ਪਟਿਆਲਾ : ਸਿਵਲ ਸਰਜਨ ਵੱਲੋਂ ਸਮੂਹ ਸੀਨੀਅਰ ਮੈਡੀਕਲ ਅਫ਼ਸਰਾਂ ਨਾਲ ਮੀਟਿੰਗ ਪਟਿਆਲਾ 29 ਅਪ੍ਰੈਲ () ਪੰਜਾਬ ਸਰਕਾਰ ਵੱਲੋਂ ਰਾਜ ਦੇ ਲੋਕਾਂ ਨੂੰ ਸਰਕਾਰੀ ਹਸਪਤਾਲਾਂ ਵਿੱਚ ਮਿਆਰੀ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਦੇ ਟੀਚਿਆਂ ਨੂੰ ਪੂਰਾ ਕਰਨ ਅਤੇ ਵੱਖ-ਵੱਖ ਸਿਹਤ ਪ੍ਰੋਗਰਾਮਾਂ ਦੀਆਂ ਪ੍ਰਾਪਤੀਆਂ ਦਾ ਜਾਇਜ਼ਾ ਲੈਣ ਲਈ ਅੱਜ ਸਿਵਲ ਸਰਜਨ ਡਾ: ਸ਼ੈਲੀ ਜੇਤਲੀ ਵੱਲੋਂ ਸਮੂਹ ਸਿਹਤ ਪ੍ਰੋਗਰਾਮ ਅਫ਼ਸਰਾਂ ਅਤੇ ਸਿਵਲ ਹਸਪਤਾਲ ਦੇ ਬਲਾਕ ਸੀਨੀਅਰ ਮੈਡੀਕਲ ਅਫ਼ਸਰਾਂ ਨਾਲ ਮੀਟਿੰਗ ਕੀਤੀ ਗਈ। ਮੀਟਿੰਗ ਵਿੱਚ ਹਾਜ਼ਰ ਸਮੂਹ ਸੀਨੀਅਰ ਮੈਡੀਕਲ ਅਫ਼ਸਰਾਂ ਨੂੰ ਕਿਹਾ ਗਿਆ ਕਿ ਉਹ ਆਪਣੇ ਅਧੀਨ ਚੱਲ ਰਹੀਆਂ ਸਿਹਤ ਸੰਸਥਾਵਾਂ ਦਾ ਸਮੇਂ-ਸਮੇਂ ‘ਤੇ ਦੌਰਾ ਕਰਨ ਤਾਂ ਜੋ ਮਰੀਜ਼ਾਂ ਨੂੰ ਦਰਪੇਸ਼ ਸਮੱਸਿਆਵਾਂ ਦਾ ਜਲਦੀ ਹੱਲ ਕੀਤਾ ਜਾ ਸਕੇ। ਸਿਹਤ ਸੰਸਥਾਵਾਂ ਦੀ ਸਫ਼ਾਈ, ਲੋੜੀਂਦੀਆਂ ਦਵਾਈਆਂ ਅਤੇ ਸਮੇਂ ਸਿਰ ਡਿਊਟੀ ‘ਤੇ ਆਉਣ ਵਾਲੇ ਸਟਾਫ਼ ਅਤੇ ਡਿਊਟੀ ਦੌਰਾਨ ਹਾਜ਼ਰੀ ਵੀ ਚੈੱਕ ਕੀਤੀ ਜਾਵੇ | ਇਸ ਮੀਟਿੰਗ ਦੌਰਾਨ ਵੱਖ-ਵੱਖ ਸਿਹਤ ਪ੍ਰੋਗਰਾਮਾਂ ਜਿਵੇਂ ਕਿ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ, ਆਮ ਆਦਮੀ ਕਲੀਨਿਕ, ਟੀਕਾਕਰਨ ਪ੍ਰੋਗਰਾਮ, ਨਸ਼ਾ ਛੁਡਾਊ ਪ੍ਰੋਗਰਾਮ, ਰਾਸ਼ਟਰੀ ਤਪਦਿਕ ਕੰਟਰੋਲ ਪ੍ਰੋਗਰਾਮ, ਬੱਚਾ ਬਚਾਓ ਸਿਹਤ ਪ੍ਰੋਗਰਾਮ, ਮੁੱਖ ਮੰਤਰੀ ਕੈਂਸਰ ਰਾਹਤ ਫੰਡ ਯੋਜਨਾ, ਦੀਆਂ ਪ੍ਰਾਪਤੀਆਂ ਦਾ ਜਾਇਜ਼ਾ ਲੈਂਦਿਆਂ ਹਰ ਸ਼ੁੱਕਰਵਾਰ ਡੇਂਗੂ ਅਤੇ ਜੰਗੀ ਪੱਧਰ ‘ਤੇ ਮੈਡੀਕਲ ਅਫ਼ਸਰਾਂ ਨੂੰ ਟੀਚਾ ਮਿੱਥਣ ਲਈ ਕਿਹਾ ਗਿਆ। ਸਿਵਲ ਸਰਜਨ ਡਾ: ਸ਼ੈਲੀ ਜੇਤਲੀ ਨੇ ਸਮੂਹ ਐਸ.ਐਮ.ਓਜ਼ ਨੂੰ ਕਿਹਾ ਕਿ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਵੱਧ ਤੋਂ ਵੱਧ ਲੋਕਾਂ ਨੂੰ ਆਪੋ-ਆਪਣੇ ਖੇਤਰ ਵਿੱਚ ਇਸ ਸਕੀਮ ਬਾਰੇ ਜਾਗਰੂਕ ਕਰਕੇ ਕਾਰਡ ਬਣਵਾਉਣ ਲਈ ਪ੍ਰੇਰਿਤ ਕੀਤਾ ਜਾਵੇ। ਪੋਸਟ ਵਿਯੂਜ਼: 0
