਦ ਵੀ ਉਸੇ ਹਿਸਾਬ ਨਾਲ ਕੀਤੀ ਜਾ ਰਹੀ ਹੈ ਜਦਕਿ ਲਿਫਟਿੰਗ ਵਿੱਚ ਵੀ ਤੇਜ਼ੀ ਲਿਆਂਦੀ ਗਈ ਹੈ। ਉਨ੍ਹਾਂ ਕਿਹਾ ਕਿ ਕਣਕ ਦੀ ਖਰੀਦ ਦੇ ਨਾਲ-ਨਾਲ ਅਦਾਇਗੀ ਵੀ ਕਿਸਾਨਾਂ ਦੇ ਖਾਤਿਆਂ ਵਿੱਚ ਪਾਈ ਜਾ ਰਹੀ ਹੈ ਅਤੇ ਹੁਣ ਤੱਕ 100 ਫੀਸਦੀ ਅਦਾਇਗੀ ਵੀ ਨਾਲੋ-ਨਾਲ ਯਕੀਨੀ ਬਣਾਈ ਗਈ ਹੈ। ਡਾ: ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਹੁਣ ਤੱਕ ਮੰਡੀਆਂ ਵਿੱਚ ਕੁੱਲ 8 ਲੱਖ 35 ਹਜ਼ਾਰ 183 ਮੀਟ੍ਰਿਕ ਟਨ ਕਣਕ ਦੀ ਆਮਦ ਹੋ ਚੁੱਕੀ ਹੈ, ਜਿਸ ਵਿੱਚੋਂ 830951 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ। ਪੋਸਟ ਵਿਯੂਜ਼: 0
