ਪਟਿਆਲਾ: ਪੀਆਰਟੀਸੀ ਦੇ ਚੇਅਰਮੈਨ ਹਰਪਾਲ ਜੁਨੇਜਾ ਨੇ ਨਵ-ਨਿਯੁਕਤ ਮੈਨੇਜਿੰਗ ਡਾਇਰੈਕਟਰ ਮਨੀਸ਼ਾ ਰਾਣਾ ਨਾਲ ਕੀਤੀ ਮੀਟਿੰਗ – Patiala News



ਪਟਿਆਲਾ: ਪੀ.ਆਰ.ਟੀ.ਸੀ ਦੇ ਚੇਅਰਮੈਨ ਹਰਪਾਲ ਜੁਨੇਜਾ ਨੇ ਨਵ-ਨਿਯੁਕਤ ਮੈਨੇਜਿੰਗ ਡਾਇਰੈਕਟਰ ਮਨੀਸ਼ਾ ਰਾਣਾ ਨਾਲ ਕੀਤੀ ਮੁਲਾਕਾਤ – ਪੀ.ਆਰ.ਟੀ.ਸੀ ਦੇ ਹੋਰ ਸੁਧਾਰ ਲਈ ਹੋਈ ਚਰਚਾ – ਚੇਅਰਮੈਨ ਜੁਨੇਜਾ ਨੇ ਨਵੇਂ ਐਮ.ਡੀ ਨੂੰ ਦਿੱਤੀ ਵਧਾਈ ਪਟਿਆਲਾ, 13 ਮਈ: ਪੀ.ਆਰ.ਟੀ.ਸੀ ਦੇ ਚੇਅਰਮੈਨ ਐਡਵੋਕੇਟ ਹਰਪਾਲ ਜੁਨੇਜਾ ਨੇ ਨਵ-ਨਿਯੁਕਤ ਮੈਨੇਜਿੰਗ ਡਾਇਰੈਕਟਰ ਮਨੀਸ਼ਾ ਰਾਣਾ ਨਾਲ ਮੀਟਿੰਗ ਕੀਤੀ ਅਤੇ ਪੀ.ਆਰ.ਟੀ.ਸੀ ਦੇ ਹੋਰ ਸੁਧਾਰਾਂ ਲਈ ਵਿਚਾਰ-ਵਟਾਂਦਰਾ ਕੀਤਾ। ਇਸ ਦੌਰਾਨ ਚੇਅਰਮੈਨ ਨੇ ਨਵੀਂ ਮੈਨੇਜਿੰਗ ਡਾਇਰੈਕਟਰ ਮਨੀਸ਼ਾ ਰਾਣਾ ਦਾ ਸਵਾਗਤ ਕੀਤਾ। ਇਸ ਮੌਕੇ ਏਐਮਡੀ ਨਵਦੀਪ ਕੁਮਾਰ ਵੀ ਮੌਜੂਦ ਸਨ। ਐਡਵੋਕੇਟ ਹਰਪਾਲ ਜੁਨੇਜਾ ਨੇ ਪੀ.ਆਰ.ਟੀ.ਸੀ ਦੇ ਮੌਜੂਦਾ ਕੰਮਕਾਜ ਬਾਰੇ ਵਿਸਥਾਰ ਨਾਲ ਚਰਚਾ ਕੀਤੀ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਤੇ ਟਰਾਂਸਪੋਰਟ ਮੰਤਰੀ ਹਰਪਾਲ ਸਿੰਘ ਚੀਮਾ ਦੀਆਂ ਹਦਾਇਤਾਂ ਤਹਿਤ ਪੰਜਾਬ ਦੇ ਲੋਕਾਂ ਦੀ ਸਹੂਲਤ ਲਈ ਪੀ.ਆਰ.ਟੀ.ਸੀ ਦੀ ਮਲਕੀਅਤ ਵਾਲੀਆਂ ਨਵੀਆਂ ਬੱਸਾਂ ਦੇ ਸੰਚਾਲਨ ਵਿੱਚ ਤੇਜ਼ੀ ਲਿਆਉਣ ਸਮੇਤ ਪੀ.ਆਰ.ਟੀ.ਸੀ ਦੇ ਹੋਰ ਕਈ ਅਹਿਮ ਮੁੱਦਿਆਂ ਬਾਰੇ ਚਰਚਾ ਕੀਤੀ। ਚੇਅਰਮੈਨ ਜੁਨੇਜਾ ਨੇ ਐਮਡੀ ਮਨੀਸ਼ਾ ਰਾਣਾ ਨਾਲ ਮੀਟਿੰਗ ਦੌਰਾਨ ਪੀ.ਆਰ.ਟੀ.ਸੀ. ਦੀ ਆਮਦਨ ਵਿੱਚ ਵਾਧਾ ਕਰਨ ਅਤੇ ਪੀ.ਆਰ.ਟੀ.ਸੀ ਦੇ ਸਾਰੇ ਅਦਾਰਿਆਂ ਵਿੱਚ ਨਵੇਂ ਬੱਸ ਸਟੈਂਡ-ਬੱਸ ਸਟਾਪ ਅਤੇ ਸੋਲਰ ਸਿਸਟਮ ਲਗਾਉਣ ਦੇ ਕੰਮ ਵਿੱਚ ਤੇਜ਼ੀ ਲਿਆਉਣ ਲਈ ਵਿਚਾਰ ਵਟਾਂਦਰਾ ਕੀਤਾ। ਉਨ੍ਹਾਂ ਕਿਹਾ ਕਿ ਸਾਂਝੇ ਯਤਨਾਂ ਨਾਲ ਪੀ.ਆਰ.ਟੀ.ਸੀ ਦੇ ਵਿਕਾਸ ਅਤੇ ਤਰੱਕੀ ਲਈ ਹਰ ਸੰਭਵ ਯਤਨ ਕੀਤੇ ਜਾਣਗੇ।

Leave a Comment

Your email address will not be published. Required fields are marked *

Scroll to Top