ਪਟਿਆਲਾ ਨਿਊਜ਼ : ਜ਼ਿਲ੍ਹਾ ਪਟਿਆਲਾ ਵਿੱਚ 100 ਦਿਨਾਂ ਟੀਬੀ ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ

ਪਟਿਆਲਾ ਨਿਊਜ਼ : ਜ਼ਿਲ੍ਹਾ ਪਟਿਆਲਾ ਵਿੱਚ 100 ਦਿਨਾਂ ਟੀਬੀ ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ

ਪਟਿਆਲਾ 22 ਅਪ੍ਰੈਲ () ਸਿਹਤ ਵਿਭਾਗ ਵੱਲੋਂ ਪਟਿਆਲਾ ਜ਼ਿਲ੍ਹੇ ਵਿੱਚ ਚੱਲ ਰਹੀ 100 ਦਿਨਾਂ ਟੀਬੀ ਮੁਕਤ ਮੁਹਿੰਮ ਤਹਿਤ ਲਗਾਤਾਰ ਸਰਗਰਮ ਕੇਸ ਖੋਜ ਕੈਂਪ ਲਗਾਏ ਜਾ ਰਹੇ ਹਨ। ਇਸ ਮੁਹਿੰਮ ਤਹਿਤ ਸਮੂਹ ਐਸ.ਡੀ.ਐਚ., ਸੀ.ਐਚ.ਸੀ., ਪੀ.ਐਚ.ਸੀ ਅਤੇ ਏ.ਏ.ਕੇ. ਅਤੇ ਨਿਕਸ਼ ਸ਼ਿਵਰ ਕੈਂਪ ਸਫਲਤਾਪੂਰਵਕ ਲਗਾਏ ਜਾ ਰਹੇ ਹਨ। ਸਿਵਲ ਸਰਜਨ ਡਾ: ਸ਼ੈਲੀ ਜੇਤਲੀ ਨੇ ਦੱਸਿਆ ਕਿ ਇਨ੍ਹਾਂ ਕੈਂਪਾਂ ਦਾ ਮੁੱਖ ਮੰਤਵ ਟੀ.ਬੀ ਦੇ ਮਰੀਜਾਂ ਦੀ ਜਲਦੀ ਪਹਿਚਾਣ ਕਰਕੇ ਉਨ੍ਹਾਂ ਦਾ ਇਲਾਜ ਸਮੇਂ ਸਿਰ ਸ਼ੁਰੂ ਕਰਨਾ ਹੈ ਤਾਂ ਜੋ ਇਸ ਬਿਮਾਰੀ ਨੂੰ ਰੋਕਿਆ ਜਾ ਸਕੇ | ਉਨ੍ਹਾਂ ਦੱਸਿਆ ਕਿ ਕੈਂਪਾਂ ਦੌਰਾਨ ਮੌਕੇ ‘ਤੇ ਹੀ ਐਕਸ-ਰੇਅ ਕੀਤਾ ਜਾ ਰਿਹਾ ਹੈ ਅਤੇ ਸ਼ੱਕੀ ਮਰੀਜ਼ਾਂ ਦੀ ਜਾਂਚ ਕਰਕੇ ਉਨ੍ਹਾਂ ਦੀ ਤੁਰੰਤ ਰਜਿਸਟਰੇਸ਼ਨ ਕੀਤੀ ਜਾ ਰਹੀ ਹੈ। ਜ਼ਿਲ੍ਹਾ ਟੀ.ਬੀ ਨੋਡਲ ਅਫ਼ਸਰ ਡਾ: ਗੁਰਪ੍ਰੀਤ ਨਾਗਰਾ ਨੇ ਦੱਸਿਆ ਕਿ ਸਿਹਤ ਟੀਮਾਂ ਨੇ ਘਰ-ਘਰ ਜਾ ਕੇ ਲੋਕਾਂ ਨੂੰ ਟੀ.ਬੀ ਦੇ ਲੱਛਣਾਂ ਜਿਵੇਂ ਕਿ ਲੰਬੀ ਖੰਘ, ਬੁਖਾਰ, ਭਾਰ ਘਟਣਾ ਆਦਿ ਬਾਰੇ ਜਾਗਰੂਕ ਕੀਤਾ ਅਤੇ ਟੈਸਟ ਕਰਵਾਉਣ ਲਈ ਪ੍ਰੇਰਿਤ ਕੀਤਾ | ਇਸ ਦੇ ਨਾਲ ਹੀ ਟੀ.ਬੀ ਦੇ ਫੈਲਣ ਦੇ ਤਰੀਕਿਆਂ ਤੋਂ ਬਚਾਅ ਦੇ ਨਾਲ-ਨਾਲ ਟੀ.ਬੀ ਨੂੰ ਫੈਲਣ ਤੋਂ ਰੋਕਣ ਲਈ ਸੰਪੂਰਨ ਇਲਾਜ ਦੀ ਮਹੱਤਤਾ ਅਤੇ ਉਪਾਅ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਕਿਸੇ ਵੀ ਤਰ੍ਹਾਂ ਦੇ ਲੱਛਣ ਨਜ਼ਰ ਆਉਣ ‘ਤੇ ਬਿਨਾਂ ਕਿਸੇ ਦੇਰੀ ਨੇੜਲੇ ਸਿਹਤ ਕੇਂਦਰ ਨਾਲ ਸੰਪਰਕ ਕਰਨ।

Leave a Comment

Your email address will not be published. Required fields are marked *

Scroll to Top